ਕੋਲਕਾਤਾ ਰੋਸ ਮਾਰਚ ਦੌਰਾਨ ਵਿਦਿਆਰਥੀਆਂ ਵਲੋਂ ਬੈਰੀਕੇਡ ਤੋੜਨ ਤੇ ਪੁਲਸ ਵਰ੍ਹਾਈਆਂ ਡਾਂਗਾਂ

ਕੋਲਕਾਤਾ ਰੋਸ ਮਾਰਚ ਦੌਰਾਨ ਵਿਦਿਆਰਥੀਆਂ ਵਲੋਂ ਬੈਰੀਕੇਡ ਤੋੜਨ ਤੇ ਪੁਲਸ ਵਰ੍ਹਾਈਆਂ ਡਾਂਗਾਂ
ਕੋਲਕਾਤਾ : ਸੰਤਰਾਗਾਛੀ ਵਿੱਚ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਬੈਰੀਕੇਡ ਤੋੜ ਦਿੱਤੇ। ਇਸ ਤੋਂ ਬਾਅਦ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਲਈ ਲਾਠੀਚਾਰਜ ਸ਼ੁਰੂ ਕਰ ਦਿੱਤਾ ਅਤੇ ਫਿਰ ਪਾਣੀ ਦੀਆਂ ਤੋਪਾਂ ਚਲਾਈਆਂ। ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਵਿੱਚ 8-9 ਅਗਸਤ ਨੂੰ ਇੱਕ ਸਿਖਿਆਰਥੀ ਡਾਕਟਰ ਦੇ ਬਲਾਤਕਾਰ-ਕਤਲ ਵਿਰੁੱਧ ਵਿਦਿਆਰਥੀ ਅਤੇ ਮਜ਼ਦੂਰ ਜਥੇਬੰਦੀਆਂ ਮੰਗਲਵਾਰ ਨੂੰ ਰੈਲੀ ਕੱਢ ਰਹੀਆਂ ਹਨ। ਨਬੰਨਾ ਅਭਿਜਾਨ ਮਾਰਚ ਕੱਢ ਰਹੇ ਪੱਛਮੀ ਬੰਗਾ ਛਤਰ ਸਮਾਜ ਅਤੇ ਸੰਗਰਾਮੀ ਯੁਵਾ ਮੰਚ ਨੇ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਅਸਤੀਫੇ ਦੀ ਮੰਗ ਕੀਤੀ ਹੈ। ਨਬੰਨਾ ਪੱਛਮੀ ਬੰਗਾਲ ਸਰਕਾਰ ਦਾ ਸਕੱਤਰੇਤ ਹੈ, ਜਿੱਥੇ ਮੁੱਖ ਮੰਤਰੀ, ਮੰਤਰੀ ਅਤੇ ਅਧਿਕਾਰੀ ਬੈਠਦੇ ਹਨ। ਧਰਨਾਕਾਰੀਆਂ ਦੀ ਰੈਲੀ ਦੁਪਹਿਰ ਕਰੀਬ 12:45 ਵਜੇ ਸ਼ੁਰੂ ਹੋਈ। ਪ੍ਰਦਰਸ਼ਨਕਾਰੀਆਂ ਨੇ ਹਾਵੜਾ ਦੇ ਨਾਲ ਲੱਗਦੇ ਸੰਤਰਾਗਾਛੀ ਵਿੱਚ ਬੈਰੀਕੇਡ ਤੋੜ ਦਿੱਤੇ। ਇਸ ਤੋਂ ਬਾਅਦ ਪੁਲਿਸ ਨੇ ਲਾਠੀਚਾਰਜ ਅਤੇ ਜਲ ਤੋਪਾਂ ਦੀ ਵਰਤੋਂ ਕੀਤੀ। ਅੱਥਰੂ ਗੈਸ ਦੇ ਗੋਲੇ ਵੀ ਛੱਡੇ ਗਏ।ਪੁਲਸ ਦੀ ਕਾਰਵਾਈ ਵਿੱਚ ਦਰਜਨਾਂ ਪ੍ਰਦਰਸ਼ਨਕਾਰੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਹਿੰਸਾ ਦਾ ਹਵਾਲਾ ਦਿੰਦੇ ਹੋਏ ਪੁਲਿਸ ਨੇ ਰੈਲੀ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ।
