Breaking News ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵੱਖ ਵੱਖ ਵਾਰਡਾਂ ਦੇ ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ4.5 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਮੱਛੀ ਮੰਡੀ ਦਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਉਦਘਾਟਨਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਲਾਲਜੀਤ ਸਿੰਘ ਭੁੱਲਰਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਕੂਟਰ 'ਤੇ ਪਟਿਆਲਾ ਸ਼ਹਿਰ ਦੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਕਮਿਸ਼ਨਰ ਨੂੰ ਨਾਲ ਲੈ ਕੇ ਕੀਤਾ ਦੌਰਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ 6276 ਪੰਚਾਂ ਨੂੰ ਸਹੁੰ ਚੁਕਾਈਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋਸੁਖਬੀਰ ਬਾਦਲ ਦੇ ਓ. ਐਸ. ਡੀ. ਨੇ ਦਿੱਤਾ ਅਸਤੀਫਾ

ਪੀ.ਪੀ.ਐਸ.ਸੀ ਨੇ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੀਆਂ 23 ਵੇਅਰ ਹਾਊਸ ਮੈਨੇਜਰ ਦੀਆਂ ਅਸਾਮੀਆਂ ਦਾ ਨਤੀਜਾ ਐਲਾਨਿਆ

ਦੁਆਰਾ: Punjab Bani ਪ੍ਰਕਾਸ਼ਿਤ :Friday, 30 August, 2024, 07:34 PM

ਪੀ.ਪੀ.ਐਸ.ਸੀ ਨੇ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੀਆਂ 23 ਵੇਅਰ ਹਾਊਸ ਮੈਨੇਜਰ ਦੀਆਂ ਅਸਾਮੀਆਂ ਦਾ ਨਤੀਜਾ ਐਲਾਨਿਆ
ਪਟਿਆਲਾ : ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਿਸ਼ਨ ਵੱਲੋਂ ਅੱਜ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਧੀਨ ਪੈਂਦੇ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਵਿੱਚ ਵੇਅਰ ਹਾਊਸ ਮੈਨੇਜਰ ਦੀਆਂ ਅਸਾਮੀਆਂ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵੇਅਰ ਹਾਊਸ ਮੈਨੇਜਰ ਦੀਆਂ 23 ਅਸਾਮੀਆਂ ਲਈ ਕੁੱਲ 284 ਉਮੀਦਵਾਰਾਂ ਵੱਲੋਂ ਅਪਲਾਈ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਵਿੱਚ ਵੇਅਰ ਹਾਊਸ ਮੈਨੇਜਰ ਦੀਆਂ ਅਸਾਮੀਆਂ ਦਾ ਨਤੀਜਾ ਵਿਭਾਗ ਦੀ ਵੈੱਬਸਾਈਟ www.ppsc.gov.in ‘ਤੇ ਅੱਪਲੋਡ ਕਰ ਦਿੱਤਾ ਗਿਆ ਹੈ। ਜਤਿੰਦਰ ਸਿੰਘ ਔਲਖ ਨੇ ਦੱਸਿਆ ਕਿ ਪੀ.ਪੀ.ਐਸ.ਸੀ. ਵੱਲੋਂ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ’ਚ ਗਰੁੱਪ ਏ ਅਤੇ ਗਰੁੱਪ ਬੀ ਦੀਆਂ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਕੀਤੀ ਜਾਂਦੀ ਹੈ ਅਤੇ‌ ਇਸ ਸਬੰਧੀ ਸਮੇਂ ਸਮੇਂ ’ਤੇ ਜਾਣਕਾਰੀ ਵਿਭਾਗ ਦੀ ਵੈੱਬਸਾਈਟ ’ਤੇ ਅੱਪਲੋਡ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰ ਜਾਣਕਾਰੀ ਲਈ ਵਿਭਾਗ ਦੀ ਵੈੱਬਸਾਈਟ ਦੀ ਵਰਤੋਂ ਕਰਨ।



Scroll to Top