ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੁੜ ਤੋਂ ਖੁਸ਼ਹਾਲ ਹੋਇਆ : ਜੱਸੀ ਸੋਹੀਆਂ ਵਾਲਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੁੜ ਤੋਂ ਖੁਸ਼ਹਾਲ ਹੋਇਆ : ਜੱਸੀ ਸੋਹੀਆਂ ਵਾਲਾ
ਨਾਭਾ, 31 ਅਗਸਤ ()- ਸਰਕਾਰੀ ਮਾਡਲ ਸਕੂਲ ਪਿੰਡ ਕੋਟਕਲਾਂ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਵੈਲਫੇਅਰ ਸੁਸਾਇਟੀ ਵਲੋਂ ਪਿੰਡ ਵਾਸੀਆ ਦੇ ਸਹਿਯੋਗ ਨਾਲ ਮੇਲਾ ਤੀਆਂ ਦਾ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਮੁੱਖ ਮਹਿਮਾਨ ਵਜੋਂ ਸਮੂਲੀਅਤ ਕਰਕੇ ਇਸ ਮੇਲੇ ਦਾ ਉਦਘਾਟਨ ਕੀਤਾ। ਇਸ ਮੌਕੇ ਆਪ ਆਗੂ ਬਲਵੀਰ ਸਿੰਘ ਤੇ ਗੁਰਜੀਤ ਸਿੰਘ ਦੀ ਅਗਵਾਈ ਹੇਠ ਪ੍ਰਬੰਧਕਾਂ ਵਲੋਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਪਿੰਡ ਦੀਆਂ ਨੰਨੀਆਂ ਬੱਚੀਆਂ ਅਤੇ ਮੁਟਿਆਰਾ ਨੇ ਗਿੱਧਾ, ਬੋਲੀਆਂ ਅਤੇ ਭੰਗੜਾ ਪਾ ਕੇ ਖੂਬ ਰੌਣਕਾਂ ਲਾਈਆਂ। ਇਸ ਮੌਕੇ ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਪੰਜਾਬ ਵਿੱਚ ਮੁੜ ਤੋਂ ਖੇਡ ਮੇਲੇ, ਸੱਭਿਆਚਾਰਕ ਪ੍ਰੋਗਰਾਮ ਅਤੇ ਵਿਰਾਸਤੀ ਮੇਲੇ ਸੁਰੂ ਹੋਏ ਹਨ। ਉਨਾਂ ਵਿੱਚੋ ਤੀਆਂ ਦਾ ਆਲੋਪ ਹੋ ਚੁੱਕਿਆ ਤੀਆਂ ਦਾ ਤਿਉਹਾਰ ਅੱਜ ਪਿੰਡਾਂ ਅਤੇ ਸ਼ਹਿਰਾਂ ਵਿੱਚ ਧੂਮ ਧਾਮ ਨਾਲ ਮਨਾਇਆ ਜਾਣ ਲੱਗ ਪਿਆ ਹੈ। ਉਨਾਂ ਕਿ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਉਨਾਂ ਦਾ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਪੂਰਾ ਹੁੰਦਾ ਜਾ ਰਿਹਾ ਹੈ ਕਿਊਕਿ ਜਿੱਥੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਮੁੜ ਤੋਂ ਨਵੇਂ ਖਿਡਾਰੀ ਪੈਦਾ ਹੋਏ ਹਨ ਅਤੇ ਹਰ ਖੇਤਰ ਵਿੱਚ ਅੱਜ ਪੰਜਾਬ ਮੋਹਰੀ ਹੋ ਕੇ ਦੇਸ਼ ਦੀ ਅਗਵਾਈ ਕਰਨ ਵਾਲਾ ਸੂਬਾ ਬਣਦਾ ਜਾ ਰਿਹਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਪ੍ਰੀਤ ਸਿੰਘ ਢੀਂਡਸਾ , ਜਤਿੰਦਰ ਸਿੰਘ ਸਰਾਓ, ਹੈੱਡ ਮਾਸਟਰ ਲਖਵਿੰਦਰ ਸਿੰਘ, ਮਾ. ਰਣਜੀਤ ਸਿੰਘ, ਮਾ. ਪ੍ਰਗਟ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਤੇ ਪਤਵੰਤੇ ਸੱਜਣ ਹਾਜ਼ਰ ਸਨ।
