Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 8:30 am

+91 90915 01313 , +91 90916 01313

punjabbanni@gmail.com
punjabbani@yahoo.com

ਕ੍ਰਿਪਾਨ ਪਾ ਕੇ ਘਰੇਲੂ ਉਡਾਣ ਵਿਚ ਹਵਾਈ ਸਫ਼ਰ ਕਰਨ ਤੋਂ ਰੋਕਣ ਨੂੰ ਸਿੱਖਾਂ ਦੀ ਧਾਰਮਿਕ ਆਜ਼ਾਦੀ ਅਤੇ ਸੰਵਿਧਾਨਕ ਅਧਿਕਾਰਾਂ ਦਾ ਹਨਨ ਕਰਾਰ : ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ

ਕ੍ਰਿਪਾਨ ਪਾ ਕੇ ਘਰੇਲੂ ਉਡਾਣ ਵਿਚ ਹਵਾਈ ਸਫ਼ਰ ਕਰਨ ਤੋਂ ਰੋਕਣ ਨੂੰ ਸਿੱਖਾਂ ਦੀ ਧਾਰਮਿਕ ਆਜ਼ਾਦੀ ਅਤੇ ਸੰਵਿਧਾਨਕ ਅਧਿਕਾਰਾਂ ਦਾ ਹਨਨ ਕਰਾਰ : ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ

ਕ੍ਰਿਪਾਨ ਪਾ ਕੇ ਘਰੇਲੂ ਉਡਾਣ ਵਿਚ ਹਵਾਈ ਸਫ਼ਰ ਕਰਨ ਤੋਂ ਰੋਕਣ ਨੂੰ ਸਿੱਖਾਂ ਦੀ ਧਾਰਮਿਕ ਆਜ਼ਾਦੀ ਅਤੇ ਸੰਵਿਧਾਨਕ ਅਧਿਕਾਰਾਂ ਦਾ ਹਨਨ ਕਰਾਰ : ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦਿੱਲੀ ਦੇ ਹਵਾਈ ਅੱਡੇ ‘ਤੇ ਤਿੰਨ ਅੰਮ੍ਰਿਤਧਾਰੀ ਕਿਸਾਨ ਆਗੂਆਂ ਨੂੰ ਕ੍ਰਿਪਾਨ ਪਹਿਨ ਕੇ ਘਰੇਲੂ ਉਡਾਣ ਵਿਚ ਹਵਾਈ ਸਫ਼ਰ ਕਰਨ ਤੋਂ ਰੋਕਣ ਨੂੰ ਸਿੱਖਾਂ ਦੀ ਧਾਰਮਿਕ ਆਜ਼ਾਦੀ ਅਤੇ ਸੰਵਿਧਾਨਕ ਅਧਿਕਾਰਾਂ ਦਾ ਹਨਨ ਕਰਾਰ ਦਿੱਤਾ ਹੈ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਕ੍ਰਿਪਾਨ ਸਿੱਖਾਂ ਨੂੰ ਗੁਰੂ ਸਾਹਿਬਾਨ ਦੀ ਦਿੱਤੀ ਹੋਈ ਪਾਵਨ ਬਖ਼ਸ਼ਿਸ਼ ਹੈ ਅਤੇ ਭਾਰਤੀ ਸੰਵਿਧਾਨ ਵਿਚ ਮੌਲਿਕ ਰੂਪ ਵਿਚ ਸਿੱਖਾਂ ਨੂੰ ਕ੍ਰਿਪਾਨ ਪਹਿਨਣ ਦਾ ਹੱਕ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਧਾਰੀ ਸਿੱਖਾਂ ਨੂੰ ਭਾਰਤ ਦੀਆਂ ਘਰੇਲੂ ਉਡਾਣਾਂ ਵਿਚ ਵੀ ਨਿਰਧਾਰਿਤ ਆਕਾਰ ਦੀ ਕ੍ਰਿਪਾਨ ਪਹਿਨ ਕੇ ਹਵਾਈ ਸਫਰ ਕਰਨ ਦਾ ਕਾਨੂੰਨੀ ਅਧਿਕਾਰ ਦਿੱਤਾ ਗਿਆ ਹੈ ਪਰ ਦਿੱਲੀ ਦੇ ਹਵਾਈ ਅੱਡੇ ‘ਤੇ ਤਿੰਨ ਅੰਮ੍ਰਿਤਧਾਰੀ ਕਿਸਾਨ ਆਗੂਆਂ ਜਗਜੀਤ ਸਿੰਘ ਡੱਲੇਵਾਲ, ਸੁਖਦੇਵ ਸਿੰਘ ਭੋਜਰਾਜ ਅਤੇ ਬਲਦੇਵ ਸਿੰਘ ਸਿਰਸਾ ਨੂੰ ਕ੍ਰਿਪਾਨ ਪਹਿਨ ਕੇ ਸੁਰੱਖਿਆ ਅਧਿਕਾਰੀਆਂ ਵਲੋਂ ਹਵਾਈ ਸਫਰ ਕਰਨ ਤੋਂ ਰੋਕਣਾ ਬੇਹੱਦ ਨਿੰਦਣਯੋਗ ਅਤੇ ਸਿੱਖਾਂ ਦੇ ਮੌਲਿਕ ਤੇ ਸੰਵਿਧਾਨਿਕ ਅਧਿਕਾਰ ਦੀ ਉਲੰਘਣਾ ਹੈ।

Advertisement
Advertisement
Advertisement
Advertisement
Scroll to Top