Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 12:40 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖੁਰਾਕ ਮੰਤਰੀ ਪ੍ਰਲਹਾਦ ਜੋਸ਼ੀ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖੁਰਾਕ ਮੰਤਰੀ ਪ੍ਰਲਹਾਦ ਜੋਸ਼ੀ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖੁਰਾਕ ਮੰਤਰੀ ਪ੍ਰਲਹਾਦ ਜੋਸ਼ੀ ਨਾਲ ਕੀਤੀ ਮੁਲਾਕਾਤ
ਚੌਲਾਂ ਦੀ ਡਿਲਿਵਰੀ ਲਈ ਲੋੜੀਂਦੀ ਥਾਂ ਮੁਹੱਈਆ ਕਰਵਾਉਣ ਲਈ ਕੀਤੀ ਅਪੀਲ
ਸੂਬੇ ਵਿੱਚੋਂ ਚੌਲ ਲਿਜਾਣ ਸਬੰਧੀ ਆਵਾਜਾਈ ਵਧਾਉਣ ‘ਤੇ ਦਿੱਤਾ ਜ਼ੋਰ
ਚੰਡੀਗੜ੍ਹ/ਨਵੀਂ ਦਿੱਲੀ, 28 ਅਗਸਤ : ਪੰਜਾਬ ਵਿੱਚ ਐਫ.ਸੀ.ਆਈ. ਕੋਲ ਚੌਲਾਂ ਦੀ ਡਿਲਿਵਰੀ ਲਈ ਕਵਰਡ ਸਟੋਰੇਜ ਸਪੇਸ (ਭੰਡਾਰਣ ਦੀ ਜਗ੍ਹਾ) ਦੀ ਭਾਰੀ ਘਾਟ ਸਬੰਧੀ ਮੁੱਦਾ ਉਠਾਉਂਦਿਆਂ ਅੱਜ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖ਼ਪਤਕਾਰ, ਖੁਰਾਕ ਅਤੇ ਜਨਤਕ ਵੰਡ ਬਾਰੇ ਮੰਤਰੀ ਸ੍ਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਸ੍ਰੀ ਕਟਾਰੂਚੱਕ ਨੇ ਕੇਂਦਰੀ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਸੂਬੇ ਵਿੱਚ ਚੌਲਾਂ ਦੇ ਭੰਡਾਰਨ ਲਈ ਥਾਂ ਦੀ ਭਾਰੀ ਘਾਟ ਹੈ ਅਤੇ ਪਿਛਲੇ 5 ਮਹੀਨਿਆਂ ਤੋਂ/24 ਅਪ੍ਰੈਲ ਤੋਂ ਸੂਬੇ ਵਿੱਚੋਂ ਸਿਰਫ਼ 3-4 ਲੱਖ ਮੀਟ੍ਰਿਕ ਟਨ ਚੌਲਾਂ ਦੀ ਸੀਮਤ ਆਵਾਜਾਈ ਕਾਰਨ ਸਥਿਤੀ ਹੋਰ ਵੀ ਗੰਭੀਰ ਹੋ ਗਈ ਹੈ । ਹੋਰ ਜਾਣਕਾਰੀ ਦਿੰਦਿਆਂ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਇਸ ਤੱਥ ਨੂੰ ਧਿਆਨ ਵਿੱਚ ਰੱਖਦੇ ਹੋਏ ਕਿ 1 ਅਕਤੂਬਰ ਤੋਂ ਸਾਉਣੀ ਮੰਡੀਕਰਨ ਸੀਜ਼ਨ (ਕੇ. ਐਮ. ਐੱਸ.)