Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 6:45 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੇ ਹੋਸਟਲ ਲਈ `ਨਿਸ਼ਕਾਮ ਏਡ` ਸੰਸਥਾ ਨੇ ਦਾਨ ਵਿੱਚ ਦਿੱਤੇ ਚਾਰ ਬੈੱਡ ਅਤੇ ਚਾਰ ਪੱਖੇ

ਪੰਜਾਬੀ ਯੂਨੀਵਰਸਿਟੀ ਦੇ ਹੋਸਟਲ ਲਈ `ਨਿਸ਼ਕਾਮ ਏਡ` ਸੰਸਥਾ ਨੇ ਦਾਨ ਵਿੱਚ ਦਿੱਤੇ ਚਾਰ ਬੈੱਡ ਅਤੇ ਚਾਰ ਪੱਖੇ

ਪੰਜਾਬੀ ਯੂਨੀਵਰਸਿਟੀ ਦੇ ਹੋਸਟਲ ਲਈ `ਨਿਸ਼ਕਾਮ ਏਡ` ਸੰਸਥਾ ਨੇ ਦਾਨ ਵਿੱਚ ਦਿੱਤੇ ਚਾਰ ਬੈੱਡ ਅਤੇ ਚਾਰ ਪੱਖੇ
ਪਟਿਆਲਾ : ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸੀ.ਸੀ. ਅਤੇ ਸਪੋਰਟਸ ਹੋਸਟਲ (ਕੁੜੀਆਂ) ਲਈ `ਨਿਸ਼ਕਾਮ ਏਡ` ਨਾਮਕ ਸੰਸਥਾ ਵੱਲੋਂ ਚਾਰ ਬੈੱਡ ਅਤੇ ਚਾਰ ਪੱਖੇ ਦਾਨ ਵਜੋਂ ਦਿੱਤੇ ਗਏ। ਡੀਨ, ਵਿਦਿਆਰਥੀ ਭਲਾਈ ਡਾ. ਮੋਨਿਕਾ ਚਾਵਲਾ ਵੱਲੋਂ ਨਿਸ਼ਕਾਮ ਏਡ ਸਮਾਜ ਸੇਵੀ ਸੰਸਥਾ ਦਾ ਇਸ ਪਹਿਲਕਦਮੀ ਲਈ ਵਿਸ਼ੇਸ਼ ਤੌਰ ਉੱਤੇ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵੱਖਰੀ ਸੋਚ ਰੱਖਣ ਤੇ ਸਮਾਜ ਨੂੰ ਸੇਧ ਦੇਣ ਵਾਲੇ ਇਨਸਾਨ ਬਹੁਤ ਘੱਟ ਹੁੰਦੇ ਹਨ ਜੋ ਜ਼ਮੀਨੀ ਪੱਧਰ ਦੀਆਂ ਸਮੱਸਿਆਵਾਂ ਅਤੇ ਲੋੜਾਂ ਨੂੰ ਸਮਝਦੇ ਹੋਏ ਅਜਿਹਾ ਨੇਕ ਉਪਰਾਲਾ ਕਰਦੇ ਹਨ।
ਹੋਸਟਲ ਵਾਰਡਨ ਡਾ. ਨਿੰਮੀ ਨੇ ਵੀ ਇਸ ਸੰਸਥਾ ਦੇ ਇਸ ਕਾਰਜ ਦੀ ਸ਼ਲਾਘਾ ਕਰਦਿਆਂ ਵਿਸ਼ੇਸ਼ ਧੰਨਵਾਦ ਕੀਤਾ।
ਨਿਸ਼ਕਾਮ ਏਡ ਸੰਸਥਾ ਦੇ ਪ੍ਰਧਾਨ ਜਗਤਾਰ ਸਿੰਘ ਸੈਣੀ ਅਤੇ ਖਜ਼ਾਨਚੀ ਪਰਮਿੰਦਰ ਸਿੰਘ ਰੀਤਵਾਲ ਨੇ ਸਮਾਨ ਸੌਂਪਣ ਮੌਕੇ ਕਿਹਾ ਕਿ ਸਮਾਜ ਅੰਦਰ ਦਾਨ ਕਰਨ ਦੀ ਪ੍ਰਵਿਰਤੀ ਦੀ ਦਿਸ਼ਾ ਬਦਲਣ ਦੀ ਲੋੜ ਹੈ। ਜੇਕਰ ਦਾਨ ਦਾ ਪ੍ਰਯੋਗ ਲੋਕਾਂ ਦੀ ਭਲਾਈ ਲਈ ਵਰਤਿਆ ਜਾਵੇ ਤਾਂ ਹੀ ਅਸੀਂ ਆਉਣ ਵਾਲੇ ਭਵਿੱਖ ਨੂੰ ਬਿਹਤਰ ਬਣਾ ਸਕਦੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਵਿੱਦਿਅਕ ਸੰਸਥਾਵਾਂ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਕਿਉਂਕਿ ਵਿੱਦਿਆ ਤੋਂ ਵਾਂਝਾ ਇਨਸਾਨ ਇਕ ਅਣਮੰਜ਼ਲੇ ਰਾਹਾਂ ਦਾ ਪਾਂਧੀ ਹੁੰਦਾ ਹੈ ਜਿਸ ਨੂੰ ਆਪਣੀ ਮੰਜ਼ਿਲ ਦਾ ਪਤਾ ਨਹੀਂ ਹੁੰਦਾ। ਉਚੇਰੀ ਸਿੱਖਿਆ ਰਾਹੀਂ ਹੀ ਸਾਡੇ ਬੱਚੇ ਪੜ੍ਹ ਲਿਖ ਕੇ ਦੇਸ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣਗੇ । ਇਸ ਮੌਕੇ ਡੀਨ, ਵਿਦਿਆਰਥੀ ਭਲਾਈ ਦਫ਼ਤਰ ਅਤੇ ਸੰਬੰਧਤ ਹੋਸਟਲ ਦਾ ਸਮੂਹ ਸਟਾਫ਼ ਵੀ ਹਾਜ਼ਰ ਰਿਹਾ।

Advertisement
Advertisement
Advertisement
Advertisement
Scroll to Top