Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 12:38 am

+91 90915 01313 , +91 90916 01313

punjabbanni@gmail.com
punjabbani@yahoo.com

ਰਾਸ਼ਿਦ ਦੀ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ 4 ਨੂੰ

ਰਾਸ਼ਿਦ ਦੀ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ 4 ਨੂੰ

ਰਾਸ਼ਿਦ ਦੀ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ 4 ਨੂੰ
ਨਵੀਂ ਦਿੱਲੀ : ਦਿੱਲੀ ਦੀ ਅਦਾਲਤ ਨੇ ਅਤਿਵਾਦ ਫੰਡਿੰਗ ਕੇਸ ਵਿੱਚ ਜੇਲ੍ਹ ’ਚ ਬੰਦ ਲੋਕ ਸਭਾ ਸੰਸਦ ਮੈਂਬਰ ਸ਼ੇਖ ਅਬਦੁਲ ਰਾਸ਼ਿਦ ਦੀ ਜ਼ਮਾਨਤ ਅਰਜ਼ੀ ’ਤੇ ਅੱਜ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਹੈ ਅਤੇ ਉਹ 4 ਸਤੰਬਰ ਨੂੰ ਹੁਕਮ ਸੁਣਾ ਸਕਦੀ ਹੈ। ਇੰਜਨੀਅਰ ਰਾਸ਼ਿਦ ਵਜੋਂ ਮਕਬੂਲ ਸ਼ੇਖ ਅਬਦੁਲ ਰਾਸ਼ਿਦ ਨੇ ਮਾਮਲੇ ਵਿੱਚ ਰੈਗੂਲਰ ਜ਼ਮਾਨਤ ਦੇਣ ਦੀ ਅਪੀਲ ਕਰਦਿਆਂ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਵਧੀਕ ਸੈਸ਼ਨ ਜੱਜ ਚੰਦਰਜੀਤ ਸਿੰਘ ਨੇ ਬੰਦ ਕਮਰੇ ਵਿੱਚ ਸੁਣਵਾਈ ਦੌਰਾਨ ਪਟੀਸ਼ਨ ’ਤੇ ਦਲੀਲਾਂ ਸੁਣੀਆਂ ਅਤੇ ਆਪਣਾ ਆਦੇਸ਼ ਰਾਖਵਾਂ ਰੱਖ ਲਿਆ। ਆਜ਼ਾਦ ਉਮੀਦਵਾਰ ਵਜੋਂ ਚੋਣਾਂ ਲੜਨ ਵਾਲੇ ਰਾਸ਼ਿਦ ਨੇ ਬਾਰਾਮੂਲਾ ਸੰਸਦੀ ਸੀਟ ਤੋਂ ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਤੇ ਨੈਸ਼ਨਲ ਕਾਨਫਰੰਸ ਦੇ ਮੀਤ ਪ੍ਰਧਾਨ ਉਮਰ ਅਬਦੁੱਲਾ ਨੂੰ ਹਰਾਇਆ ਸੀ। ਸੂਤਰਾਂ ਮੁਤਾਬਕ, ਐਨਆਈਏ ਨੇ ਰਾਸ਼ਿਦ ਨੂੰ ਜ਼ਮਾਨਤ ਦੇਣ ਦਾ ਵਿਰੋਧ ਕੀਤਾ। ਏਜੰਸੀ ਨੇ ਕਿਹਾ ਕਿ ਉਹ ਜ਼ਮਾਨਤ ’ਤੇ ਰਿਹਾਅ ਹੋਣ ਮਗਰੋਂ ਆਜ਼ਾਦੀ ਦੀ ਦੁਰਵਰਤੋਂ ਕਰ ਸਕਦਾ ਹੈ।

Advertisement
Advertisement
Advertisement
Advertisement
Scroll to Top