ਖ ਮੰਤਰੀ ਨੇ ਕੀਤਾ ਆਰਥਿਕ ਸਥਿਤੀ ਨਾਲ ਨਜਿੱਠਣ ਲਈ ਦੋ ਮਹੀਨਿਆਂ ਤੱਕ ਤਨਖਾਹ ਨਾ ਲੈਣ ਦਾ ਐਲਾਨ
ਦੁਆਰਾ: Punjab Bani ਪ੍ਰਕਾਸ਼ਿਤ :Thursday, 29 August, 2024, 05:18 PM

ਮੁੱਖ ਮੰਤਰੀ ਨੇ ਕੀਤਾ ਆਰਥਿਕ ਸਥਿਤੀ ਨਾਲ ਨਜਿੱਠਣ ਲਈ ਦੋ ਮਹੀਨਿਆਂ ਤੱਕ ਤਨਖਾਹ ਨਾ ਲੈਣ ਦਾ ਐਲਾਨ
ਸ਼ਿਮਲਾ : ਆਰਥਿਕ ਸਥਿਤੀ ਨਾਲ ਨਜਿੱਠਣ ਲਈ ਸੀਐਮ ਸੁੱਖੂ ਨੇ ਅਗਲੇ ਦੋ ਮਹੀਨਿਆਂ ਤੱਕ ਤਨਖਾਹ ਨਾ ਲੈਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਮੰਤਰੀ ਅਤੇ ਮੁੱਖ ਸੰਸਦੀ ਸਕੱਤਰ ਅਗਲੇ 2 ਮਹੀਨਿਆਂ ਤੱਕ ਤਨਖਾਹ ਅਤੇ ਭੱਤੇ ਨਹੀਂ ਲੈਣਗੇ।ਦਰਅਸਲ, ਇਸ ਸਮੇਂ ਹਿਮਾਚਲ ਪ੍ਰਦੇਸ਼ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਅਜਿਹੇ ‘ਚ ਸਰਕਾਰ ਨੂੰ ਖਰਚੇ ਅਤੇ ਤਨਖਾਹਾਂ ਨੂੰ ਪੂਰਾ ਕਰਨ ‘ਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਾਨਸੂਨ ਸੈਸ਼ਨ ਦੇ ਤੀਜੇ ਦਿਨ ਵੀਰਵਾਰ ਨੂੰ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਵਿਧਾਇਕਾਂ ਨੂੰ ਆਪਣੀ ਮਰਜ਼ੀ ਨਾਲ ਤਨਖਾਹਾਂ ਅਤੇ ਭੱਤੇ ਨਾ ਲੈਣ ਦੀ ਅਪੀਲ ਕੀਤੀ। ਕਿਉਂਕਿ ਸੂਬੇ ਦੀ ਮਾਲੀ ਹਾਲਤ ਠੀਕ ਨਹੀਂ ਹੈ।
