Breaking News ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਜਾਰੀ ਭਰਤੀ ਨੂੰ ਮਿਲਿਆ ਵੱਡਾ ਹੁੰਗਾਰਾਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੀ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਲੋਕਾਂ ਦੀ ਸੱਚੀ ਹਮਦਰਦ ਸਾਬਤ ਹੋਈ-ਬਾਜ਼ੀਗਰਕੋਰਟ ਦੇ ਹੁਕਮਾਂ ਤੇ ਵੀ ਪਟੀਸ਼ਨਕਰਤਾ ਨੂੰ ਪੈਸੇ ਨਾ ਦੇਣ ਤੇ ਡੀ. ਸੀ., ਐਸ. ਡੀ. ਐਮ. ਦਫ਼ਤਰ ਅਤੇ ਤਹਿਸੀਲ ਵਿਚ ਲੱਗੇ ਸਮਾਨ ਨੂੰ ਚੁੱਕਣ ਪਹੁੰਚੀ ਟੀਮ ਨੂੰ ਵਾਪਸ ਭੇਜ ਏ. ਡੀ. ਸੀ. ਨੇ ਮੰਗਿਆ ਪਟੀਸ਼ਨਕਰਤਾ ਤੋਂ ਸੋਮਵਾਰ ਤੱਕ ਦਾ ਸਮਾਂਪੰਜਾਬ ਸਰਕਾਰ ਕਰਨ ਜਾ ਰਹੀ ਸੂਬੇ 15 ਹਜ਼ਾਰ ਛੱਪੜਾਂ ਦੀ ਸਫਾਈ ਦਾ ਕੰਮਚੰਡੀਗੜ੍ਹ `ਚ ਹਿਮਾਚਲ ਦੇ ਨੌਜਵਾਨ ਦਾ ਕਤਲ ਕਰਨ ਵਾਲੇ ਦੋ ਨਾਬਾਲਗਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ'ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਕੰਗਨਾ ਰਣੌਤ ਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ ਅਤੇ ਉਹ ਦੂਜਿਆ ਨੂੰ ਮੰਦਾ ਬੋਲ ਰਹੀ ਹੈ : ਹਰਸਿਮਰਤ ਕੌਰ

ਦੁਆਰਾ: Punjab Bani ਪ੍ਰਕਾਸ਼ਿਤ :Friday, 30 August, 2024, 03:07 PM

ਕੰਗਨਾ ਰਣੌਤ ਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ ਅਤੇ ਉਹ ਦੂਜਿਆ ਨੂੰ ਮੰਦਾ ਬੋਲ ਰਹੀ ਹੈ : ਹਰਸਿਮਰਤ ਕੌਰ
ਬਠਿੰਡਾ : ਲੋਕ ਸਭਾ ਹਲਕਾ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਜੋ ਕਿ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਦਾ ਉਦਘਾਟਨ ਕਰਨ ਲਈ ਪਹੁੰਚੇ ਸਨ ਨੇ ਅਦਾਕਾਰਾ ਤੇ ਸਾਂਸਦ ਕੰਗਨਾ ਰਣੌਤ ਦੇ ਬਿਆਨ `ਤੇ ਬੋਲਦੇ ਹੋਏ ਕਿਹਾ ਕਿ ਮੈਂ ਇਸ ਬਾਰੇ ਜਿੰਨਾ ਘੱਟ ਬੋਲਾ ਤਾਂ ਚੰਗਾ ਹੈ। ਉਹਨਾਂ ਨੇ ਕਿਹਾ ਕਿ ਕੰਗਨਾ ਰਣੌਤ ਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ ਅਤੇ ਉਹ ਦੂਜਿਆ ਨੂੰ ਮੰਦਾ ਬੋਲ ਰਹੀ ਹੈ। ਇਹ ਲੋਕਾਂ ਨੂੰ ਇਕਜੁੱਟ ਕਰਨ ਦੀ ਬਜਾਏ ਵੰਡ ਰਹੀ ਹੈ, ਜਿਸ ਦੀ ਜਿੰਨਾ ਵੀ ਅਲੋਚਨਾ ਕੀਤੀ ਜਾਵੇ ਉਹ ਘੱਟ ਹੈ । ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੈਂ ਚਾਹੁੰਦੀ ਹਾਂ ਕਿ ਭਾਜਪਾ ਸਰਕਾਰ ਇਸ ਖਿਲਾਫ ਸਿਰਫ਼ ਨੋਟਿਸ ਨਾ ਜਾਰੀ ਕਰੇ ਸਗੋਂ ਇਸ ਨੂੰ ਸਸਪੈਂਡ ਕਰਨਾ ਚਾਹੀਦਾ ਹੈ। ਇਹ ਔਰਤ ਗੰਦੀਆਂ ਗੱਲਾਂ ਕਹਿ ਕੇ ਸਮਾਜ ਨੂੰ ਵੰਡ ਰਹੀ ਹੈ, ਪਰ ਭਾਜਪਾ ਨੇ ਚੁੱਪੀ ਧਾਰੀ ਹੋਈ ਹੈ। ਜਿਨ੍ਹਾਂ ਨੇ ਭਾਰਤੀ ਸੰਵਿਧਾਨ ਦੀ ਸਹੁੰ ਚੁੱਕੀ ਅਤੇ ਕਿਹਾ ਕਿ ਦੇਸ਼ ਦੀ ਅਖੰਡਤਾ ਬਰਕਰਾਰ ਰੱਖਾਂਗੇ, ਅੱਜ ਉਹੀ ਦੇਸ਼ ਨੂੰ ਵੰਡ ਰਹੀ ਹੈ । ਸਾਬਕਾ ਸਾਂਸਦ ਸਿਮਰਜੀਤ ਸਿੰਘ ਮਾਨ ਦੇ ਬਿਆਨ ਉੱਤੇ ਬੋਲਦੇ ਹੋਏ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹਨਾਂ ਨੂੰ ਆਪਣੀ ਉਮਰ ਦਾ ਲਿਹਾਜ ਕਰਨਾ ਚਾਹੀਦਾ ਹੈ। ਜੇਕਰ ਉਹਨਾਂ ਨੇ ਕੋਈ ਵੀ ਬਿਆਨ ਦੇਣਾ ਹੈ ਤਾਂ ਚੰਗੇ ਸ਼ਬਦਾਂ ਵਿੱਚ ਦੇਣ, ਨਹੀਂ ਤਾਂ ਕੰਗਨਾ ਰਣੌਤ ਤੇ ਉਹਨਾਂ ਵਿੱਚ ਕੋਈ ਫਰਕ ਨਹੀਂ ਰਹਿ ਜਾਵੇਗਾ । ਦੱਸ ਦਈਏ ਕਿ ਬੀਤੇ ਦਿਨ ਸਾਬਕਾ ਸਾਂਸਦ ਸਿਮਰਨਜੀਤ ਸਿੰਘ ਮਾਨ ਦਾ ਕੰਗਨਾ ਰਣੌਤ ‘ਤੇ ਵਿਵਾਦਤ ਬਿਆਨ ਸਾਹਮਣੇ ਆਇਆ ਸੀ। ਉਨ੍ਹਾਂ ਕਿਹਾ ਕਿ ਕੰਗਨਾ ਰਣੌਤ ਨੂੰ ਰੇਪ ਦਾ ਕਾਫ਼ੀ ਤਜ਼ਰਬਾ ਹੈ। ਦੱਸ ਦੇਈਏ ਕਿ ਕੰਗਨਾ ਰਣੌਤ ਨੇ ਇੱਕ ਇੰਟਰਵਿਊ ਦੌਰਾਨ ਕਿਹਾ ਸੀ ਕਿ ਕਿਸਾਨ ਅੰਦੋਲਨ ਦੌਰਾਨ ਰੇਪ ਹੋਏ ਅਤੇ ਓਥੇ ਲੋਕਾਂ ਨੂੰ ਮਾਰ ਕੇ ਲਾਸ਼ਾਂ ਨੂੰ ਲਟਕਾਇਆ ਗਿਆ ।