-2024 ਸ਼ੁਰੂ ਹੋਣ ਵਾਲਾ ਹੈ, ਇਸ ਮੁੱਦੇ ਨੂੰ ਜਲਦ ਤੋਂ ਜਲਦ ਹੱਲ ਕਰਨ ਦੀ ਲੋੜ ਹੈ ਅਤੇ ਇਸ ਸੀਜ਼ਨ ਦੌਰਾਨ ਲਗਭਗ 185-190 ਲੱਖ ਮੀਟਰਕ ਟਨ ਝੋਨੇ ਦੀ ਖਰੀਦੀ ਕੀਤੀ ਜਾਵੇਗੀ ਜਿਸ ਨਾਲ 125-128 ਲੱਖ ਮੀਟਰਕ ਟਨ ਚੌਲਾਂ ਦੀ ਪੈਦਾਵਾਰ ਹੋਵੇਗੀ । ਉਨ੍ਹਾਂ ਨੇ ਇਸ ਮੁੱਦੇ ਦਾ ਜਲਦ ਤੋ ਜਲਦ ਹੱਲ ਕਰਨ ‘ਤੇ ਜ਼ੋਰ ਦਿੱਤਾ ਕਿਉਂਕਿ ਪੰਜਾਬ ਦੇ ਰਾਈਸ ਮਿੱਲਰਾਂ ਵਿੱਚ ਥਾਂ ਦੀ ਘਾਟ ਨਾਲ ਪੈਦਾ ਹੋਣ ਵਾਲੀ ਸਮੱਸਿਆ ਕਾਰਨ ਪਹਿਲਾਂ ਹੀ ਚਿੰਤਾ ਹੈ ਅਤੇ ਇਸ ਨਾਲ ਸੀਜ਼ਨ ਦੌਰਾਨ ਝੋਨੇ ਦੀ ਨਿਰਵਿਘਨ ਖਰੀਦ ਪ੍ਰਭਾਵਿਤ ਹੋ ਸਕਦੀ ਹੈ । ਕੇਂਦਰੀ ਮੰਤਰੀ ਦੇ ਨਿੱਜੀ ਦਖਲ ‘ਤੇ ਜ਼ੋਰ ਦਿੰਦਿਆਂ, ਸ੍ਰੀ ਕਟਾਰੂਚੱਕ ਨੇ ਉਨ੍ਹਾਂ ਨੂੰ ਕਵਰਡ ਸਟੋਰੇਜ ਸਪੇਸ ਦੇ ਲੋੜੀਂਦੇ ਪ੍ਰਬੰਧ ਕਰਨ ਲਈ ਐਫ.ਸੀ.ਆਈ. ਨੂੰ ਨਿਰਦੇਸ਼ ਦੇਣ ਅਤੇ ਸਤੰਬਰ 2024 ਤੋਂ ਮਾਰਚ 2025 ਤੱਕ ਪੰਜਾਬ ਦੇ ਕਵਰਡ ਗੋਦਾਮਾਂ ਤੋਂ ਚੌਲਾਂ ਅਤੇ ਕਣਕ ਦੀਆਂ ਰੋਜ਼ਾਨਾ ਘੱਟੋ-ਘੱਟ 25 ਵਿਸ਼ੇਸ਼ ਰੇਲਗੱਡੀਆਂ ਮੰਗਵਾ ਕੇ ਮਹੀਨਾਵਾਰ ਘੱਟੋ-ਘੱਟ 20 ਲੱਖ ਮੀਟ੍ਰਿਕ ਟਨ ਦੀ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਸਾਉਣੀ ਮੰਡੀਕਰਨ ਸੀਜ਼ਨ 2024 ਲਈ ਚੌਲਾਂ ਦੇ ਭੰਡਾਰਨ ਲਈ ਲੋੜੀਂਦੀ ਥਾਂ ਅਤੇ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾਇਆ ਜਾ ਸਕੇ । ਕੇਂਦਰੀ ਮੰਤਰੀ ਨੇ ਥਾਂ ਸਬੰਧੀ ਮੁੱਦਾ ਅਤੇ ਸੂਬੇ ਨੂੰ ਦਰਪੇਸ਼ ਹੋਰ ਮੁੱਦਿਆਂ ਦਾ ਜਲਦ ਤੋਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ । ਇਸ ਮੌਕੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਦੇ ਸਕੱਤਰ ਸ਼੍ਰੀ ਵਿਕਾਸ ਗਰਗ ਅਤੇ ਡਾਇਰੈਕਟਰ ਸ਼੍ਰੀ ਪੁਨੀਤ ਗੋਇਲ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top