ਕਿਸਾਨਾਂ ਵਲੋਂ 200 ਦਿਨ ਪੂਰੇ ਹੋਣ ਤੇ ਦਿੱਤੇ ਜਾਣ ਵਾਲੇ ਧਰਨੇ ