ਅੰਮ੍ਰਿਤਸਰ 'ਚ ਘਰੇਲੂ ਕਲੇਸ਼ ਤੋਂ ਦੁਖੀ ਹੋ ਕੇ ਵਿਅਕਤੀ ਨੇ ਆਪਣੇ ਆਪ ਨੂੰ ਲਗਾਈ ਅੱਗ

ਅੰਮ੍ਰਿਤਸਰ ‘ਚ ਘਰੇਲੂ ਕਲੇਸ਼ ਤੋਂ ਦੁਖੀ ਹੋ ਕੇ ਵਿਅਕਤੀ ਨੇ ਆਪਣੇ ਆਪ ਨੂੰ ਲਗਾਈ ਅੱਗ
ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਨਵਾਂ ਕੋਟ ਇਲਾਕੇ ਵਿੱਚ ਘਰੇਲੂ ਕਲੇਸ਼ ਤੋਂ ਚਲਦੇ ਇੱਕ ਵਿਅਕਤੀ ਨੇ ਆਪਣੇ ਆਪ ਨੂੰ ਅੱਗ ਲਗਾ ਲਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਿਤ ਵਿਅਕਤੀ ਦੀ ਪਤਨੀ ਨੇ ਦੱਸਿਆ ਕਿ ਉਹ ਪਿਛਲੇ 20-22 ਸਾਲ ਤੋਂ ਨਵਾਂਕੋਟ ਇਲਾਕੇ ਵਿੱਚ ਰਹਿ ਰਹੇ ਹਨ। ਮੁਹੱਲਾ ਵਾਸੀਆਂ ਦਾ ਕਹਿਣਾ ਹੈ ਕਿ ਇਹ ਪਰਿਵਾਰ ਪਿਛਲੇ 20-22 ਸਾਲ ਤੋਂ ਨਵਾਂਕੋਟ ਇਲਾਕੇ ਵਿੱਚ ਰਹਿ ਰਿਹਾ ਹੈ ਤੇ ਇਹਨਾਂ ਦਾ ਆਪਸੀ ਭੈਣ ਭਰਾਵਾਂ ਦਾ ਝਗੜਾ ਹੈ ਜਿਸ ਤੋਂ ਦੁਖੀ ਹੋ ਕੇ ਵਿਅਕਤੀ ਨੇ ਆਪਣੇ ਆਪ ਨੂੰ ਅੱਗ ਲਗਾਈ ਹੈ। ਇਸ ਸਬੰਧੀ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੂੰ ਥੋੜੀ ਦੇਰ ਪਹਿਲਾਂ ਸੂਚਨਾ ਮਿਲੀ ਸੀ ਕਿ ਅਜੇ ਕੁਮਾਰ ਨਾਮਕ ਵਿਅਕਤੀ ਨੇ ਖੁਦ ਨੂੰ ਅੱਗ ਲਗਾ ਦਿੱਤੀ । ਫਿਲਹਾਲ ਉਸ ਨੂੰ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਉਸ ਦੀ ਹਾਲਤ ਨਾਜ਼ੁਕ ਦੇਖਦੇ ਹੋਏ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਨੇ ਕਿਹਾ ਕਿ ਜ਼ਖਮੀ ਵਿਅਕਤੀ ਦੀ ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਅਤੇ ਵਿਅਕਤੀ ਦੇ ਬਿਆਨ ਕਲਮ ਬੰਦ ਕਰਨ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।
