ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੱਠੇ ਸੇਖਵਾਂ ਵਿਖੇ ਨਵੇਂ ਬਣੇ ਵਾਲੀਬਾਲ ਗਰਾਊਂਡ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੱਠੇ ਸੇਖਵਾਂ ਵਿਖੇ ਨਵੇਂ ਬਣੇ ਵਾਲੀਬਾਲ ਗਰਾਊਂਡ ਦਾ ਉਦਘਾਟਨ
ਸੁਨਾਮ ਊਧਮ ਸਿੰਘ ਵਾਲਾ, 27 ਅਗਸਤ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਬੀਤੀ ਸ਼ਾਮ ਹਲਕੇ ਦੇ ਪਿੰਡ ਚੱਠੇ ਸੇਖਵਾਂ ਵਿਖੇ ਖੇਡ ਗਤੀਵਿਧੀਆਂ ਨੂੰ ਉਤਸਾਹਿਤ ਕਰਨ ਲਈ ਨਵੇਂ ਤਿਆਰ ਕੀਤੇ ਗਏ ਵਾਲੀਬਾਲ ਗਰਾਊਂਡ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਪਿੰਡ ਵਾਸੀਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਸਾਰੇ ਪੇਂਡੂ ਅਤੇ ਸ਼ਹਿਰੀ ਇਲਾਕਿਆਂ ਵਿੱਚ ਖੇਡ ਸੱਭਿਆਚਾਰ ਨੂੰ ਜੋਸ਼ੋ ਖਰੋਸ਼ ਨਾਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਬੱਚਿਆਂ ਅਤੇ ਨੌਜਵਾਨਾਂ ਦੀਆਂ ਖੇਡ ਰੁਚੀਆਂ ਨੂੰ ਉਤਸ਼ਾਹਿਤ ਕਰਨ ਲਈ ਵਿਆਪਕ ਪੱਧਰ ਤੇ ਉਪਰਾਲੇ ਹੋ ਰਹੇ ਹਨ ਅਤੇ ਇਹ ਵਾਲੀਬਾਲ ਗਰਾਊਂਡ ਵੀ ਇਸ ਪਿੰਡ ਦੇ ਬੱਚਿਆਂ ਤੇ ਨੌਜਵਾਨਾਂ ਦੀ ਮੰਗ ਨੂੰ ਤਰਜੀਹ ਦਿੰਦੇ ਹੋਏ ਤਿਆਰ ਕਰਵਾਇਆ ਗਿਆ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਇਥੋਂ ਦੇ ਖਿਡਾਰੀ ਆਪਣੀ ਪ੍ਰਤਿਭਾ ਬਲਾਕ, ਜ਼ਿਲਾ ਅਤੇ ਸੂਬਾ ਪੱਧਰ ਤੇ ਹੋਣ ਵਾਲੇ ਖੇਡ ਮੁਕਾਬਲਿਆਂ ਵਿੱਚ ਖੇਡ ਪ੍ਰੇਮੀਆਂ ਦੇ ਸਾਹਮਣੇ ਲਿਆ ਸਕਣ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪਹਿਲਾਂ ਸਾਡੇ ਹੋਣਹਾਰ ਖਿਡਾਰੀ ਮਿਆਰੀ ਖੇਡ ਮੰਚ ਨਾ ਮਿਲਣ ਕਾਰਨ ਆਪਣੀ ਖੇਡ ਪ੍ਰਤਿਭਾ ਨੂੰ ਚਮਕਾਉਣ ਤੋਂ ਵਾਂਝੇ ਰਹਿ ਜਾਂਦੇ ਸਨ ਪਰ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਵੱਡੇ ਪੱਧਰ ਤੇ ਉਤਸ਼ਾਹਿਤ ਕਰਨ ਵਿੱਚ ਜੁਟੇ ਹੋਏ ਹਨ ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ । ਇਸ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਦਰਸ਼ਨ ਸਿੰਘ, ਪੰਚਾਇਤੀ ਰਾਜ ਵਿਭਾਗ ਦੇ ਐਸਡੀਓ ਪ੍ਰਭਜੋਤ ਕੌਰ, ਮਨਪ੍ਰੀਤ ਸਿੰਘ ਮਨੀ, ਗੁਰਮੀਤ ਸਿੰਘ ਗੁਰਿੰਦਰ ਸਿੰਘ ਖੇੜੀ ਅਮਰੀਕ ਸਿੰਘ ਧਾਲੀਵਾਲ ਮਨੀ ਸਰਾਓ ਵੀ ਹਾਜ਼ਰ ਸਨ।
