Breaking News ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਜਾਰੀ ਭਰਤੀ ਨੂੰ ਮਿਲਿਆ ਵੱਡਾ ਹੁੰਗਾਰਾਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੀ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਲੋਕਾਂ ਦੀ ਸੱਚੀ ਹਮਦਰਦ ਸਾਬਤ ਹੋਈ-ਬਾਜ਼ੀਗਰਕੋਰਟ ਦੇ ਹੁਕਮਾਂ ਤੇ ਵੀ ਪਟੀਸ਼ਨਕਰਤਾ ਨੂੰ ਪੈਸੇ ਨਾ ਦੇਣ ਤੇ ਡੀ. ਸੀ., ਐਸ. ਡੀ. ਐਮ. ਦਫ਼ਤਰ ਅਤੇ ਤਹਿਸੀਲ ਵਿਚ ਲੱਗੇ ਸਮਾਨ ਨੂੰ ਚੁੱਕਣ ਪਹੁੰਚੀ ਟੀਮ ਨੂੰ ਵਾਪਸ ਭੇਜ ਏ. ਡੀ. ਸੀ. ਨੇ ਮੰਗਿਆ ਪਟੀਸ਼ਨਕਰਤਾ ਤੋਂ ਸੋਮਵਾਰ ਤੱਕ ਦਾ ਸਮਾਂਪੰਜਾਬ ਸਰਕਾਰ ਕਰਨ ਜਾ ਰਹੀ ਸੂਬੇ 15 ਹਜ਼ਾਰ ਛੱਪੜਾਂ ਦੀ ਸਫਾਈ ਦਾ ਕੰਮਚੰਡੀਗੜ੍ਹ `ਚ ਹਿਮਾਚਲ ਦੇ ਨੌਜਵਾਨ ਦਾ ਕਤਲ ਕਰਨ ਵਾਲੇ ਦੋ ਨਾਬਾਲਗਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ'ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਵਾਲੀਬਾਲ ਅੰਡਰ-17 (ਲੜਕੇ) ਦੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿੱਚ ਜ਼ੋਨ ਪਟਿਆਲਾ-2 ਨੇ ਹਾਸਲ ਕੀਤਾ ਗੋਲਡ ਮੈਡਲ

ਦੁਆਰਾ: Punjab Bani ਪ੍ਰਕਾਸ਼ਿਤ :Saturday, 31 August, 2024, 04:07 PM

ਵਾਲੀਬਾਲ ਅੰਡਰ-17 (ਲੜਕੇ) ਦੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿੱਚ ਜ਼ੋਨ ਪਟਿਆਲਾ-2 ਨੇ ਹਾਸਲ ਕੀਤਾ ਗੋਲਡ ਮੈਡਲ
ਪਟਿਆਲਾ ()- 68ਵੀਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸਾਲ 2024-25 ਦਾ ਵਾਲੀਬਾਲ ਅੰਡਰ-17 ਲੜਕਿਆਂ ਦਾ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਸੰਜੀਵ ਸ਼ਰਮਾ ਜੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਰਵਿੰਦਰਪਾਲ ਸ਼ਰਮਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਨਵੀਨਰ ਸ੍ਰੀ ਗੁਰਪ੍ਰੀਤ ਸਿੰਘ, ਸ੍ਰੀ ਚਮਕੌਰ ਸਿੰਘ, ਸ੍ਰੀ ਗੁਰਨਾਮ ਸਿੰਘ, ਸ੍ਰੀਮਤੀ ਕਿਰਨਜੀਤ ਕੌਰ ਅਤੇ ਸ੍ਰੀ ਬਲਵਿੰਦਰ ਸਿੰਘ ਅਗਵਾਈ ਵਿੱਚ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਇਆ ਗਿਆ।ਇਸ ਟੂਰਨਾਮੈਂਟ ਵਿੱਚ ਜ਼ੋਨ ਪਟਿਆਲਾ-2 ਦੀ ਟੀਮ ਨੇ ਅਪਣੇ ਕੋਚ ਸ੍ਰੀਮਤੀ ਸੁਮਨ ਕੁਮਾਰੀ ਅਤੇ ਸ੍ਰੀ ਦੀਪਇੰਦਰ ਸਿੰਘ ਦੀ ਅਗਵਾਈ ਵਿੱਚ ਭਾਗ ਲਿਆ। ਇਸ ਟੂਰਨਾਮੈਂਟ ਵਿੱਚ ਸਾਰੀਆਂ ਟੀਮਾਂ ਨੇ ਹੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਇਸ ਟੂਰਨਾਮੈਂਟ ਵਿੱਚ ਜ਼ੋਨ ਪਟਿਆਲਾ-2 ਦੀ ਟੀਮ ਨੇ ਗੋਲਡ, ਜ਼ੋਨ ਪਟਿਆਲਾ-3 ਦੀ ਟੀਮ ਨੇ ਸਿਲਵਰ ਅਤੇ ਜ਼ੋਨ ਘਨੌਰ ਦੀ ਟੀਮ ਨੇ ਬਰਾਊਂਜ਼ ਮੈਡਲ ਹਾਸਲ ਕੀਤਾ।ਸ੍ਰੀ ਬਲਵਿੰਦਰ ਸਿੰਘ ਜੱਸਲ (ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਇਸ ਟੂਰਨਾਮੈਂਟ ਦੇ ਫਾਈਨਲ ਮੈਚ ਦੌਰਾਨ ਵਿਸ਼ੇਸ ਤੌਰ ਤੇ ਪਹੁੰਚੇ।ਸ੍ਰੀ ਬਲਵਿੰਦਰ ਸਿੰਘ ਜੱਸਲ ਨੇ ਕਿਹਾ ਕਿ ਉਹਨਾਂ ਨੂੰ ਬਹੁਤ ਖੁਸ਼ੀ ਹੈ ਕਿ ਉਹਨਾਂ ਦੀ ਜ਼ੋਨ ਨੇ ਅੰਡਰ-17 (ਲੜਕੇ) ਜ਼ਿਲ੍ਹਾ ਪੱਧਰੀ ਵਾਲੀਬਾਲ ਟੂਰਨਾਮੈਂਟ ਵਿੱਚ ਗੋਲਡ ਮੈਡਲ ਹਾਸਲ ਕੀਤਾ ਹੈ। ਸ੍ਰੀ ਬਲਵਿੰਦਰ ਸਿੰਘ ਜੱਸਲ ਨੇ ਕਿਹਾ ਕਿ ਉਹਨਾਂ ਦੀ ਜ਼ੋਨ ਹਰ ਖੇਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੀ ਹੈ ਅਤੇ ਉਹਨਾਂ ਨੂੰ ਆਸ ਹੈ ਕਿ ਆਉਣ ਵਾਲੀਆਂ ਖੇਡਾਂ ਵਿੱਚ ਵੀ ਉਹਨਾਂ ਦੀ ਜ਼ੋਨ ਵਧੀਆ ਪ੍ਰਦਰਸ਼ਨ ਕਰੇਗੀ। ਇਸ ਮੌਕੇ ਤੇ ਸ੍ਰੀਮਤੀ ਮਮਤਾ ਰਾਣੀ, ਸ੍ਰੀ ਸਤਵਿੰਦਰ ਸਿੰਘ, ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਬਲਕਾਰ ਸਿੰਘ ਅਤੇ ਹੋਰ ਅਧਿਆਪਕ ਮੋਜੂਦ ਸਨ।