Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 7:31 am

+91 90915 01313 , +91 90916 01313

punjabbanni@gmail.com
punjabbani@yahoo.com

ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਦੀ ਰਿਲੀਜ਼ ਨੂੰ ਰੋਕਣ ਲਈ ਹਾਈਕੋਰਟ ‘ਚ ਜਨਹਿਤ ਪਟੀਸ਼ਨ ਦਾਇਰ

ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਦੀ ਰਿਲੀਜ਼ ਨੂੰ ਰੋਕਣ ਲਈ ਹਾਈਕੋਰਟ ‘ਚ ਜਨਹਿਤ ਪਟੀਸ਼ਨ ਦਾਇਰ

ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਦੀ ਰਿਲੀਜ਼ ਨੂੰ ਰੋਕਣ ਲਈ ਹਾਈਕੋਰਟ ‘ਚ ਜਨਹਿਤ ਪਟੀਸ਼ਨ ਦਾਇਰ
ਚੰਡੀਗੜ੍ਹ : ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਦੀ ਰਿਲੀਜ਼ ਨੂੰ ਰੋਕਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਪਟੀਸ਼ਨ ਐਡਵੋਕੇਟ ਇਮਾਨ ਸਿੰਘ ਖਾਰਾ ਵੱਲੋਂ ਦਾਇਰ ਕੀਤੀ ਗਈ ਸੀ, ਜਿਸ ਨੇ ਫਿਲਮ ਵਿੱਚ ਸਿੱਖਾਂ ਦੀ ਇਮੇਜ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ। ਖਾਰਾ ਨੇ ਦਾਅਵਾ ਕੀਤਾ ਕਿ ਫਿਲਮ ਨੇ ਸਿੱਖਾਂ ਨੂੰ ਨਕਾਰਾਤਮਕ ਤਰੀਕੇ ਨਾਲ ਪੇਸ਼ ਕੀਤਾ ਹੈ। ਜਿਸ ਨਾਲ ਭਾਈਚਾਰੇ ਅੰਦਰ ਚਿੰਤਾਵਾਂ ਪੈਦਾ ਹੋ ਗਈਆਂ ਹਨ। ਇਸ ਪਟੀਸ਼ਨ ‘ਤੇ ਆਉਣ ਵਾਲੇ ਦਿਨਾਂ ‘ਚ ਸੁਣਵਾਈ ਹੋਣ ਦੀ ਉਮੀਦ ਹੈ। ਜਿ਼ਕਰਯੋਗ ਹੈ ਕਿ, ਖਾਰਾ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਨੁਮਾਇੰਦਗੀ ਕਰਨ ਵਾਲੇ ਵਕੀਲ ਵੀ ਹਨ, ਜੋ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਹਨ। ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਬਠਿੰਡਾ ਦੇ ਇੱਕ ਸਿਨੇਮਾਘਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ। ਇਹ ਫ਼ਿਲਮ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਾਰਜਕਾਲ ਦੌਰਾਨ ਘੋਸ਼ਿਤ ਐਮਰਜੈਂਸੀ ਦੇ ਦੌਰ ‘ਤੇ ਕੇਂਦਰਿਤ ਹੈ। ਇਹ ਫਿਲਮ 6 ਸਤੰਬਰ ਨੂੰ ਰਿਲੀਜ਼ ਹੋਣ ਵਾਲੀ ਹੈ। ਫਿਲਮ ਨੂੰ ਲੈ ਕੇ ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਪੰਜਾਬ ਦੇ ਆਜ਼ਾਦ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਟ੍ਰੇਲਰ ‘ਚ ਸਿੱਖਾਂ ਨੂੰ ਗਲਤ ਤਰੀਕੇ ਨਾਲ ਦਰਸਾਉਣ ‘ਤੇ ਇਤਰਾਜ਼ ਜਤਾਇਆ। ਉਨ੍ਹਾਂ ਫਿਲਮ ‘ਤੇ ਸਿੱਖਾਂ ਨੂੰ ਅਪਮਾਨਜਨਕ ਤਰੀਕੇ ਨਾਲ ਪੇਸ਼ ਕਰਨ ਦਾ ਦੋਸ਼ ਲਾਇਆ ਅਤੇ ਕੇਂਦਰ ਸਰਕਾਰ ਨੂੰ ਇਸ ਦੀ ਰਿਲੀਜ਼ ਨੂੰ ਰੋਕਣ ਦੀ ਮੰਗ ਕੀਤੀ ਹੈ।

Advertisement
Advertisement
Advertisement
Advertisement
Scroll to Top