Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 9:24 pm

+91 90915 01313 , +91 90916 01313

punjabbanni@gmail.com
punjabbani@yahoo.com

ਸਿੱਧੂ ਮੂਸੇਵਾਲਾ ਘਟਨਾਕ੍ਰਮ ਸਮੇਂ ਮੌਜੂਦ ਗਵਾਹ ਗੁਰਪ੍ਰੀਤ ਸਿੰਘ ਨੇ ਕੀਤੀ ਮੁਲਜਮਾਂ ਦੀ ਪਛਾਣ

ਸਿੱਧੂ ਮੂਸੇਵਾਲਾ ਘਟਨਾਕ੍ਰਮ ਸਮੇਂ ਮੌਜੂਦ ਗਵਾਹ ਗੁਰਪ੍ਰੀਤ ਸਿੰਘ ਨੇ ਕੀਤੀ ਮੁਲਜਮਾਂ ਦੀ ਪਛਾਣ

ਸਿੱਧੂ ਮੂਸੇਵਾਲਾ ਘਟਨਾਕ੍ਰਮ ਸਮੇਂ ਮੌਜੂਦ ਗਵਾਹ ਗੁਰਪ੍ਰੀਤ ਸਿੰਘ ਨੇ ਕੀਤੀ ਮੁਲਜਮਾਂ ਦੀ ਪਛਾਣ
ਮਾਨਸਾ : ਪ੍ਰਸਿੱਧ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ `ਚ ਘਟਨਾ ਦੇ ਸਮੇਂ ਮੌਜੂਦ ਗਵਾਹ ਗੁਰਪ੍ਰੀਤ ਸਿੰਘ ਨੇ ਆਰੋਪੀਆ ਦੀ ਪਛਾਣ ਕੀਤੀ ਹੈ। ਮਾਮਲੇ ਦੀ ਅਗਲੀ ਸੁਣਵਾਈ ਹੁਣ 13 ਸਤੰਬਰ 2024 ਨੂੰ ਹੋਵੇਗੀ।ਜਾਣਕਾਰੀ ਅਨੁਸਾਰ ਸ਼ੁੱਕਰਵਾਰ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਅਦਾਲਤ ਵਿੱਚ ਪੇਸ਼ ਹੋਏ 7 ਮੁਲਜ਼ਮਾਂ ਦੀ ਪਛਾਣ ਗਵਾਹ ਗੁਰਪ੍ਰੀਤ ਸਿੰਘ ਨੇ ਕਰ ਲਈ ਹੈ, ਪਰ ਸਿੱਧੂ ਮੂਸੇਵਾਲਾ ਦੀ ਥਾਰ ਅਤੇ ਕਤਲ ਕਾਂਡ ਵਿੱਚ ਵਰਤੀ ਗਈ ਏਕੇ47 ਅਦਾਲਤ ਵਿੱਚ ਪੇਸ਼ੀ ਨਾ ਕੀਤੇ ਜਾ ਸਕਣ ਕਾਰਨ ਅਦਾਲਤ ਨੇ ਮਾਮਲੇ ਦੀ ਸੁਣਵਾਈ 13 ਸਤੰਬਰ 2024 ਤੱਕ ਮੁਲਤਵੀ ਕਰ ਦਿੱਤੀ ਹੈ। ਇਸ ਤੋਂ ਪਹਿਲਾ ਮੁਲਜ਼ਮਾਂ ਵੱਲੋਂ ਪੇਸ਼ ਹੋਏ ਐਡਵੋਕੇਟ ਰਘੁਵੀਰ ਸਿੰਘ ਬਹਿਣੀਵਾਲ ਨੇ ਦੱਸਿਆ ਕਿ ਅੱਜ ਸਿੱਧੂ ਮੂਸੇਵਾਲੇ ਕਤਲ ਮਾਮਲੇ ਦੀ ਸੁਣਵਾਈ ਸੀ, ਜਿਸ ਵਿੱਚ ਗਵਾਹ ਗੁਰਪ੍ਰੀਤ ਸਿੰਘ ਹਾਜ਼ਰ ਸੀ, ਪਰ ਉਸਦੀ ਗਵਾਹੀ ਅੱਜ ਪੂਰੀ ਨਹੀਂ ਹੋ ਸਕੀ ਕਿਉਂਕਿ ਅਪਰਾਧ ਦੌਰਾਨ ਵਰਤੇ ਗਏ ਹਥਿਆਰ ਅਤੇ ਥਾਰ ਵਾਹਨ ਨਾ ਹੋਣ ਦੇ ਚਲਦਿਆਂ ਅਗਲੀ ਸੁਣਵਾਈ ਹੁਣ 13 ਸਤੰਬਰ 2024 ਨੂੰ ਹੋਵੇਗੀ।ਉਨ੍ਹਾਂ ਦੱਸਿਆ ਕਿ ਅੱਜ 7 ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿਨ੍ਹਾਂ ਦੀ ਪਛਾਣ ਗਵਾਹ ਗੁਰਪ੍ਰੀਤ ਸਿੰਘ ਨੇ ਕੀਤੀ ਹੈ। ਇਨ੍ਹਾਂ ਆਰੋਪੀਆਂ ਵਿੱਚ ਅੰਕਿਤ ਸਿਰਸਾ, ਦੀਪਕ ਮੰਡੀ, ਸੰਦੀਪ ਕੇਕੜਾ, ਮਨੀ ਰਈਆ, ਕੁਲਦੀਪ ਕਸ਼ਿਸ਼, ਕੇਸ਼ਵ, ਪ੍ਰਿਅਵਰਤ ਫੌਜੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਉਹ ਲਾਰੈਂਸ ਬਿਸ਼ਨੋਈ ਸਮੇਤ 18 ਹੋਰ ਮੁਲਜ਼ਮਾਂ ਦੀ ਤਰਫ਼ੋਂ ਪੇਸ਼ ਹੋਏ ਹਨ, ਜਿਨ੍ਹਾਂ ਦੀ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਚੱਲ ਰਹੀ ਹੈ। ਵਕੀਲ ਨੇ ਕਿਹਾ ਕਿ ਇਸ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਦੀ ਪਛਾਣ ਕਰਨ ਵਿੱਚ ਕੋਈ ਮਸਲਾ ਨਹੀਂ ਹੈ, ਇਸ ਲਈ ਉਸ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰਪ੍ਰੀਤ ਸਿੰਘ ਦੀ ਗਵਾਹੀ ਅਜੇ ਪੂਰੀ ਨਹੀਂ ਹੋਈ, ਜਿਸ ਤੋਂ ਬਾਅਦ ਅਸੀਂ ਇਸ `ਤੇ ਆਪਣਾ ਪ੍ਰਤੀਕਰਮ ਵੀ ਅਦਾਲਤ `ਚ ਪੇਸ਼ ਕਰਾਂਗੇ । ਉਧਰ, ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਅੱਜ ਸਿੱਧੂ ਮੂਸੇ ਵਾਲਾ ਕਤਲ ਕੇਸ ਦੀ ਸੁਣਵਾਈ ਸੀ ਅਤੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ ਅਤੇ ਅਗਲੀ ਪੇਸ਼ੀ 13 ਸਤੰਬਰ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਸਾਨੂੰ ਮਾਣਯੋਗ ਅਦਾਲਤ ਵਿੱਚ ਪੂਰਾ ਭਰੋਸਾ ਹੈ ਨਿਆਂ ਜ਼ਰੂਰ ਮਿਲੇਗਾ।

Advertisement
Advertisement
Advertisement
Advertisement
Scroll to Top