Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 3:47 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਖੜਾ ਵਿਚ ਛਾਲ ਮਾਰਨ ਵਾਲੀ ਭੈਣ ਦੇ ਪਿੱਛੇ ਛਾਲ ਮਾਰਨ ਵਾਲੇ ਭਰਾਵਾਂ ਵਿਚੋਂ ਭਰਾ ਤੇ ਭੈਣ ਦੀ ਮੌਤ ਦੇ ਦੋ ਲਾਪਤਾ

ਭਾਖੜਾ ਵਿਚ ਛਾਲ ਮਾਰਨ ਵਾਲੀ ਭੈਣ ਦੇ ਪਿੱਛੇ ਛਾਲ ਮਾਰਨ ਵਾਲੇ ਭਰਾਵਾਂ ਵਿਚੋਂ ਭਰਾ ਤੇ ਭੈਣ ਦੀ ਮੌਤ ਦੇ ਦੋ ਲਾਪਤਾ

ਭਾਖੜਾ ਵਿਚ ਛਾਲ ਮਾਰਨ ਵਾਲੀ ਭੈਣ ਦੇ ਪਿੱਛੇ ਛਾਲ ਮਾਰਨ ਵਾਲੇ ਭਰਾਵਾਂ ਵਿਚੋਂ ਭਰਾ ਤੇ ਭੈਣ ਦੀ ਮੌਤ ਦੇ ਦੋ ਲਾਪਤਾ
ਪਟਿਆਲਾ : ਪਟਿਆਲਾ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿਥੇ ਨਾਭਾ ਰੋਡ `ਤੇ ਭਾਖੜਾ ਨਹਿਰ `ਚ ਇੱਕ ਕੁੜੀ ਵੱਲੋਂ ਨਹਿਰ `ਚ ਛਾਲ ਮਾਰ ਕੇ ਆਪਣੀ ਜੀਵਨਲੀਲ੍ਹਾ ਸਮਾਪਤ ਕਰ ਲਈ ਗਈ। ਇਸ ਦੌਰਾਨ ਕੁੜੀ ਨੂੰ ਬਚਾਉਣ ਲਈ ਉਸ ਦੇ ਤਿੰਨ ਭਰਾਵਾਂ ਨੇ ਵੀ ਨਹਿਰ `ਚ ਛਾਲ ਮਾਰ ਦਿੱਤੀ, ਪਰ ਇਸ ਦੌਰਾਨ ਇੱਕ ਭਰਾ ਦੀ ਵੀ ਮੌਤ ਹੋ ਗਈ। ਮੌਕੇ `ਤੇ ਗੋਤਾਖੋਰਾਂ ਵੱਲੋਂ ਦੋਵਾਂ ਦੀ ਭਾਲ ਕੀਤੀ ਜਾ ਰਹੀ ਹੈ। ਸੂਚਨਾ ਹੈ ਕਿ ਭੈਣ ਦੀ ਲਾਸ਼ ਬਰਾਮਦ ਕਰ ਲਈ ਗਈ ਹੈ, ਜਦਕਿ ਭਰਾ ਬਾਰੇ ਅਜੇ ਤੱਕ ਕੁੱਝ ਨਹੀਂ ਪਤਾ ਲੱਗਿਆ। ਜਾਣਕਾਰੀ ਅਨੁਸਾਰ ਇਹ ਪਰਿਵਾਰ ਪਟਿਆਲਾ ਦੇ ਡਕਾਲਾ ਰੋਡ `ਤੇ ਪਿੰਡ ਰਵਾਸ ਦਾ ਰਹਿਣ ਵਾਲਾ ਹੈ। ਘਟਨਾ ਪਟਿਆਲਾ ਦੇ ਨਾਭਾ ਰੋਡ ਸਥਿਤ ਭਾਖੜਾ ਨਹਿਰ `ਤੇ 11 ਵਜੇ ਦੀ ਹੈ, ਜਦੋਂ 3 ਭਰਾਵਾਂ ਦੀ ਇਕਲੌਤੀ ਭੈਣ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ ਸੀ। ਇਸ ਦੌਰਾਨ ਕੁੜੀ ਨੂੰ ਬਚਾਉਣ ਦੇ ਲਈ ਉਸਦੇ 3 ਭਰਾਵਾਂ ਨੇ ਵੀ ਭਾਖੜਾ ਨਹਿਰ ਵਿੱਚ ਛਾਲ ਮਾਰ ਦਿੱਤੀ। ਆਸ ਪਾਸ ਦੇ ਲੋਕਾਂ ਵੱਲੋਂ ਪਤਾ ਲੱਗਣ `ਤੇ ਤੁਰੰਤ ਭੱਜ-ਦੌੜ ਕੀਤੀ ਗਈ ਅਤੇ 2 ਨੌਜਵਾਨ ਨੂੰ ਤਾਂ ਬਾਹਰ ਕੱਢ ਲਿਆ ਗਿਆ, ਪਰ ਭੈਣ ਦੇ ਨਾਲ ਇੱਕ ਭਰਾ ਦੀ ਨਹਿਰ `ਚ ਡੁੱਬਣ ਕਾਰਨ ਮੌਤ ਹੋ ਗਈ। ਮ੍ਰਿਤਕ ਕੁੜੀ ਦੀ ਪਹਿਚਾਣ ਲਵਪ੍ਰੀਤ ਕੌਰ ਉਮਰ 27 ਸਾਲ ਵੱਜੋਂ ਹੋਈ ਹੈ, ਜਦਕਿ ਮੁੰਡੇ ਦੀ ਪਛਾਣ ਮੋਹਨ ਵਜੋਂ ਹੋਈ।ਦੱਸਣਯੋਗ ਹੈ ਕਿ ਕੁੜੀ ਘਰ ਦੇ ਵਿੱਚ ਛੋਟੀ ਜਿਹੀ ਲੜਾਈ ਨੂੰ ਲੈ ਕੇ ਭਾਖੜਾ ਦੇ ਉੱਪਰ ਪਹੁੰਚ ਗੀ ਸੀ, ਜਿਸ ਨੂੰ ਲੱਭਦੇ-ਲੱਭਦੇ ਜਦੋਂ ਉਸਦੇ ਭਰਾ ਭਾਖੜਾ `ਤੇ ਪਹੁੰਚੇ ਤਾਂ ਕੁੜੀ ਨੇ ਅਚਾਨਕ ਛਾਲ ਮਾਰ ਦਿੱਤੀ। ਮੌਕੇ `ਤੇ ਲੋਕਾਂ ਨੇ ਗੋਤਾਖੋਰਾਂ ਦੀ ਮਦਦ ਨਾਲ ਭੈਣ ਦੀ ਲਾਸ਼ ਨੂੰ ਬਰਾਮਦ ਕਰ ਲਿਆ ਹੈ, ਜਦਕਿ ਨੌਜਵਾਨ ਬਾਰੇ ਕੁੱਝ ਥਹੁ-ਪਤਾ ਨਹੀਂ ਲੱਗਿਆ ਸੀ।

Advertisement
Advertisement
Advertisement
Advertisement
Scroll to Top