Breaking News ਪਟਿਆਲਾ ਪੁਲਿਸ ਨੇ ਰਾਤ ਸਮੇਂ ਗਸ਼ਤ ਕਰਕੇ ਨੱਪੀ ਅਪਰਾਧੀਆਂ ਦੀ ਪੈੜਖ਼ਾਲਸਾ ਅਕਾਲ ਪੁਰਖ਼ ਕੀ ਫ਼ੌਜ ਸੁਸਾਇਟੀ ਨੇ ਵਿਸਾਖੀ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਹੋਤੀ ਮਰਦਾਨ ਸਾਹਿਬ ਤੋਂ ਨਗਰ ਕੀਰਤਨ ਸਜਾਇਆਜੇਕਰ ਤਰੱਕੀ ਕਰਨੀ ਹੈ ਤਾਂ ਮਾਤਾ ਪਿਤਾ ਅਤੇ ਅਧਿਆਪਕਾਂ ਦਾ ਸਨਮਾਨ ਕਰੋ : ਕੁਲਤਾਰ ਸਿੰਘ ਸੰਧਵਾਂਪੰਜਾਬੀ ਯੂਨੀਵਰਸਿਟੀ ਦਾ ਨਾਮ ਅਤੇ ਲੋਗੋ ਵਰਤ ਕੇ ਕੁੱਝ ਵੈਬਸਾਈਟਾਂ ਦਾਖ਼ਲਿਆਂ ਲਈ ਕਰ ਰਹੀਆਂ ਹਨ ਗੁਮਰਾਹਪੀ. ਐਸ. ਪੀ. ਸੀ. ਐਲ. ਨੇ ਕਣਕ ਦੀਆਂ ਫਸਲਾਂ ਨੂੰ ਅੱਗ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਕੀਤੀ ਸ਼ੁਰੂ : ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ.ਸ਼ੋ੍ਰਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਬਣੇ ਸੁਖਬੀਰ ਬਾਦਲਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈਪਿਛਲੀਆਂ ਸਰਕਾਰਾਂ ਸਮੇਂ ਤਸ਼ਦੱਦ ਦਾ ਸ਼ਿਕਾਰ ਅਧਿਆਪਕ ਮੋਜੂਦਾ ਸਰਕਾਰ ਨੇ ਵਿਦੇਸ਼ਾਂ ‘ਚ ਸਿਖਲਾਈ ਲਈ ਭੇਜੇ : ਅਜੀਤ ਪਾਲ ਸਿੰਘ ਕੋਹਲੀਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਕਰਨਲ ਬਾਠ ਦੀ ਪਤਨੀ ਨੇ ਡੀ. ਜੀ. ਪੀ. ਤੋਂ ਕੀਤੀ ਸਸਪੈਂਡਡ ਪੁਲਸ ਮੁਲਾਜ਼ਮਾਂ ਦੀ ਪਟਿਆਲਾ ਜੋਨ ਤੋਂ ਬਾਹਰ ਤਬਾਦਲੇ ਦੀ ਮੰਗ

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮਹਿਲਾਵਾਂ ਲਈ ਲਾਏ ਜਾਣਗੇ ਹੁਨਰ ਵਿਕਾਸ ਕੈਂਪ : ਡਾ ਬਲਜੀਤ ਕੌਰ

