ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਤੇ ਦੇ ਪੋਥੀਆਂ ਪਹੁੰਚ ਚੁੱਕੀਆਂ ਹਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਤੇ ਦੇ ਪੋਥੀਆਂ ਪਹੁੰਚ ਚੁੱਕੀਆਂ ਹਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ
ਅੰਮ੍ਰਿਤਸਰ : ਵਿਦੇਸ਼ੀ ਧਰਤੀ ਦੋਹਾ ਕਤਰ ਅੰਦਰ ਸਥਾਨਕ ਪੁਲਸ ਵਲੋਂ ਜੋ ਭਾਰਤ ਦੇ ਵਿਦੇਸ਼ ਮੰਤਰਾਲੇ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਤੇ ਦੇ ਪੋਥੀਆਂ ਸਾਹਿਬ ਵਾਪਸ ਲਿਆ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਹੁਤ ਹੀ ਸਤਿਕਾਰ ਸਹਿਤ ਸੌਂਪ ਦਿੱਤੇ ਹਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਚੁੱਕੇ ਹਨ।ਦੱਸਣਯੋਗ ਹੈ ਕਿ ਇਹ ਪਾਵਨ ਸਰੂਪ ਦੋਹਾ ਕੱਤਰ ਤੇ ਵਸਨੀਕ ਜਸਵੰਤ ਸਿੰਘ ਆਪਣੇ ਨਾਲ ਲੈ ਕੇ ਦੇਰ ਰਾਤ ਹਵਾਈ ਉਡਾਨ ਰਾਹੀਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਪਹੁੰਚੇ ਹਨ, ਜਿਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਵਾਈ ਅੱਡੇ ਤੋ ਮਰਿਆਦਾ ਸਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਿਆਂਦਾ ਗਿਆ, ਜਿਨ੍ਹਾਂ ਨੂੰ ਲੈਣ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਅਤੇ ਹੋਰ ਕਰਮਚਾਰੀ ਵੀ ਵਿਸ਼ੇਸ਼ ਤੌਰ ਤੇ ਪਹੁੰਚੇ ਸਨ।
