ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਟੈਕਸ ਕੁਲੈਕਟਰ ਗੁਰਜੀਤ ਸਿੰਘ ਵਿਰੁੱਧ ਰਿਸ਼ਵਤਖੋਰੀ ਦਾ ਕੇਸ ਦਰਜ

ਦੁਆਰਾ: Punjab Bani ਪ੍ਰਕਾਸ਼ਿਤ :Friday, 30 August, 2024, 07:26 PM

ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਟੈਕਸ ਕੁਲੈਕਟਰ ਗੁਰਜੀਤ ਸਿੰਘ ਵਿਰੁੱਧ ਰਿਸ਼ਵਤਖੋਰੀ ਦਾ ਕੇਸ ਦਰਜ
ਫਾਜ਼ਿਲਕਾ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਫਾਜ਼ਿਲਕਾ ਦੇ ਬਲਾਕ ਵਿਕਾਸ ਅਤੇ ਪੰਚਾਇਤ ਦਫਤਰ ਖੂਹੀਆਂ ਸਰਵਰ ਵਿੱਚ ਤਾਇਨਾਤ ਟੈਕਸ ਕੁਲੈਕਟਰ ਗੁਰਜੀਤ ਸਿੰਘ ਵਿਰੁੱਧ ਰਿਸ਼ਵਤਖੋਰੀ ਦਾ ਕੇਸ ਦਰਜ ਕੀਤਾ ਹੈ। 50 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ `ਤੇ ਮਾਮਲਾ ਦਰਜ ਹੋਇਆ ਹੈ। ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਟੈਕਸ ਕੁਲੈਕਟਰ ਵਿਰੁੱਧ ਇਹ ਕੇਸ ਥਾਣਾ ਅਬੋਹਰ ਦੀ ਤਹਿਸੀਲ ਅਬੋਹਰ ਦੇ ਪਿੰਡ ਦੀਵਾਨ ਖੇੜਾ ਦੇ ਵਸਨੀਕ ਸੁਨੀਲ ਕੁਮਾਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਵਿਭਾਗ ਕੋਲ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਆਨ ਲਾਈਨ ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਸ਼ਿਕਾਇਤਕਰਤਾ ਪਿੰਡ ਖੂਹੀਆਂ ਸਰਵਰ ਵਿਖੇ ਬਿਲਡਿੰਗ ਮਟੀਰੀਅਲ ਦੀ ਦੁਕਾਨ ਚਲਾ ਰਿਹਾ ਹੈ ਅਤੇ ਉਸ ਨੇ ਵੱਖ-ਵੱਖ ਮੌਕਿਆਂ `ਤੇ ਛੇ ਪਿੰਡਾਂ ਦੀਆਂ ਪੰਚਾਇਤਾਂ ਨੂੰ 8,62,989 ਰੁਪਏ ਦੀ ਰਾਸ਼ੀ ਦਾ ਨਿਰਮਾਣ ਸਮੱਗਰੀ ਮੁਹੱਈਆ ਕਰਵਾਈ ਸੀ।ਉਸਨੇ ਦੱਸਿਆ ਕਿ ਉਪਰੋਕਤ ਟੈਕਸ ਕੁਲੈਕਟਰ ਨੇ ਸ਼ਿਕਾਇਤਕਰਤਾ ਤੋਂ ਉਕਤ ਬਕਾਇਆ ਬਿੱਲਾਂ ਨੂੰ ਕਲੀਅਰ ਕਰਨ ਲਈ 1 ਲੱਖ 20 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ ਅਤੇ ਇਸ ਸਬੰਧ ਵਿੱਚ 50,000 ਰੁਪਏ ਲਏ ਸਨ। ਇਸ ਤੋਂ ਬਾਅਦ ਇਸ ਪੜਤਾਲੀਆ ਰਿਪੋਰਟ ਦੇ ਆਧਾਰ `ਤੇ ਇਹ ਸਿੱਧ ਹੋਇਆ ਕਿ ਉਕਤ ਦੋਸ਼ੀ ਕਰਮਚਾਰੀ ਨੇ ਉਪਰੋਕਤ ਬਕਾਇਆ ਬਿੱਲਾਂ ਨੂੰ ਕਲੀਅਰ ਕਰਨ ਲਈ 50 ਹਜ਼ਾਰ ਰੁਪਏ ਦੀ ਰਿਸ਼ਵਤ ਲਈ ਸੀ। ਇਸ ਸਬੰਧੀ ਟੈਕਸ ਕੁਲੈਕਟਰ ਗੁਰਜੀਤ ਸਿੰਘ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।