Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 6:26 pm

+91 90915 01313 , +91 90916 01313

punjabbanni@gmail.com
punjabbani@yahoo.com

ਕਰਨਾਟਕ: ਕਾਂਗਰਸ ਵੱਲੋਂ ਰਾਜਪਾਲ ਥਾਵਰ ਚੰਦ ਗਹਿਲੋਤ ਖ਼ਿਲਾਫ਼ ਮੁਜ਼ਾਹਰਾ

ਕਰਨਾਟਕ: ਕਾਂਗਰਸ ਵੱਲੋਂ ਰਾਜਪਾਲ ਥਾਵਰ ਚੰਦ ਗਹਿਲੋਤ ਖ਼ਿਲਾਫ਼ ਮੁਜ਼ਾਹਰਾ

ਕਰਨਾਟਕ: ਕਾਂਗਰਸ ਵੱਲੋਂ ਰਾਜਪਾਲ ਥਾਵਰ ਚੰਦ ਗਹਿਲੋਤ ਖ਼ਿਲਾਫ਼ ਮੁਜ਼ਾਹਰਾ
ਬੰਗਲੂਰੂ : ਕਰਨਾਟਕ ਦੇ ਰਾਜਪਾਲ ਥਾਵਰ ਚੰਦ ਗਹਿਲੋਤ ਵੱਲੋਂ ਸੂਬੇ ਦੇ ਮੁੱਖ ਮੰਤਰੀ ਸਿੱਧਾਰਮੱਈਆ ਖ਼ਿਲਾਫ਼ ਮੁਕੱਦਮਾ ਚਲਾਏ ਜਾਣ ਦੀ ਮਨਜ਼ੂਰੀ ਦਿੱਤੇ ਜਾਣ ਦੇ ਖ਼ਿਲਾਫ਼ ਸ਼ਨਿੱਚਰਵਾਰ ਨੂੰ ਸੂਬੇ ਦੇ ਮੰਤਰੀਆਂ, ਵਿਧਾਇਕਾਂ ਤੇ ਕਾਂਗਰਸੀ ਆਗੂਆਂ ਨੇ ਰਾਜਧਾਨੀ ਬੰਗਲੂਰੂ ਵਿਚ ‘ਰਾਜ ਭਵਨ ਚੱਲੋ’ ਮਾਰਚ ਤਹਿਤ ਰੋਸ ਮੁਜ਼ਾਹਰਾ ਕੀਤਾ, ਜਿਸ ਦੀ ਅਗਵਾਈ ਉਪ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਡੀਕੇ ਸ਼ਿਵਕੁਮਾਰ ਨੇ ਕੀਤੀ।ਹਾਕਮ ਪਾਰਟੀ ਕਾਂਗਰਸ ਦਾ ਦੋਸ਼ ਹੈ ਕਿ ਰਾਜਪਾਲ ਨੇ ਇਹ ਕਾਰਵਾਈ ਪੱਖਪਾਤੀ ਢੰਗ ਨਾਲ ਕੀਤੀ ਹੈ, ਕਿਉਂਕਿ ਰਾਜਪਾਲ ਅੱਗੇ ਅਜਿਹੇ ਹੋਰ ਵੀ ਕਈ ਮਾਮਲੇ ਜ਼ੇਰੇ-ਗ਼ੌਰ ਹਨ, ਪਰ ਸ੍ਰੀ ਗਹਿਲੋਤ ਨੇ ਸਿਰਫ਼ ਮੁੱਖ ਮੰਤਰੀ ਖ਼ਿਲਾਫ਼ ਹੀ ਕੇਸ ਚਲਾਉਣ ਦੀ ਮਨਜ਼ੂਰੀ ਦਿੱਤੀ ਹੈ।ਮੁਜ਼ਾਹਰਾਕਾਰੀਆਂ ਨੇ ਮੰਗ ਕੀਤੀ ਕਿ ਰਾਜਪਾਲ ਵੱਲੋਂ ਕੇਂਦਰੀ ਮੰਤਰੀ ਐੱਚਡੀ ਕੁਮਾਰਸਵਾਮੀ ਖ਼ਿਲਾਫ਼ ਵੀ ਮਾਈਨਿੰਗ ਮਾਮਲੇ ਵਿਚ ਕੇਸ ਚਲਾਉਣ ਦੀ ਪ੍ਰਵਾਨਗੀ ਦਿੱਤੀ ਜਾਵੇ।ਮਾਰਚ ਵਿਧਾਨ ਸਭਾ ਨੇੜੇ ਮਹਾਤਮਾ ਗਾਂਧੀ ਦੀ ਮੂਰਤੀ ਕੋਲੋਂ ਸ਼ੁਰੂ ਹੋ ਕੇ ਰਾਜ ਭਵਨ ਪੁੱਜਾ ਜਿਥੇ ਕਾਂਗਰਸ ਨੇ ਰਾਜਪਾਲ ਦੇ ਨਾਂ ਇਕ ਮੰਗ ਪੱਤਰ ਦਿੱਤਾ।

Advertisement
Advertisement
Advertisement
Advertisement
Scroll to Top