Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 1:03 am

+91 90915 01313 , +91 90916 01313

punjabbanni@gmail.com
punjabbani@yahoo.com

ਕਾਂਗਰਸ ਦੇ ਵ੍ਹਿਪ ਅਤੇ ਵਿਧਾਇਕ ਰਫੀਕ ਖਾਨ ‘ਤੇ ਹੋਇਆ ਕਾਤਲਾਨਾ ਹਮਲਾ

ਕਾਂਗਰਸ ਦੇ ਵ੍ਹਿਪ ਅਤੇ ਵਿਧਾਇਕ ਰਫੀਕ ਖਾਨ ‘ਤੇ ਹੋਇਆ ਕਾਤਲਾਨਾ ਹਮਲਾ

ਕਾਂਗਰਸ ਦੇ ਵ੍ਹਿਪ ਅਤੇ ਵਿਧਾਇਕ ਰਫੀਕ ਖਾਨ ‘ਤੇ ਹੋਇਆ ਕਾਤਲਾਨਾ ਹਮਲਾ
ਜੈਪੁਰ : ਵੀਰਵਾਰ ਨੂੰ ਕਾਂਗਰਸ ਦੇ ਵ੍ਹਿਪ ਅਤੇ ਵਿਧਾਇਕ ਰਫੀਕ ਖਾਨ ‘ਤੇ ਜਾਨਲੇਵਾ ਹਮਲਾ ਕੀਤਾ ਗਿਆ। ਹਾਲਾਂਕਿ ਆਸ-ਪਾਸ ਦੇ ਲੋਕਾਂ ਨੇ ਮੁਲਜ਼ਮ ਨੂੰ ਫੜ ਲਿਆ ਅਤੇ ਵਿਧਾਇਕ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ। ਪੁਲਿਸ ਨੇ ਦੱਸਿਆ ਕਿ ਹਮਲਾ ਕਰਨ ਵਾਲਾ ਸਾਬਕਾ ਸੀਆਰਪੀਐਫ ਜਵਾਨ ਵਿਕਾਸ ਜਾਖੜ ਹੈ। ਉਸ ਨੇ ਪਹਿਲਾਂ ਵਿਧਾਇਕ ‘ਤੇ ਆਪਣੀ ਪਤਨੀ ਨੂੰ ਤੰਗ ਕਰਨ ਦੇ ਦੋਸ਼ ਲਾਏ ਸਨ। ਵੀਰਵਾਰ ਨੂੰ ਦੋਸ਼ੀ ਆਦਰਸ਼ ਨਗਰ ਤੋਂ ਵਿਧਾਇਕ ਅਤੇ ਵਿਧਾਨ ਸਭਾ ‘ਚ ਕਾਂਗਰਸ ਦੇ ਚੀਫ ਵ੍ਹਿਪ ਰਫੀਕ ਖਾਨ ਦੇ ਘਰ ਦੇ ਸਾਹਮਣੇ ਉਡੀਕ ਕਰ ਰਿਹਾ ਸੀ। ਉਨ੍ਹਾਂ ਨੇ ਮੌਕਾ ਮਿਲਦੇ ਹੀ ਵਿਧਾਇਕ ‘ਤੇ ਹਮਲਾ ਕਰ ਦਿੱਤਾ। ਹਾਲਾਂਕਿ ਉੱਥੇ ਮੌਜੂਦ ਲੋਕਾਂ ਨੇ ਸ਼ੌਰਿਆ ਚੱਕਰ ਨਾਲ ਸਨਮਾਨਿਤ ਜਾਖੜ ਨੂੰ ਹਮਲਾ ਕਰਨ ਤੋਂ ਪਹਿਲਾਂ ਹੀ ਰੋਕ ਲਿਆ। ਪੁਲਿਸ ਮੁਤਾਬਕ ਮੁਲਜ਼ਮ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦਾ ਸਾਬਕਾ ਸਹਾਇਕ ਕਮਾਂਡੈਂਟ ਹੈ, ਜਿਸ ਨੂੰ ਸ਼ਾਂਤੀ ਭੰਗ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਸਦਰ ਥਾਣੇ ਦੇ ਅਧਿਕਾਰੀ ਬਲਬੀਰ ਕਸਵਾਨ ਨੇ ਦੱਸਿਆ ਕਿ ਝੁੰਝੁਨੂ ਦੇ ਰਹਿਣ ਵਾਲੇ ਜਾਖੜ ਵੀਰਵਾਰ ਨੂੰ ਜੈਪੁਰ ਦੇ ਆਦਰਸ਼ ਨਗਰ ਦੇ ਵਿਧਾਇਕ ਦੇ ਘਰ ਪਹੁੰਚੇ। ਇਸ ਦੌਰਾਨ ਕਿਸੇ ਗੱਲ ਨੂੰ ਲੈ ਕੇ ਵਿਕਾਸ ਜਾਖੜ ਦੀ ਵਿਧਾਇਕ ਨਾਲ ਤਿੱਖੀ ਬਹਿਸ ਹੋ ਗਈ ਅਤੇ ਵਿਕਾਸ ਜਾਖੜ ਨੇ ਵਿਧਾਇਕ ਨੂੰ ਕਾਲਰ ਤੋਂ ਫੜ੍ਹ ਲਿਆ।

Advertisement
Advertisement
Advertisement
Advertisement
Scroll to Top