ਭਾਜਪਾ ਦਿੱਤਾ ਵਿਦਿਆਰਥੀਆਂ ਦੇ ਸਮਰਥਨ ਵਿੱਚ ਅੱਜ 12 ਘੰਟੇ ਦੀ ਰਾਜ ਵਿਆਪੀ ਹੜਤਾਲ ਦਾ ਸੱਦਾ
ਦੁਆਰਾ: Punjab Bani ਪ੍ਰਕਾਸ਼ਿਤ :Tuesday, 27 August, 2024, 05:33 PM
ਭਾਜਪਾ ਦਿੱਤਾ ਵਿਦਿਆਰਥੀਆਂ ਦੇ ਸਮਰਥਨ ਵਿੱਚ ਅੱਜ 12 ਘੰਟੇ ਦੀ ਰਾਜ ਵਿਆਪੀ ਹੜਤਾਲ ਦਾ ਸੱਦਾ
ਕੋਲਕਾਤਾ : ਭਾਰਤ ਦੇਸ਼ ਦੇ ਪੱਛਮੀ ਬੰਗਾਲ ਵਿੱਚ ਭਾਜਪਾ ਨੇ ਵਿਦਿਆਰਥੀਆਂ ਦੇ ਸਮਰਥਨ ਵਿੱਚ ਬੁੱਧਵਾਰ ਨੂੰ 12 ਘੰਟੇ ਦੀ ਰਾਜ ਵਿਆਪੀ ਹੜਤਾਲ ਦਾ ਸੱਦਾ ਦਿੱਤਾ ਹੈ। ਭਾਜਪਾ ਦੇ ਸੂਬਾ ਪ੍ਰਧਾਨ ਸੁਕਾਂਤ ਮਜੂਮਦਾਰ ਨੇ ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ ਬੁਲਾ ਕੇ ਬੰਗਾਲ ਬੰਦ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਬੁੱਧਵਾਰ ਨੂੰ ਸਵੇਰੇ 6 ਵਜੇ ਤੋਂ ਸ਼ਾਮ 6 ਵਜੇ ਤੱਕ ਹੜਤਾਲ ਜਾਰੀ ਰਹੇਗੀ।
ਦੱਸਣਯੋਗ ਹੈ ਕਿ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਵਿੱਚ ਵਿਦਿਆਰਥੀ ਜ਼ੋਰਦਾਰ ਪ੍ਰਦਰਸ਼ਨ ਕਰ ਰਹੇ ਹਨ। ਇਹ ਰੋਸ ਪ੍ਰਦਰਸ਼ਨ ਆਰਜੀ ਕਾਰ ਮੈਡੀਕਲ ਕਾਲਜ ਵਿੱਚ ਇੱਕ ਮਹਿਲਾ ਰੈਜ਼ੀਡੈਂਟ ਡਾਕਟਰ ਦੇ ਬਲਾਤਕਾਰ ਦੇ ਮਾਮਲੇ ਨੂੰ ਲੈ ਕੇ ਕੀਤਾ ਜਾ ਰਿਹਾ ਹੈ। ਇਸ `ਨਬੰਨਾ ਮਾਰਚ` ਦਾ ਐਲਾਨ ਵਿਦਿਆਰਥੀਆਂ ਨੇ ਪਹਿਲਾਂ ਹੀ ਕਰ ਦਿੱਤਾ ਸੀ।