Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 9:34 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਸ਼੍ਰੋਮਣੀ ਕਮੇਟੀ ਦੇ ਅਹੁਦੇਦ਼ਾਰਾਂ ਤੇ ਅਧਿਕਾਰੀਆਂ ਨੇ ਸੂਚਨਾ ਕੇਂਦਰ ਵਿਖੇ ਕੀਤਾ ਸਨਮਾਨਿਤ
ਅੰਮ੍ਰਿਤਸਰ : ਪੰਜਾਬ ਦੇ ਨਵੇਂ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਅੱਜ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੀ ਮੌਜੂਦ ਸਨ । ਪਾਵਨ ਅਸਥਾਨ ਦੇ ਦਰਸ਼ਨ ਕਰਨ ਉਪਰੰਤ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਦੀਆਂ ਕੁਰਬਾਨੀਆਂ ਸਦਕਾ ਦੇਸ਼ ਅਤੇ ਦੇਸ਼ ਦੀ ਸੰਸਕ੍ਰਿਤੀ ਸਾਡੇ ਪਾਸ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਹਰ ਬਾਸ਼ਿੰਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਾ ਚਾਹੁੰਦਾ ਹੈ। ਉਹ ਵੀ ਨਵੀਂ ਜ਼ੁੰਮੇਵਾਰੀ ਮਿਲਣ ’ਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਲੈਣ ਆਏ ਹਨ, ਤਾਂ ਕਿ ਆਪਣੇ ਖੇਤਰ ਵਿਚ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰ ਸਕਣ । ਇਸੇ ਦੌਰਾਨ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੂਰੇ ਵਿਸ਼ਵ ਦੇ ਲੋਕਾਂ ਲਈ ਸ਼ਰਧਾ ਦਾ ਕੇਂਦਰ ਹੈ ਅਤੇ ਇਥੇ ਨਤਮਸਤਕ ਹੋ ਕੇ ਸੰਗਤਾਂ ਦੇ ਨਾਲ-ਨਾਲ ਪ੍ਰਮੁੱਖ ਸ਼ਖ਼ਸੀਅਤਾਂ ਵੀ ਸ਼ਰਧਾ ਪ੍ਰਗਟਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਨਵੇਂ ਬਣੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨਤਮਸਤਕ ਹੋਣ ਪੁੱਜੇ ਹਨ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ ਦਿੱਤਾ ਗਿਆ ਹੈ । ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਤੇ ਸ. ਹਰਭਜਨ ਸਿੰਘ ਈਟੀਓ, ਮੈਨੇਜਰ ਸ. ਨਰਿੰਦਰ ਸਿੰਘ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ ਸਮੇਤ ਹੋਰ ਮੌਜੂਦ ਸਨ ।

Advertisement
Advertisement
Advertisement
Advertisement
Scroll to Top