Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 8:48 am

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਅਜੀਤਪਾਲ ਕੋਹਲੀ ਨੂੰ ਸਦਮਾ, ਪਿਤਾ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦਾ ਦਿਹਾਂਤ

ਵਿਧਾਇਕ ਅਜੀਤਪਾਲ ਕੋਹਲੀ ਨੂੰ ਸਦਮਾ, ਪਿਤਾ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦਾ ਦਿਹਾਂਤ

ਵਿਧਾਇਕ ਅਜੀਤਪਾਲ ਕੋਹਲੀ ਨੂੰ ਸਦਮਾ, ਪਿਤਾ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦਾ ਦਿਹਾਂਤ
-ਪੰਜਾਬ ਕੈਬਨਿਟ ਨੇ ਦਿੱਤੀ ਸਰਧਾਂਜਲੀ
-ਮੁੱਖ ਮੰਤਰੀ ਦੇ ਸੁਪਤਨੀ ਡਾ. ਗੁਰਪ੍ਰੀਤ ਕੌਰ ਸਮੇਤ ਰਾਜਸੀ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਕੀਤਾ ਦੁੱਖ ਸਾਂਝਾ
ਪਟਿਆਲਾ, 29 ਅਗਸਤ : ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਉਸ ਸਮੇਂ ਭਾਰੀ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਪਿਤਾ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਅੱਜ ਸਵੇਰੇ ਤੜਕਸਾਰ ਇਸ ਫਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ। ਸ. ਕੋਹਲੀ ਦੀ ਪਿਛਲੇ ਸਮੇਂ ਤੋਂ ਸਿਹਤ ਨਾਸਾਜ਼ ਹੋਣ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਉਨਾਂ ਦਾ ਸਸਕਾਰ 31 ਅਗਸਤ ਸਾਮੀ ਚਾਰ ਵਜੇ ਬੀਰ ਜੀ ਸਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਇਸ ਦੁਖਦਾਈ ਸਮੇਂ ‘ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਧਰਮ ਪਤਨੀ ਡਾ ਗੁਰਪ੍ਰੀਤ ਕੌਰ ਨੇ ਵਿਧਾਇਕ ਅਜੀਤਪਾਲ ਸਿੰਘ ਤੇ ਕੋਹਲੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ, ਜਦਕਿ ਪੰਜਾਬ ਕੈਬਨਿਟ ਨੇ ਆਪਣੀ ਮੀਟਿੰਗ ਵਿੱਚ ਸਵਰਗੀ ਆਗੂ ਨੂੰ ਸਰਧਾਂਜਲੀ ਵੀ ਦਿੱਤੀ । ਇਸ ਤੋਂ ਇਲਾਵਾ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਮਾਜਰਾ, ਮੁੱਖ ਮੰਤਰੀ ਦੇ ਓ ਐਸ ਡੀ ਪ੍ਰੋ. ਓਂਕਾਰ ਸਿੰਘ, ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ, ਵਿਧਾਇਕ ਨੀਨਾ ਮਿੱਤਲ, ਵਿਧਾਇਕ ਕੁਲਵੰਤ ਬਾਜੀਗਰ, ਵਿਧਾਇਕ ਦੇਵ ਮਾਨ, ਵਿਧਾਇਕ ਗੁਰਲਾਲ ਸਿੰਘ, ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਐਸ.ਐਸ.ਪੀ. ਡਾ. ਨਾਨਕ ਸਿੰਘ, ਕਮਿਸ਼ਨਰ ਨਗਰ ਨਿਗਮ ਅਦਿਤਿਆ ਡੇਚਵਾਲ, ਬਲਤੇਜ ਸਿੰਘ ਪਨੂੰ ਡਾਇਰੈਕਟਰ ਮੀਡੀਆ ਰਿਲੇਸ਼ਨ, ਕੁਲਦੀਪ ਕੌਰ ਟੌਹੜਾ ਮੈਂਬਰ ਸ਼੍ਰੋਮਣੀ ਕਮੇਟੀ, ਹਰਿੰਦਰਪਾਲ ਸਿੰਘ ਟੌਹੜਾ, ਹਰਮੇਲ ਸਿੰਘ ਟੌਹੜਾ ਸਾਬਕਾ ਮੰਤਰੀ, ਯੋਗਿੰਦਰ ਸਿੰਘ ਯੋਗੀ, ਕੰਵਲਜੀਤ ਸਿੰਘ ਗੋਨਾ, ਜਗਦੀਸ਼ ਚੌਧਰੀ, ਇੰਦਰਮੋਹਨ ਸਿੰਘ ਬਜਾਜ, ਅਮਰਿੰਦਰ ਸਿੰਘ ਬਜਾਜ, ਬਿੱਟੂ ਚੱਠਾ, ਵੇਦ ਕਪੂਰ, ਸੁਰਜੀਤ ਸਿੰਘ ਗੜੀ ਮੈਂਬਰ ਸ਼੍ਰੋਮਣੀ ਕਮੇਟੀ, ਅਜਮੇਰ ਸਿੰਘ ਲਾਛੜੂ ਮੈਂਬਰ ਸ਼੍ਰੋਮਣੀ ਕਮੇਟੀ, ਹਰੀ ਸਿੰਘ ਟੌਹੜਾ, ਲਖਵੀਰ ਸਿੰਘ ਲੌਟ, ਜਗਜੀਤ ਸਿੰਘ ਦਰਦੀ ਚੜ੍ਹਦੀਕਲਾ ਗਰੁੱਪ, ਤੇਜਿੰਦਰ ਮਹਿਤਾ, ਕੁੰਦਨ ਗੋਗੀਆ, ਰਵਿੰਦਰਪਾਲ ਵਿੰਟੀ, ਜਸਦੇਵ ਸਿੰਘ ਬਹਿਲ ਜੱਸਾ ਸਮੇਤ
ਵੱਡੀ ਗਿਣਤੀ ਚ ਰਾਜਸੀ, ਸਮਾਜਿਕ, ਧਾਰਮਿਕ ਅਤੇ ਹੋਰ ਆਗੂ ਉਨਾ ਦੇ ਘਰ ਪੁੱਜੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਜਿਕਰਯੋਗ ਹੈ ਕੇ 1997 ’ਚ ਸੁਰਜੀਤ ਸਿੰਘ ਕੋਹਲੀ ਪਟਿਆਲਾ ਤੋਂ ਵਿਧਾਇਕ ਚੁਣੇ ਗਏ ਸੀ, ਉਨਾਂ ਸਿਆਸੀ ਜੀਵਨ ਦੀ ਸੁਰੂਆਤ ਐਮਸੀ ਤੋਂ ਸੁਰੂ ਕੀਤੀ ਸੀ, ਬਾਅਦ ਉਹ ਪੰਜਾਬ ਦੇ ਰਾਜ ਮੰਤਰੀ ਬਣੇ ਸਨ।

Advertisement
Advertisement
Advertisement
Advertisement
Scroll to Top