Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 6:19 am

+91 90915 01313 , +91 90916 01313

punjabbanni@gmail.com
punjabbani@yahoo.com

ਕੰਗਨਾ ਦੀ ਕਿਸਾਨਾਂ ਬਾਰੇ ਟਿੱਪਣੀ ਤੋਂ ਹਿਮਾਚਲ ਵਿਧਾਨ ਸਭਾ ’ਚ ਰੌਲਾ ਰੱਪਾ

ਕੰਗਨਾ ਦੀ ਕਿਸਾਨਾਂ ਬਾਰੇ ਟਿੱਪਣੀ ਤੋਂ ਹਿਮਾਚਲ ਵਿਧਾਨ ਸਭਾ ’ਚ ਰੌਲਾ ਰੱਪਾ

ਕੰਗਨਾ ਦੀ ਕਿਸਾਨਾਂ ਬਾਰੇ ਟਿੱਪਣੀ ਤੋਂ ਹਿਮਾਚਲ ਵਿਧਾਨ ਸਭਾ ’ਚ ਰੌਲਾ ਰੱਪਾ
ਸ਼ਿਮਲਾ : ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੀ ਸ਼ੁਰੂਆਤ ਅੱਜ ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਕਿਸਾਨ ਅੰਦੋਲਨ ਬਾਰੇ ਕਥਿਤ ਟਿੱਪਣੀ ਕਾਰਨ ਪਏ ਰੌਲੇ ਰੱਪੇ ਤੋਂ ਹੋਈ। ਇਸ ਦੌਰਾਨ ਸੱਤਾਧਾਰੀ ਤੇ ਵਿਰੋਧੀ ਧਿਰ ਭਾਜਪਾ ਵਿਚਾਲੇ ਤਿੱਖੀ ਬਹਿਸ ਹੋਈ। ਵਿਰੋਧੀ ਧਿਰ ਦੇ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਕਾਨੂੰਨ ਅਤੇ ਵਿਵਸਥਾ ਦੇ ਮੁੱਦੇ ‘ਤੇ ਚਰਚਾ ਦੀ ਮੰਗ ਕੀਤੀ। ਹੰਗਾਮੇ ਦੌਰਾਨ ਵਿਰੋਧੀ ਧਿਰ ਦੇ ਮੈਂਬਰਾਂ ਨੇ ਨਾਅਰੇਬਾਜ਼ੀ ਕਰਦਿਆਂ ਵਾਕਆਊਟ ਕਰ ਦਿੱਤਾ। ਸੰਸਦੀ ਮਾਮਲਿਆਂ ਬਾਰੇ ਮੰਤਰੀ ਹਰਸ਼ਵਰਧਨ ਚੌਹਾਨ ਨੇ ਕੰਗਨਾ ਦੀ ਟਿੱਪਣੀ ਦੀ ਨਿੰਦਾ ਕਰਨ ਵਾਲਾ ਮਤਾ ਪੇਸ਼ ਕੀਤਾ। ਉਨ੍ਹਾਂ ਕਿਹਾ, ‘ਕੰਗਨਾ ਦੀ ਟਿੱਪਣੀ ਪੂਰੇ ਦੇਸ਼ ਦੇ ਕਿਸਾਨਾਂ ਦਾ ਅਪਮਾਨ ਹੈ। ਵਿਰੋਧੀ ਧਿਰ ਸਦਨ ਤੋਂ ਬਾਹਰ ਹੋ ਗਈ ਹੈ ਪਰ ਅਸੀਂ ਇਸ ਮੁੱਦੇ ‘ਤੇ ਭਾਜਪਾ ਦਾ ਸਟੈਂਡ ਜਾਣਨਾ ਚਾਹੁੰਦੇ ਹਾਂ। ਕਿਸਾਨਾਂ ਨੂੰ ਬਲਾਤਕਾਰੀ ਅਤੇ ਅਤਿਵਾਦੀ ਕਹਿਣਾ ਮੰਦਭਾਗਾ ਹੈ। ਸਦਨ ਨੂੰ ਇਸ ‘ਤੇ ਬਹਿਸ ਕਰਨੀ ਚਾਹੀਦੀ ਹੈ ਅਤੇ ਕਿਸਾਨਾਂ ਵਿਰੁੱਧ ਇਸ ਤਰ੍ਹਾਂ ਦੀਆਂ ਇਤਰਾਜ਼ਯੋਗ ਟਿੱਪਣੀਆਂ ਦੀ ਨਿੰਦਾ ਕਰਨੀ ਚਾਹੀਦੀ ਹੈ।’ ਵਿਰੋਧੀ ਧਿਰ ਦੇ ਵਾਕਆਊਟ ਤੋਂ ਬਾਅਦ ਸਦਨ ‘ਚ ਉਸ ਦੀ ਵਾਪਸੀ ਮਗਰੋਂ ਉਨ੍ਹਾਂ ਨੇ ਕੰਗਨਾ ਦੀ ਟਿੱਪਣੀ ‘ਤੇ ਭਾਜਪਾ ਦਾ ਸਟੈਂਡ ਸਪਸ਼ਟ ਕਰਨ ਲਈ ਕਿਹਾ। ਵਿਰੋਧੀ ਧਿਰ ਦੇ ਨੇਤਾ ਠਾਕੁਰ ਨੇ ਕਿਹਾ, ‘ਸਾਡੀ ਪਾਰਟੀ ਪਹਿਲਾਂ ਹੀ ਇਸ ਦੀ ਨਿੰਦਾ ਕਰ ਚੁੱਕੀ ਹੈ। ਇਸ ਲਈ ਇਸ ਨੂੰ ਸਦਨ ਵਿੱਚ ਨਹੀਂ ਉਠਾਉਣਾ ਚਾਹੀਦਾ। ਇਸ ਦਾ ਸਿਆਸੀਕਰਨ ਨਹੀਂ ਕੀਤਾ ਜਾਣਾ ਚਾਹੀਦਾ।’

Advertisement
Advertisement
Advertisement
Advertisement
Scroll to Top