ਦੁਆਰਾ: Punjab Bani ਪ੍ਰਕਾਸ਼ਿਤ :Friday, 30 August, 2024, 05:25 PM

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮਹਿਲਾਵਾਂ ਲਈ ਲਾਏ ਜਾਣਗੇ ਹੁਨਰ ਵਿਕਾਸ ਕੈਂਪ: ਡਾ ਬਲਜੀਤ ਕੌਰ
ਕੈਬਨਿਟ ਮੰਤਰੀ 10 ਸਤੰਬਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਪਹਿਲੇ ਕੈਂਪ ਦੀ ਕਰਨਗੇ ਸ਼ੁਰੂਆਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਲਈ ਵਚਨਬੱਧ
ਚੰਡੀਗੜ੍ਹ, 30 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਅਤੇ ਵੱਖ-ਵੱਖ ਖੇਤਰਾਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕ ਰਹੀ ਹੈ। ਇਸ ਵਚਨਬੱਧਤਾ ਤਹਿਤ ਸੂਬਾ ਸਰਕਾਰ ਵੱਲੋਂ ਜਲਦੀ ਹੀ ਸਾਰੇ ਜ਼ਿਲ੍ਹਿਆਂ ਵਿੱਚ ਜੌਬ ਸਕਿੱਲ ਕੈਂਪ (ਹੁਨਰ ਵਿਕਾਸ ਕੈਂਪ) ਸ਼ੁਰੂ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ 10 ਸਤੰਬਰ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਪਹਿਲੇ ਕੈਂਪ ਦੀ ਸ਼ੁਰੂਆਤ ਕੀਤੀ ਜਾਵੇਗੀ| ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਭਲਾਈ ਲਈ ਸਰਕਾਰ ਦੀ ਵਚਨਬੱਧਤਾ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ ਅਤੇ ਇਹ ਹੁਨਰ ਵਿਕਾਸ ਕੈਂਪ ਇਸ ਦਿਸ਼ਾ ਵਿੱਚ ਇੱਕ ਅਹਿਮ ਕਦਮ ਹਨ। ਉਨ੍ਹਾਂ ਦੱਸਿਆ ਕਿ ਇਹ ਕੈਂਪ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਸਹਿਯੋਗ ਨਾਲ ਵਿਦਿਅਕ ਸੰਸਥਾਵਾਂ ਵਿੱਚ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦਾ ਉਦੇਸ਼ ਔਰਤਾਂ ਨੂੰ ਉਨ੍ਹਾਂ ਦੀ ਰੋਜ਼ਗਾਰ ਯੋਗਤਾ ਤੇ ਉੱਦਮਤਾ ਅਤੇ ਕਰੀਅਰ ਨੂੰ ਅੱਗੇ ਵਧਾਉਣ ਅਤੇ ਨੌਕਰੀ ਲੈਣ ਵਿੱਚ ਸਹਾਇਤਾ ਲਈ ਉਨ੍ਹਾਂ ਨੂੰ ਲੋੜੀਂਦੇ ਹੁਨਰ, ਗਿਆਨ ਅਤੇ ਸਰੋਤਾਂ ਨਾਲ ਲੈਸ ਕਰਨਾ ਹੈ। ਡਾ. ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਰੋਜ਼ਗਾਰ ਵਿੱਚ ਲਿੰਗ ਅਧਾਰਤ ਪਾੜੇ ਨੂੰ ਖਤਮ ਕਰਨਾ, ਆਰਥਿਕ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨਾ ਅਤੇ ਔਰਤਾਂ ਵਿੱਚ ਆਤਮ ਵਿਸ਼ਵਾਸ ਪੈਦਾ ਕਰਨਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਔਰਤਾਂ ਦੇ ਹੁਨਰ ਨੂੰ ਵਿਕਸਤ ਕਰਨ ਲਈ ਉਨ੍ਹਾਂ ਨੂੰ ਸਹਾਇਤਾ ਪ੍ਰਦਾਨ ਕਰਨਾ ਵਧੇਰੇ ਮਹੱਤਵਪੂਰਨ ਹੈ ਤਾਂ ਜੋ ਉਨ੍ਹਾਂ ਲਈ ਵੱਖ-ਵੱਖ ਖੇਤਰਾਂ ਵਿੱਚ ਕੰਮ ਦੇ ਬਰਾਬਰ ਮੌਕੇ ਯਕੀਨੀ ਬਣਾਏ ਜਾ ਸਕਣ। ਕੈਬਨਿਟ ਮੰਤਰੀ ਨੇ ਔਰਤਾਂ ਦੇ ਸਸ਼ਕਤੀਕਰਨ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦਿਆਂ ਸਾਰੇ ਸਮਾਜਿਕ ਵਰਗਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਸੂਬੇ ਭਰ ਵਿੱਚ ਔਰਤਾਂ ਦੇ ਸਰਬਪੱਖੀ ਵਿਕਾਸ ਲਈ ਵੱਖ-ਵੱਖ ਪਹਿਲਕਦਮੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ।