ਆਟੋ ਰਿਕਸ਼ਾ ਚਾਲਕ ਨੇ ਕੀਤਾ ਨਰਸਿੰਗ ਵਿਦਿਆਰਥਣ ਨਾਲ ਬਲਾਤਕਾਰ
ਦੁਆਰਾ: Punjab Bani ਪ੍ਰਕਾਸ਼ਿਤ :Tuesday, 27 August, 2024, 02:46 PM

ਆਟੋ ਰਿਕਸ਼ਾ ਚਾਲਕ ਨੇ ਕੀਤਾ ਨਰਸਿੰਗ ਵਿਦਿਆਰਥਣ ਨਾਲ ਬਲਾਤਕਾਰ
ਨਵੀਂ ਦਿੱਲੀ, 27 ਅਗਸਤ : ਮਹਾਰਾਸ਼ਟਰ ਦੇ ਰਤਨਾਗਿਰੀ ਜ਼ਿਲ੍ਹੇ ‘ਚ 19 ਸਾਲਾ ਨਰਸਿੰਗ ਵਿਦਿਆਰਥਣ ਨਾਲ ਆਟੋ ਰਿਕਸ਼ਾ ਚਾਲਕ ਨੇ ਕਥਿਤ ਤੌਰ ‘ਤੇ ਬਲਾਤਕਾਰ ਕੀਤਾ। ਪੁਲਸ ਨੇ ਦੱਸਿਆ ਕਿ ਘਟਨਾ ਸੋਮਵਾਰ ਨੂੰ ਉਸ ਸਮੇਂ ਵਾਪਰੀ ਜਦੋਂ ਔਰਤ ਆਪਣੇ ਘਰ ਜਾ ਰਹੀ ਸੀ। ਔਰਤ, ਜੋ ਰਤਨਾਗਿਰੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਨਰਸਿੰਗ ਦੀ ਵਿਦਿਆਰਥਣ ਹੈ, ਨੇ ਦੋਸ਼ ਲਾਇਆ ਕਿ ਆਟੋ-ਰਿਕਸ਼ਾ ਚਾਲਕ ਨੇ ਉਸ ਨੂੰ ਪਾਣੀ ਵਿੱਚ ਕੁਝ ਮਿਲਾਇਆ ਅਤੇ ਉਸ ਨਾਲ ਬਲਾਤਕਾਰ ਕੀਤਾ। ਰਤਨਾਗਿਰੀ ਪੁਲਿਸ ਨੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 64(1) ਦੇ ਤਹਿਤ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ।
