ਮੁੱਖ ਮੰਤਰੀ ਪੰਜਾਬ ਮਾਨ ਤੇ ਰਾਜਪਾਲ ਪੰਜਾਬ ਅੱਜ ਹੋਣਗੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਮਸਤਕ
ਦੁਆਰਾ: Punjab Bani ਪ੍ਰਕਾਸ਼ਿਤ :Saturday, 31 August, 2024, 09:29 AM

ਮੁੱਖ ਮੰਤਰੀ ਪੰਜਾਬ ਮਾਨ ਤੇ ਰਾਜਪਾਲ ਪੰਜਾਬ ਅੱਜ ਹੋਣਗੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਮਸਤਕ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਅੰਮ੍ਰਿਤਸਰ ਵਿਖੇ ਸਥਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ ਇਸ ਤੋਂ ਬਾਅਦ ਉਹ ਸ੍ਰੀ ਦੁਰਗਿਆਣਾ ਮੰਦਰ ਵਿਚ ਵੀ ਨਤਮਸਤਕ ਹੋਣਗੇ। ਦੱਸਣਯੋਗ ਹੈ ਕਿ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੂੰ ਪਹਿਲਾਂ ਰਹੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਥਾਂ ਤੇ ਨਿਯੁਕਤ ਕੀਤਾ ਗਿਆ ਹੈ।
