ਸ਼੍ਰੀ ਅਕਾਲ ਤਖਤ ਸਾਹਿਬ ਤੇ ਪੇਸ਼ ਹੋ ਕੇ ਸੁਖਬੀਰ ਸਿੰਘ ਬਾਦਲ ਸੌਂਪਿਆ ਆਪਣਾ ਸਪੱਸ਼ਟੀਕਰਨ
ਦੁਆਰਾ: Punjab Bani ਪ੍ਰਕਾਸ਼ਿਤ :Saturday, 31 August, 2024, 06:17 PM

ਸ਼੍ਰੀ ਅਕਾਲ ਤਖਤ ਸਾਹਿਬ ਤੇ ਪੇਸ਼ ਹੋ ਕੇ ਸੁਖਬੀਰ ਸਿੰਘ ਬਾਦਲ ਸੌਂਪਿਆ ਆਪਣਾ ਸਪੱਸ਼ਟੀਕਰਨ
ਅੰਮ੍ਰਿਤਸਰ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਜਿਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬਾਨਾਂ ਵਲੋਂ ਤਨਖ਼ਾਹੀਆ ਕਰਾਰ ਦਿੱਤਾ ਗਿਆ ਸੀ ਤੋਂ ਬਾਅਦ ਅੱਜ ਖੁਦ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ ਸੁਖਬੀਰ ਸਿੰਘ ਬਾਦਲ ਨੇ ਸੱਚਖੰਡ ਸ਼੍ਰੀ ਹਰਮੰਦਿਰ ਸਾਹਿਬ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਉੱਪਰ ਨਤਮਸਤਕ ਹੋਣ ਉਪਰੰਤ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕੱਲ੍ਹ 30 ਅਗਸਤ ਦੇ ਹੁਕਮਾਂ ਨੂੰ ਨਤਮਸਤਕ ਹੁੰਦੇ ਹੋਏ ਆਪਣਾ ਸਪੱਸ਼ਟੀਕਰਨ ਸਕੱਤਰੇਤ ਜਥੇਦਾਰ ਸਾਹਿਬ, ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਨਿੱਜੀ ਤੌਰ ਤੇ ਪੇਸ਼ ਹੋ ਕੇ ਸੌਂਪਿਆ ਗਿਆ।
