Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 3:56 am

+91 90915 01313 , +91 90916 01313

punjabbanni@gmail.com
punjabbani@yahoo.com

ਦਹੀਂ ਹਾਂਡੀ ਤਿਉਹਾਰ ਦੇ ਹਿੱਸੇ ਵਜੋਂ ਮਨੁੱਖੀ ਪਿਰਾਮਿਡ ਬਣਾਉਣ ਵਿਚ ਸ਼ਾਮਲ ਘੱਟੋ-ਘੱਟ 106 ਗੋਵਿੰਦਾ ਹੋਏ ਜ਼ਖ਼ਮੀ

ਦਹੀਂ ਹਾਂਡੀ ਤਿਉਹਾਰ ਦੇ ਹਿੱਸੇ ਵਜੋਂ ਮਨੁੱਖੀ ਪਿਰਾਮਿਡ ਬਣਾਉਣ ਵਿਚ ਸ਼ਾਮਲ ਘੱਟੋ-ਘੱਟ 106 ਗੋਵਿੰਦਾ ਹੋਏ ਜ਼ਖ਼ਮੀ

ਦਹੀਂ ਹਾਂਡੀ ਤਿਉਹਾਰ ਦੇ ਹਿੱਸੇ ਵਜੋਂ ਮਨੁੱਖੀ ਪਿਰਾਮਿਡ ਬਣਾਉਣ ਵਿਚ ਸ਼ਾਮਲ ਘੱਟੋ-ਘੱਟ 106 ਗੋਵਿੰਦਾ ਹੋਏ ਜ਼ਖ਼ਮੀ
ਮੁੰਬਈ : ਮੁੰਬਈ ਵਿਚ ਮੰਗਲਵਾਰ ਨੂੰ ਦਹੀਂ ਹਾਂਡੀ ਤਿਉਹਾਰ ਦੇ ਹਿੱਸੇ ਵਜੋਂ ਮਨੁੱਖੀ ਪਿਰਾਮਿਡ ਬਣਾਉਣ ਵਿਚ ਸ਼ਾਮਲ ਘੱਟੋ-ਘੱਟ 106 ਗੋਵਿੰਦਾ ਜ਼ਖਮੀ ਹੋ ਗ਼ਏ, ਜਿਨ੍ਹਾਂ ਵਿਚੋਂ 15 ਨੂੰ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਨਗਰ ਨਿਗਮ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਰਾਤ 9 ਵਜੇ ਤੱਕ ਕੁੱਲ 106 ਗੋਵਿੰਦਾ ਜ਼ਖ਼ਮੀ ਹੋ ਗਏ। 15 ਗੋਵਿੰਦਾ ਨੂੰ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ, 17 ਦਾ ਓਪੀਡੀ ਵਿਚ ਇਲਾਜ ਕੀਤਾ ਗਿਆ ਅਤੇ 74 ਹੋਰਾਂ ਨੂੰ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ। ਸ਼ਾਮ 6 ਵਜੇ ਤੱਕ ਕੁੱਲ 63 ਗੋਵਿੰਦਾ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ ਜ਼ੇਰੇ ਇਲਾਜ ਸਨ। ਬ੍ਰਿਹਨਮੁੰਬਈ ਮਿਊਂਸਪਲ ਕਾਰਪੋਰੇਸ਼ਨ (ਬੀਐੱਮਸੀ) ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਜ਼ਖ਼ਮੀ ਗੋਵਿੰਦਾ ਨੂੰ ਬੀਐੱਮਸੀ ਦੁਆਰਾ ਚਲਾਏ ਜਾ ਰਹੇ ਅਤੇ ਨਿੱਜੀ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ। ਜਨਮ ਅਸ਼ਟਮੀ ਤਹਿਤ ਦਹੀਂ ਹਾਂਡੀ ਦੇ ਤਿਉਹਾਰ ਵਿਚ ਲੋਕ ਉਤਸ਼ਾਹ ਨਾਲ ਹਿੱਸਾ ਲੈਂਦੇ ਹਨ। ਇਹ ਤਿਉਹਾਰ ਮੁੰਬਈ ਅਤੇ ਰਾਜ ਦੇ ਹੋਰ ਹਿੱਸਿਆਂ ਵਿਚ ਰਵਾਇਤੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਜਸ਼ਨ ਦੇ ਹਿੱਸੇ ਵਜੋਂ ਦਹੀਂ ਹਾਂਡੀ ਦੇ ਭਾਗੀਦਾਰ ਬਹੁ-ਪੱਧਰੀ ਮਨੁੱਖੀ ਪਿਰਾਮਿਡ ਬਣਾਉਂਦੇ ਹਨ ਅਤੇ ਹਵਾ ਵਿਚ ਲਟਕਦੀ ਦਹੀਂ ਹਾਂਡੀ ਨੂੰ ਤੋੜਦੇ ਹਨ।

Advertisement
Advertisement
Advertisement
Advertisement
Scroll to Top