ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਵਜੋਂ ਰਾਜਿੰਦਰ ਸਿੰਘ ਟੌਹੜਾ ਨੇ ਸੰਭਾਲਿਆ ਕਾਰਜਭਾਰ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਵਜੋਂ ਰਾਜਿੰਦਰ ਸਿੰਘ ਟੌਹੜਾ ਨੇ ਸੰਭਾਲਿਆ ਕਾਰਜਭਾਰ
ਗੁਰਦੁਆਰਾ ਪ੍ਰਬੰਧ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹਾਂ ਵਚਨਬੱਧ : ਮੈਨੇਜਰ ਰਾਜਿੰਦਰ ਸਿੰਘ
ਪਟਿਆਲਾ 30 ਅਗਸਤ : ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਨਵ ਨਿਯੁਕਤ ਸ. ਰਾਜਿੰਦਰ ਸਿੰਘ ਟੌਹੜਾ ਨੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਨੂੰ ਗੁਰਦੁਆਰਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਤਾਇਨਾਤ ਕੀਤਾ ਗਿਆ। ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਨਵ ਨਿਯੁਕਤ ਮੈਨੇਜਰ ਰਾਜਿੰਦਰ ਸਿੰਘ ਟੌਹੜਾ ਨੂੰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਮੈਨੇਜਰ ਦੇ ਅਹੁਦੇ ਦਾ ਕਾਰਜਭਾਰ ਸੰਭਾਲਣ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਸੁਰਜੀਤ ਸਿੰਘ ਟੌਹੜਾ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਉਚੇਚੇ ਤੌਰ ’ਤੇ ਪੁੱਜੇ ਸਨ, ਜਿਨ੍ਹਾਂ ਵੱਲੋਂ ਮੈਨੇਜਰ ਰਾਜਿੰਦਰ ਸਿੰਘ ਟੌਹੜਾ ਨੂੰ ਸਿਰੋਪਾਓ ਭੇਂਟ ਕਰਕੇ ਅਹੁਦੇ ’ਤੇ ਬਿਠਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਮੈਨੇਜਰ ਰਾਜਿੰਦਰ ਸਿੰਘ ਟੌਹੜਾ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ’ਤੇ ਮੁੱਖ ਪ੍ਰਬੰਧਕ ਵਜੋਂ ਜ਼ਿੰਮੇਵਾਰੀ ਮਿਲੀ ਹੈ ਅਤੇ ਉਹ ਤਨਦੇਹੀ ਤੇ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਨੂੰ ਵਧੇਰੇ ਸੁਚਾਰੂ ਬਣਾ ਕੇ ਰੱਖਣ ਲਈ ਉਹ ਵਚਨਬੱਧ ਹਨ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਹੈਡ ਗ੍ਰੰਥੀ ਭਾਈ ਭੁਪਿੰਦਰਪਾਲ ਸਿੰਘ, ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਸੁਰਜੀਤ ਸਿੰਘ ਕੌਲੀ, ਆਤਮ ਪ੍ਰਕਾਸ਼ ਸਿੰਘ ਬੇਦੀ, ਅਕਾਊਟੈਂਟ ਗੁਰਮੀਤ ਸਿੰਘ, ਭਾਈ ਹਰਵਿੰਦਰ ਸਿੰਘ ਕਾਹਲਵਾਂ, ਭਾਈ ਸਰਬਜੀਤ ਸਿੰਘ, ਭਾਈ ਹਜੂਰ ਸਿੰਘ, ਭਾਈ ਬਲਵਿੰਦਰ ਸਿੰਘ ਨੇਪਰਾ, ਭਾਈ ਸੁਰਿੰਦਰ ਸਿੰਘ ਘੁਮਾਣਾ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਵੀ ਮੌਜੂਦ ਸਨ।
