ਸਾਂਸਦ ਅੰਮ੍ਰਿਤਪਾਲ ਸਿੰਘ ਤੇ ਨਵੇਂ ਸਿਰੇ ਤੋਂ ਲਗਾਇਆ ਐਨਐਸਏ ਬਿਲਕੁੱਲ ਸਹੀ

ਸਾਂਸਦ ਅੰਮ੍ਰਿਤਪਾਲ ਸਿੰਘ ਤੇ ਨਵੇਂ ਸਿਰੇ ਤੋਂ ਲਗਾਇਆ ਐਨਐਸਏ ਬਿਲਕੁੱਲ ਸਹੀ
ਚੰਡੀਗੜ੍ਹ : ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ’ਤੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨੇ ਆਪਣਾ ਜਵਾਬ ਦਾਖਿਲ ਕੀਤਾ ਹੈ। ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਅੰਮ੍ਰਿਤਪਾਲ ਸਿੰਘ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਹੋਈ। ਇਸ ਸਬੰਧੀ ਪੰਜਾਬ ਸਰਕਾਰ ਨੇ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਮਾਮਲੇ ’ਚ ਆਪਣਾ ਜਵਾਬ ਦਾਖਿਲ ਕਰਦੇ ਹੋਏ ਕਿਹਾ ਕਿ ਉਨ੍ਹਾਂ ’ਤੇ ਨਵੇਂ ਸਿਰੇ ਤੋਂ ਲਗਾਇਆ ਗਿਆ ਐਨਐਸਏ ਬਿਲਕੁੱਲ ਸਹੀ ਹੈ। ਡਿਬਰੂਗੜ੍ਹ ਜੇਲ੍ਹ ਵਿੱਚ ਹੋਣ ਦੇ ਬਾਵਜੂਦ ਉਹ ਜੇਲ੍ਹ ਤੋਂ ਬਾਹਰ ਗਰਮਖਿਆਲੀ ਨਾਲ ਸੰਪਰਕ ਵਿੱਚ ਰਿਹਾ ਹੈ। ਜੇਲ੍ਹ ਵਿੱਚ ਉਸ ਕੋਲੋਂ ਮੋਬਾਈਲ ਅਤੇ ਹੋਰ ਇਲੈਕਟ੍ਰਾਨਿਕ ਯੰਤਰ ਬਰਾਮਦ ਹੋਏ ਹਨ। ਇਸ ਤੋਂ ਇਲਾਵਾ ਉਸ ਦੇ ਖਿਲਾਫ ਕਈ ਖੁਫੀਆ ਸੂਚਨਾਵਾਂ ਹਨ, ਜੇਕਰ ਹਾਈਕੋਰਟ ਹੁਕਮ ਕਰਦਾ ਹੈ ਤਾਂ ਪੂਰੀ ਜਾਣਕਾਰੀ ਸੀਲਬੰਦ ਲਿਫਾਫੇ `ਚ ਹਾਈਕੋਰਟ ਨੂੰ ਸੌਂਪੀ ਜਾਵੇਗੀ। ਸੁਣਵਾਈ ਦੌਰਾਨ ਕੇਂਦਰ ਅਤੇ ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਦੇ ਹੋਰ ਸਾਥੀਆਂ ਦੀ ਪਟੀਸ਼ਨਾਂ ’ਤੇ ਜਵਾਬ ਦਾਇਰ ਕਰਨ ਦੇ ਲਈ ਸਮਾਂ ਮੰਗਿਆ ਹੈ। ਹਾਈਕੋਰਟ ਨੇ ਕੇਂਦਰ ਅਤੇ ਪੰਜਾਬ ਦੇ ਜਵਾਬ ਨੂੰ ਰਿਕਾਰਡ ’ਚ ਲੈਂਦੇ ਹੋਏ ਸੁਣਵਾਈ 18 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ। 18 ਸਤੰਬਰ ਨੂੰ ਸਰਬਜੀਤ ਉਰਫ ਦਲਜੀਤ ਕਲਸੀ ਦੀ ਪਟੀਸ਼ਨਾਂ ਦੇ ਨਾਲ ਹੁਣ ਇਨ੍ਹਾਂ ਸਾਰਿਆਂ ਦੀ ਪਟੀਸ਼ਨ ’ਤੇ ਸੁਣਵਾਈ ਹੋਵੇਗੀ।
