ਵੋਟਾਂ ਬਣਾਉਣ ਸਮੇਂ ਕੀਤੀ ਜਾ ਰਹੀ ਨਿਯਮਾਂ ਦੀ ਅਣਦੇਖੀ ਲਈ ਗੁਰਦੁਆਰਾ ਚੋਣਾਂ ਮੁੱਖ ਚੋਣ ਕਮਿਸ਼ਨਰ ਗਹਿਰੀ ਪੜਤਾਲ ਕਰਵਾਉਣ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਲਈ ਸਰਕਾਰ ਵੱਲੋਂ ਵੋਟਾਂ ਬਣਾਉਣ ਸਮੇਂ ਕੀਤੀ ਜਾ ਰਹੀ ਨਿਯਮਾਂ ਦੀ ਅਣਦੇਖੀ ਦਾ ਕਰੜਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਚੋਣ ਕਮਿਸ਼ਨਰ ਗੁਰਦੁਆਰਾ ਚੋਣਾਂ ਜਸਟਿਸ ਐੱਸ ਐੱਸ ਸਾਰੋਂ ਪਾਸੋਂ ਮੰਗ ਕੀਤੀ ਕਿ ਉਹ ਇਸ ਮਾਮਲੇ ਦੀ ਗਹਿਰੀ ਪੜਤਾਲ ਕਰਵਾਉਣ। ਐਡਵੋਕੇਟ ਧਾਮੀ ਨੇ ਆਖਿਆ ਕਿ ਪੰਜਾਬ ਦੀ ਸਰਕਾਰ ਸਿੱਖ ਸੰਸਥਾ ਦੀਆਂ ਵੋਟਾਂ ਬਣਾਉਣ ਲਈ ਤੈਅ ਸ਼ਰਤਾਂ ਦਾ ਪਾਲਣ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਸੰਗਤ ਪਾਸੋਂ ਇਹ ਜਾਣਕਾਰੀ ਪ੍ਰਾਪਤ ਹੋ ਰਹੀ ਹੈ ਕਿ ਸਰਕਾਰੀ ਕਰਮਚਾਰੀ ਤਾਜ਼ਾ ਹੋਈਆਂ ਲੋਕ ਸਭਾ ਚੋਣਾਂ ਵਾਲੀ ਸੂਚੀ ਨੂੰ ਅਧਾਰ ਬਣਾ ਕੇ ਸਿੱਧੇ ਤੌਰ ’ਤੇ ਹੀ ਵੋਟਾਂ ਬਣਾ ਰਹੇ ਹਨ ਅਤੇ ਸਾਬਤ ਸੂਰਤ ਸਿੱਖ ਦੀ ਸ਼ਰਤ ਨੂੰ ਸ਼ਰੇਆਮ ਅਣਗੌਲਿਆਂ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਹਾਲ ਹੀ ਵਿੱਚ ਗੁਰਦੁਆਰਾ ਚੋਣ ਕਮਿਸ਼ਨਰ ਨੂੰ ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਖੁਦ ਮਿਲ ਕੇ ਮੰਗ ਪੱਤਰ ਦਿੱਤਾ ਗਿਆ ਹੈ ਪਰੰਤੂ ਇਸ ’ਤੇ ਗੌਰ ਨਹੀਂ ਕੀਤਾ ਗਿਆ।

ਦੁਆਰਾ: Punjab Bani ਪ੍ਰਕਾਸ਼ਿਤ :Wednesday, 28 August, 2024, 07:41 PM

ਵੋਟਾਂ ਬਣਾਉਣ ਸਮੇਂ ਕੀਤੀ ਜਾ ਰਹੀ ਨਿਯਮਾਂ ਦੀ ਅਣਦੇਖੀ ਲਈ ਗੁਰਦੁਆਰਾ ਚੋਣਾਂ ਮੁੱਖ ਚੋਣ ਕਮਿਸ਼ਨਰ ਗਹਿਰੀ ਪੜਤਾਲ ਕਰਵਾਉਣ : ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਲਈ ਸਰਕਾਰ ਵੱਲੋਂ ਵੋਟਾਂ ਬਣਾਉਣ ਸਮੇਂ ਕੀਤੀ ਜਾ ਰਹੀ ਨਿਯਮਾਂ ਦੀ ਅਣਦੇਖੀ ਦਾ ਕਰੜਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਚੋਣ ਕਮਿਸ਼ਨਰ ਗੁਰਦੁਆਰਾ ਚੋਣਾਂ ਜਸਟਿਸ ਐੱਸ ਐੱਸ ਸਾਰੋਂ ਪਾਸੋਂ ਮੰਗ ਕੀਤੀ ਕਿ ਉਹ ਇਸ ਮਾਮਲੇ ਦੀ ਗਹਿਰੀ ਪੜਤਾਲ ਕਰਵਾਉਣ। ਐਡਵੋਕੇਟ ਧਾਮੀ ਨੇ ਆਖਿਆ ਕਿ ਪੰਜਾਬ ਦੀ ਸਰਕਾਰ ਸਿੱਖ ਸੰਸਥਾ ਦੀਆਂ ਵੋਟਾਂ ਬਣਾਉਣ ਲਈ ਤੈਅ ਸ਼ਰਤਾਂ ਦਾ ਪਾਲਣ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਸੰਗਤ ਪਾਸੋਂ ਇਹ ਜਾਣਕਾਰੀ ਪ੍ਰਾਪਤ ਹੋ ਰਹੀ ਹੈ ਕਿ ਸਰਕਾਰੀ ਕਰਮਚਾਰੀ ਤਾਜ਼ਾ ਹੋਈਆਂ ਲੋਕ ਸਭਾ ਚੋਣਾਂ ਵਾਲੀ ਸੂਚੀ ਨੂੰ ਅਧਾਰ ਬਣਾ ਕੇ ਸਿੱਧੇ ਤੌਰ ’ਤੇ ਹੀ ਵੋਟਾਂ ਬਣਾ ਰਹੇ ਹਨ ਅਤੇ ਸਾਬਤ ਸੂਰਤ ਸਿੱਖ ਦੀ ਸ਼ਰਤ ਨੂੰ ਸ਼ਰੇਆਮ ਅਣਗੌਲਿਆਂ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਹਾਲ ਹੀ ਵਿੱਚ ਗੁਰਦੁਆਰਾ ਚੋਣ ਕਮਿਸ਼ਨਰ ਨੂੰ ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਖੁਦ ਮਿਲ ਕੇ ਮੰਗ ਪੱਤਰ ਦਿੱਤਾ ਗਿਆ ਹੈ ਪਰੰਤੂ ਇਸ ’ਤੇ ਗੌਰ ਨਹੀਂ ਕੀਤਾ ਗਿਆ।