ਨਸ਼ੇ ਲਈ ਪੈਸੇ ਨਾ ਦੇਣ ’ਤੇ ਤਿੰਨ ਵਿਅਕਤੀਆਂ ਨੇ ਮਿਲ ਕੇ ਆਪਣੇ ਇਕ ਦੋਸਤ ਦਾ ਕਤਲ
ਦੁਆਰਾ: Punjab Bani ਪ੍ਰਕਾਸ਼ਿਤ :Tuesday, 27 August, 2024, 07:30 PM

ਨਸ਼ੇ ਲਈ ਪੈਸੇ ਨਾ ਦੇਣ ’ਤੇ ਤਿੰਨ ਵਿਅਕਤੀਆਂ ਨੇ ਮਿਲ ਕੇ ਆਪਣੇ ਇਕ ਦੋਸਤ ਦਾ ਕਤਲ
ਬਠਿੰਡਾ : ਨਸ਼ੇ ਲਈ ਪੈਸੇ ਨਾ ਦੇਣ ’ਤੇ ਤਿੰਨ ਵਿਅਕਤੀਆਂ ਨੇ ਮਿਲ ਕੇ ਆਪਣੇ ਇਕ ਦੋਸਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਪੁਲਸ ਨੇ ਇਸ ਸਬੰਧੀ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ 2 ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਤੀਜੇ ਦੀ ਭਾਲ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਕੈਨਾਲ ਕਾਲੋਨੀ ਥਾਣੇ ਵਿਚ ਦਰਜ ਕਰਵਾਈ ਸ਼ਿਕਾਇਤ ਵਿਚ ਰਾਮ ਕੁਮਾਰ ਵਾਸੀ ਕੋਟਫੱਤਾ ਨੇ ਦੱਸਿਆ ਸੀ ਕਿ ਉਸ ਦਾ ਲੜਕਾ ਜਸ਼ਨ (24) ਬਠਿੰਡਾ ਦੀ ਕੱਪੜਾ ਮਾਰਕੀਟ ਵਿਚ ਇਕ ਦੁਕਾਨ ’ਤੇ ਕੰਮ ਕਰਦਾ ਸੀ ਅਤੇ ਨਸ਼ੇ ਦਾ ਆਦੀ ਸੀ। ਉਸ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਵਾਸੀ ਕੋਟਫੱਤਾ ਵੀ ਉਸ ਨਾਲ ਇਸੇ ਦੁਕਾਨ ’ਤੇ ਕੰਮ ਕਰਦਾ ਸੀ। 20 ਅਗਸਤ ਨੂੰ ਕੁਲਵਿੰਦਰ ਸਿੰਘ ਨੇ ਜਸ਼ਨ ਦੀ ਮਾਂ ਨੂੰ ਫ਼ੋਨ ’ਤੇ ਦੱਸਿਆ ਕਿ ਜਸ਼ਨ ਇਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋ ਗਿਆ ਹੈ।
