Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 3:09 am

+91 90915 01313 , +91 90916 01313

punjabbanni@gmail.com
punjabbani@yahoo.com

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਬਲਾਕ ਪੱਧਰੀ ਖੇਡਾਂ ਦਾ ਆਗਾਜ਼ 3 ਸਤੰਬਰ ਤੋਂ ਹੋਵੇਗਾ - ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਬਲਾਕ ਪੱਧਰੀ ਖੇਡਾਂ ਦਾ ਆਗਾਜ਼ 3 ਸਤੰਬਰ ਤੋਂ ਹੋਵੇਗਾ - ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ ਪੱਧਰੀ ਖੇਡਾਂ ਦਾ ਆਗਾਜ਼ 3 ਸਤੰਬਰ ਤੋਂ ਹੋਵੇਗਾ – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ
ਭਵਾਨੀਗੜ੍ਹ ਅਤੇ ਸੁਨਾਮ ਬਲਾਕਾਂ ਵਿੱਚ 3 ਤੋਂ 5 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ
ਦੋਵੇਂ ਬਲਾਕਾਂ ਦੇ ਲਗਭਗ 5 ਹਜ਼ਾਰ ਖਿਡਾਰੀ ਲੈਣਗੇ ਹਿੱਸਾ
ਸੰਗਰੂਰ, 31 ਅਗਸਤ : ਪਿਛਲੇ ਦਿਨੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੰਗਰੂਰ ਤੋਂ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ ਤਿੰਨ ਦਾ ਆਗਾਜ਼ ਕੀਤਾ ਗਿਆ ਹੈ ਜਿਸ ਤਹਿਤ ਬਲਾਕ ਪੱਧਰੀ ਖੇਡ ਮੁਕਾਬਲੇ 3 ਸਤੰਬਰ ਤੋਂ ਆਰੰਭ ਹੋਣ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ 3 ਸਤੰਬਰ ਤੋਂ 5 ਸਤੰਬਰ ਤੱਕ ਬਲਾਕ ਭਵਾਨੀਗੜ੍ਹ ਅਤੇ ਬਲਾਕ ਸੁਨਾਮ ਉਧਮ ਸਿੰਘ ਵਾਲਾ ਦੇ ਵੱਖ ਵੱਖ ਸਕੂਲਾਂ ਅਤੇ ਖੇਡ ਸਟੇਡੀਅਮ ਵਿੱਚ 7 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ।
ਉਨ੍ਹਾਂ ਨੇ ਦੱਸਿਆ ਕਿ ਇਹਨਾਂ ਖੇਡ ਮੁਕਾਬਲਿਆਂ ਵਿੱਚ ਇਹਨਾਂ ਦੋਵੇਂ ਬਲਾਕਾਂ ਨਾਲ ਸੰਬੰਧਿਤ 5 ਹਜ਼ਾਰ ਦੇ ਕਰੀਬ ਖਿਡਾਰੀਆਂ ਵੱਲੋਂ ਹਿੱਸਾ ਲੈ ਕੇ ਇਹਨਾਂ ਖੇਡਾਂ ਵਿੱਚ ਆਪਣੇ ਖੇਡ ਹੁਨਰ ਦਾ ਪ੍ਰਗਟਾਵਾ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪਿਛਲੇ ਦੋ ਸਾਲ ਵੀ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ ਪੱਧਰੀ, ਜ਼ਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡ ਮੁਕਾਬਲਿਆਂ ਦਾ ਆਯੋਜਨ ਸਫਲਤਾ ਪੂਰਵਕ ਕੀਤਾ ਗਿਆ ਸੀ ਅਤੇ ਇਸੇ ਲੜੀ ਤਹਿਤ ਤੀਜੇ ਸੀਜ਼ਨ ਦੀਆਂ ਇਹਨਾਂ ਖੇਡਾਂ ਵਿੱਚ ਸੂਬੇ ਦੇ ਹਰ ਉਮਰ ਵਰਗ ਦੇ ਖਿਡਾਰੀ ਜੋਸ਼ੋ ਖਰੋਸ਼ ਨਾਲ ਹਿੱਸਾ ਲੈਣਗੇ। ਉਹਨਾਂ ਜਿਲਾ ਸੰਗਰੂਰ ਦੇ ਖੇਡ ਪ੍ਰੇਮੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਹਨਾਂ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਲਈ ਵੱਖ-ਵੱਖ ਥਾਵਾਂ ਉੱਤੇ ਕਰਵਾਏ ਜਾ ਰਹੇ ਇਹਨਾਂ ਖੇਡ ਮੁਕਾਬਲਿਆਂ ਵਿੱਚ ਜ਼ਰੂਰ ਸ਼ਾਮਿਲ ਹੋਣ।
ਇਸ ਸਬੰਧ ਵਿੱਚ ਜ਼ਿਲ੍ਹਾ ਖੇਡ ਅਫ਼ਸਰ ਨਵਦੀਪ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ 3 ਤੋਂ 5 ਸਤੰਬਰ ਤੱਕ ਭਵਾਨੀਗੜ੍ਹ ਦੇ ਆਦਰਸ਼ ਸਕੂਲ ਬਾਲਦ ਖੁਰਦ ਵਿਖੇ ਫੁੱਟਬਾਲ, ਅਥਲੈਟਿਕਸ, ਖੋਹ ਖੋਹ, ਵਾਲੀਬਾਲ ਸ਼ੂਟਿੰਗ ਅਤੇ ਵਾਲੀਬਾਲ ਸਮੈਸਿੰਗ ਦੇ ਖੇਡ ਮੁਕਾਬਲੇ ਖਿੱਚ ਦਾ ਕੇਂਦਰ ਬਣਨਗੇ। ਉਹਨਾਂ ਦੱਸਿਆ ਕਿ ਬੈਰਾਗੀ ਬਾਬਾ ਬੰਦਾ ਸਿੰਘ ਬਹਾਦਰ ਸਟੇਡੀਅਮ ਪੰਨਵਾਂ ਵਿਖੇ ਕਬੱਡੀ ਨੈਸ਼ਨਲ ਸਟਾਈਲ ਅਤੇ ਕਬੱਡੀ ਸਰਕਲ ਸਟਾਈਲ ਦੇ ਮੁਕਾਬਲੇ ਕਰਵਾਏ ਜਾਣਗੇ। ਜ਼ਿਲਾ ਖੇਡ ਅਫਸਰ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕਡਰੀ ਸਕੂਲ ਛਾਜਲੀ ਵਿਖੇ ਕਬੱਡੀ ਨੈਸ਼ਨਲ ਅਤੇ ਕਬੱਡੀ ਸਰਕਲ ਸਟਾਈਲ ਦੇ ਨਾਲ ਨਾਲ ਵਾਲੀਬਾਲ ਸ਼ੂਟਿੰਗ ਅਤੇ ਵਾਲੀਬਾਲ ਸਮੈਸ਼ਿੰਗ ਦੇ ਮੁਕਾਬਲੇ ਹੋਣਗੇ ਜਦਕਿ ਸਰਕਾਰੀ ਊਧਮ ਸਿੰਘ ਓਲੰਪਿਕ ਸਟੇਡੀਅਮ ਸੁਨਾਮ ਵਿਖੇ ਅਥਲੈਟਿਕਸ ਦੇ ਮੁਕਾਬਲੇ ਕਰਵਾਏ ਜਾਣਗੇ ।ਉਹਨਾਂ ਦੱਸਿਆ ਕਿ ਸ਼ਹੀਦ ਦਲੇਲ ਸਿੰਘ ਸਟੇਡੀਅਮ ਛਾਹੜ ਵਿਖੇ ਫੁਟਬਾਲ ਅਤੇ ਖੋਹ ਖੋਹ ਦੇ ਮੁਕਾਬਲਿਆਂ ਵਿੱਚ ਖਿਡਾਰੀ ਹਿੱਸਾ ਲੈ ਕੇ ਆਪਣੇ ਖੇਡ ਹੁਨਰ ਦਾ ਪ੍ਰਗਟਾਵਾ ਕਰਨਗੇ।
ਉਹਨਾਂ ਦੱਸਿਆ ਕਿ ਕਬੱਡੀ ਨੈਸ਼ਨਲ ਸਟਾਈਲ, ਕਬੱਡੀ ਸਰਕਲ ਸਟਾਈਲ, ਫੁਟਬਾਲ ਅਤੇ ਖੋਹ ਖੋਹ ਦੇ ਖੇਡ ਮੁਕਾਬਲਿਆਂ ਵਿੱਚ ਅੰਡਰ 14, 17, 21, 21 ਤੋਂ 30 ਅਤੇ 31 ਤੋਂ 40 ਉਮਰ ਵਰਗ ਦੇ ਖਿਡਾਰੀ ਹਿੱਸਾ ਲੈਣਗੇ ਜਦਕਿ ਅਥਲੈਟਿਕਸ, ਵਾਲੀਬਾਲ ਸਮੈਸ਼ਿੰਗ ਅਤੇ ਵਾਲੀਬਾਲ ਸ਼ੂਟਿੰਗ ਦੇ ਮੁਕਾਬਲੇ ਵਿੱਚ ਅੰਡਰ 14, 17, 21, 21 ਤੋਂ 30, 31 ਤੋਂ 40, 41 ਤੋਂ 50, 51 ਤੋਂ 60, 61 ਤੋਂ 70 ਅਤੇ 70 ਤੋਂ ਉਪਰ ਉਮਰ ਵਰਗ ਦੇ ਖਿਡਾਰੀ ਭਾਗ ਲੈਣਗੇ।

Advertisement
Advertisement
Advertisement
Advertisement
Scroll to Top