Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 9:04 am

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਭਗਵੰਤ ਮਾਨ ਦਿੱਤਾ ਪਹਿਲੀ ਸਤੰਬਰ ਨੂੰ ਹੀ ਦੋਨਾਂ ਜਥੇਬੰਦੀਆਂ ਨੂੰ ਮੀਟਿੰਗ ਦਾ ਸੱਦਾ

ਮੁੱਖ ਮੰਤਰੀ ਭਗਵੰਤ ਮਾਨ ਦਿੱਤਾ ਪਹਿਲੀ ਸਤੰਬਰ ਨੂੰ ਹੀ ਦੋਨਾਂ ਜਥੇਬੰਦੀਆਂ ਨੂੰ ਮੀਟਿੰਗ ਦਾ ਸੱਦਾ

ਮੁੱਖ ਮੰਤਰੀ ਭਗਵੰਤ ਮਾਨ ਦਿੱਤਾ ਪਹਿਲੀ ਸਤੰਬਰ ਨੂੰ ਹੀ ਦੋਨਾਂ ਜਥੇਬੰਦੀਆਂ ਨੂੰ ਮੀਟਿੰਗ ਦਾ ਸੱਦਾ
ਮਾਨਸਾ : ਮਜ਼ਦੂਰ-ਕਿਸਾਨ ਤੇ ਵਾਤਾਵਰਨ ਪੱਖੀ ਖੇਤੀ ਨੀਤੀ ਬਨਾਉਣ ਸਮੇਤ ਹੋਰ ਭੱਖਦੀਆਂ ਮੰਗਾਂ ਨੂੰ ਲੈਕੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਵਿਧਾਨ ਸਭਾ ਦੇ ਸੈਸ਼ਨ ਦੌਰਾਨ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਮੋਰਚਾ ਲਾ ਕੇ 2 ਸਤੰਬਰ ਨੂੰ ਵਿਧਾਨ ਸਭਾ ਵੱਲ ਮਾਰਚ ਕਰਨ ਦੇ ਕੀਤੇ ਐਲਾਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਹਿਲੀ ਸਤੰਬਰ ਨੂੰ ਹੀ ਦੋਨਾਂ ਜਥੇਬੰਦੀਆਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਇਸੇ ਮਸਲੇ ਨੂੰ ਲੈਕੇ ਚੰਡੀਗੜ੍ਹ ਦੇ ਐਸਐਸਪੀ ਵੱਲੋਂ ਜਥੇਬੰਦੀਆਂ ਨੂੰ 31 ਅਗਸਤ ਨੂੰ ਮੀਟਿੰਗ ਕਰਨ ਦਾ ਵੱਖਰੇ ਤੌਰ ’ਤੇ ਸੱਦਾ ਦਿੱਤਾ ਗਿਆ ਹੈ। ਜਥੇਬੰਦੀਆਂ ਨੇ ਮੀਟਿੰਗ ਦਾ ਸੱਦਾ ਪ੍ਰਵਾਨ ਕਰਨ ਦੇ ਨਾਲ-ਨਾਲ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ 1 ਸਤੰਬਰ ਨੂੰ ਪਰਿਵਾਰਾਂ ਸਮੇਤ ਚੰਡੀਗੜ੍ਹ ਵਿਖੇ ਲੱਗ ਰਹੇ ਖੇਤੀ ਨੀਤੀ ਮੋਰਚੇ ’ਚ ਪਹੁੰਚਣ ਦਾ ਜ਼ੋਰਦਾਰ ਬੁਲਾਵਾ ਦਿੱਤਾ ਗਿਆ ਹੈ । ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ , ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ,ਝੰਡਾ ਸਿੰਘ ਜੇਠੂਕੇ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜੋਰਾ ਸਿੰਘ ਨਸਰਾਲੀ ਤੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਦੱਸਿਆ ਕਿ ਦੋਨਾਂ ਜਥੇਬੰਦੀਆਂ ਵੱਲੋਂ ਪਿਛਲੇ ਡੇਢ ਸਾਲ ਤੋਂ ਸਰਕਾਰ ਨੂੰ ਖੇਤੀ ਨੀਤੀ ਦੇ ਖਰੜੇ ਸੌਂਪਕੇ ਹਕੂਮਤੀ ਆਪ ਪਾਰਟੀ ਵੱਲੋਂ ਚੋਣ ਵਾਅਦੇ ਅਨੁਸਾਰ ਖੇਤੀ ਸੰਕਟ ਦੇ ਹੱਲ ਲਈ ਨਵੀਂ ਖੇਤੀ ਨੀਤੀ ਬਨਾਉਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ,ਪਰ ਸਰਕਾਰ ਵੱਲੋਂ ਕੋਈ ਹੁੰਗਾਰਾ ਨਹੀਂ ਭਰਿਆ ਗਿਆ । ਆਗੂਆਂ ਨੇ ਕਿਹਾ ਕਿ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਲੱਗਣ ਵਾਲੇ ਮੋਰਚੇ ਦੀਆਂ ਜਥੇਬੰਦੀਆਂ ਵੱਲੋਂ ਹਰ ਤਰ੍ਹਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਨ੍ਹਾਂ ਮਸਲਿਆਂ ਨੂੰ ਲੈਕੇ ਪਹਿਲਾਂ ਪੰਜਾਬ ਦੇ ਜ਼ਿਲ੍ਹਾ ਹੈਡ-ਕੁਆਟਰਾਂ ਉਤੇ 27 ਤੋਂ 31 ਅਗਸਤ ਤੱਕ ਡੀ.ਸੀ ਦਫ਼ਤਰਾਂ ਅੱਗੇ ਧਰਨੇ ਲਾਏ ਜਾਣੇ ਸਨ, ਜਿਸ ਨੂੰ ਬਾਅਦ ਵਿੱਚ ਪੰਜਾਬ ਸਰਕਾਰ ’ਤੇ ਦਬਾਅ ਬਣਾਉਣ ਲਈ ਸਰਬਸੰਮਤੀ ਨਾਲ ਚੰਡੀਗੜ੍ਹ ਮੋਰਚੇ ਵਿੱਚ ਤਬਦੀਲ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਪਰ ਮਸਲਿਆਂ ਦੇ ਹੱਲ ਲਈ ਦਬਾਅ ਤੋਂ ਬਿਨਾਂ ਜਥੇਬੰਦੀਆਂ ਦਾ ਹੁਣ ਕੋਈ ਹੋਰ ਚਾਰਾ ਨਹੀਂ ਰਿਹਾ, ਜਿਸ ਕਰਕੇ ਚੰਡੀਗੜ੍ਹ ਵੱਲ ਕਿਸਾਨਾਂ ਦੇ ਕਾਫ਼ਲੇ ਕੂਚ ਕਰਨਗੇ ।

Advertisement
Advertisement
Advertisement
Advertisement
Scroll to Top