Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 11:30 am

+91 90915 01313 , +91 90916 01313

punjabbanni@gmail.com
punjabbani@yahoo.com

ਪੀ.ਪੀ.ਐਸ.ਸੀ ਨੇ ਸਥਾਨਕ ਸਰਕਾਰਾਂ ਤੇ ਲੋਕ ਨਿਰਮਾਣ ਵਿਭਾਗਾਂ ’ਚ ਅਸਿਸਟੈਂਟ ਆਰਕੀਟੈਕਟ ਦੀਆਂ ਅਸਾਮੀਆਂ ਦੇ ਨਤੀਜੇ ਐਲਾਨੇ

ਪੀ.ਪੀ.ਐਸ.ਸੀ ਨੇ ਸਥਾਨਕ ਸਰਕਾਰਾਂ ਤੇ ਲੋਕ ਨਿਰਮਾਣ ਵਿਭਾਗਾਂ ’ਚ ਅਸਿਸਟੈਂਟ ਆਰਕੀਟੈਕਟ ਦੀਆਂ ਅਸਾਮੀਆਂ ਦੇ ਨਤੀਜੇ ਐਲਾਨੇ

ਪੀ.ਪੀ.ਐਸ.ਸੀ ਨੇ ਸਥਾਨਕ ਸਰਕਾਰਾਂ ਤੇ ਲੋਕ ਨਿਰਮਾਣ ਵਿਭਾਗਾਂ ’ਚ ਅਸਿਸਟੈਂਟ ਆਰਕੀਟੈਕਟ ਦੀਆਂ ਅਸਾਮੀਆਂ ਦੇ ਨਤੀਜੇ ਐਲਾਨੇ
-ਅਸਿਸਟੈਂਟ ਟਾਊਨ ਪਲਾਨਰ ਦੀਆਂ ਅਸਾਮੀਆਂ ਲਈ ਇੰਟਰਵਿਊ 9 ਤੇ 10 ਸਤੰਬਰ ਨੂੰ
ਪਟਿਆਲਾ : ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਿਸ਼ਨ ਵੱਲੋਂ ਸਥਾਨਕ ਸਰਕਾਰਾਂ ਅਤੇ ਲੋਕ ਨਿਰਮਾਣ ਵਿਭਾਗ ਵਿੱਚ ਅਸਿਸਟੈਂਟ ਆਰਕੀਟੈਕਟ ਦੀਆਂ ਅਸਾਮੀਆਂ ਦਾ ਨਤੀਜਾ ਅੱਜ ਐਲਾਨ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ (ਨਗਰ ਨਿਗਮ) ਦੀਆਂ ਅਸਿਸਟੈਂਟ ਆਰਕੀਟੈਕਟ ਦੀਆਂ 10 ਅਸਾਮੀਆਂ ਅਤੇ ਲੋਕ ਨਿਰਮਾਣ ਵਿਭਾਗ (ਪੀਡਬਲਯੂਡੀ) ਦੇ ਅੰਦਰ 13 ਅਸਾਮੀਆਂ ਦਾ ਨਤੀਜਾ ਪੀ.ਪੀ.ਐਸ.ਸੀ. ਦੀ ਵੈੱਬਸਾਈਟ www.ppsc.gov.in ‘ਤੇ ਅੱਪਲੋਡ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਕੁੱਲ 296 ਉਮੀਦਵਾਰਾਂ ਵੱਲੋਂ ਅਪਲਾਈ ਕੀਤਾ ਗਿਆ ਸੀ।
ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਅੱਗੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਦੇ ਟਾਊਨ ਐਂਡ ਕੰਟਰੀ ਪਲੈਨਿੰਗ ਵਿਭਾਗ ਵਿੱਚ ਸਹਾਇਕ ਟਾਊਨ ਪਲਾਨਰ ਦੀਆਂ 19 ਅਸਾਮੀਆਂ ਲਈ 9 ਅਤੇ 10 ਸਤੰਬਰ ਨੂੰ ਇੰਟਰਵਿਊ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸਹਾਇਕ ਟਾਊਨ ਪਲਾਨਰ ਦੀ ਅਸਾਮੀ ਲਈ 251 ਉਮੀਦਵਾਰਾਂ ਵਿੱਚੋਂ, 22 ਨੂੰ ਇੰਟਰਵਿਊ ਲਈ ਸ਼ਾਰਟਲਿਸਟ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇੰਟਰਵਿਊ ਸਬੰਧੀ ਪੂਰੇ ਵੇਰਵੇ ਪੀ.ਪੀ.ਐਸ.ਸੀ ਦੀ ਵੈੱਬਸਾਈਟ ’ਤੇ ਅੱਪਲੋਡ ਕੀਤੇ ਗਏ ਹਨ।
ਜਤਿੰਦਰ ਸਿੰਘ ਔਲਖ ਨੇ ਦੱਸਿਆ ਕਿ ਪੀ.ਪੀ.ਐਸ.ਸੀ. ਵੱਲੋਂ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ’ਚ ਗਰੁੱਪ ਏ ਅਤੇ ਗਰੁੱਪ ਬੀ ਦੀਆਂ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਕੀਤੀ ਜਾਂਦੀ ਹੈ ਅਤੇ‌ ਇਸ ਸਬੰਧੀ ਸਮੇਂ ਸਮੇਂ ’ਤੇ ਜਾਣਕਾਰੀ ਵਿਭਾਗ ਦੀ ਵੈੱਬਸਾਈਟ ’ਤੇ ਅੱਪਲੋਡ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰ ਜਾਣਕਾਰੀ ਲਈ ਵਿਭਾਗ ਦੀ ਵੈੱਬਸਾਈਟ ਦੀ ਵਰਤੋਂ ਕਰਨ।

Advertisement
Advertisement
Advertisement
Advertisement
Scroll to Top