Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 8:29 am

+91 90915 01313 , +91 90916 01313

punjabbanni@gmail.com
punjabbani@yahoo.com

ਫਰੀਦਕੋਟ ਡਿਪੂ ਦੀ ਬੱਸ ਪਲਟਣ ਨਾਲ ਮਹਿਲਾ ਦੀ ਮੌਤ ਦੋ ਦਰਜਨ ਸਵਾਰੀਆਂ ਜ਼ਖ਼ਮੀ

ਫਰੀਦਕੋਟ ਡਿਪੂ ਦੀ ਬੱਸ ਪਲਟਣ ਨਾਲ ਮਹਿਲਾ ਦੀ ਮੌਤ ਦੋ ਦਰਜਨ ਸਵਾਰੀਆਂ ਜ਼ਖ਼ਮੀ

ਫਰੀਦਕੋਟ ਡਿਪੂ ਦੀ ਬੱਸ ਪਲਟਣ ਨਾਲ ਮਹਿਲਾ ਦੀ ਮੌਤ ਦੋ ਦਰਜਨ ਸਵਾਰੀਆਂ ਜ਼ਖ਼ਮੀ
ਬਠਿੰਡਾ : ਬਠਿੰਡਾ ਦੇ ਬੀਕਾਨੇਰ ਨੈਸ਼ਨਲ ਹਾਈਵੇ `ਤੇ ਡੱਬਵਾਲੀ ਕਸਬੇ ਨੇੜੇ ਪਿੰਡ ਪਥਰਾਲਾ ਦੇ ਪੀਆਰਟੀਸੀ ਫਰੀਦਕੋਟ ਡਿਪੂ ਦੀ ਬੱਸ ਪਲਟ ਗਈ। ਇਸ ਹਾਦਸੇ ਵਿੱਚ ਇੱਕ ਮਹਿਲਾ ਦੀ ਮੌਤ ਹੋ ਗਈ ਅਤੇ ਦੋ ਦਰਜਨ ਦੇ ਕਰੀਬ ਸਵਾਰੀਆਂ ਗੰਭੀਰ ਜ਼ਖ਼ਮੀ ਹੋ ਗਈਆਂ ਹਨ। ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ `ਚ ਭਰਤੀ ਕਰਵਾਇਆ ਗਿਆ ਹੈ।ਜਾਣਕਾਰੀ ਅਨੁਸਾਰ ਅੱਜ ਬਾਅਦ ਦੁਪਹਿਰ ਕਰੀਬ 3 ਵਜੇ ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਫਰੀਦਕੋਟ ਡਿਪੂ ਦੀ ਇੱਕ ਬੱਸ ਨੰਬਰ ਪੀਬੀ 04ਵੀ 3044 ਹਰਿਆਣਾ ਦੇ ਡੱਬਵਾਲੀ ਤੋਂ ਬਠਿੰਡਾ ਆ ਰਹੀ ਸੀ। ਜਿਉਂ ਹੀ ਇਹ ਬੱਸ ਉਸਾਰੀ ਅਧੀਨ ਬਠਿੰਡਾ-ਬੀਕਾਨੇਰ-ਡੱਬਵਾਲੀ ਕੌਮੀ ਮਾਰਗ ’ਤੇ ਡੱਬਵਾਲੀ ਨੇੜੇ ਪਿੰਡ ਪਥਰਾਲਾ ਕੋਲ ਪੁੱਜੀ ਤਾਂ ਬੇਕਾਬੂ ਹੋ ਕੇ ਪਲਟ ਗਈ।ਇਸ ਹਾਦਸੇ ਵਿੱਚ ਜਸਵਿੰਦਰ ਕੌਰ ਪਤਨੀ ਗੁਰਪ੍ਰੀਤ ਸਿੰਘ ਪਿੰਡ ਲੋਹਾਰਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੌਤ ਹੋ ਗਈ ਅਤੇ ਦੋ ਦਰਜਨ ਦੇ ਕਰੀਬ ਸਵਾਰੀਆਂ ਜ਼ਖ਼ਮੀ ਹੋ ਗਈਆਂ। ਜ਼ਖ਼ਮੀਆਂ ਵਿੱਚੋਂ ਕੁਝ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜਿਨ੍ਹਾਂ ਨੂੰ ਡੱਬਵਾਲੀ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਘਟਨਾ ਤੋਂ ਬਾਅਦ ਮੌਕੇ `ਤੇ ਪਹੁੰਚੀ ਪੁਲਸ ਨੇ ਜ਼ਖਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਪਹੁੰਚਾਇਆ। ਪੁਲਿਸ ਨੇ ਇਸ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top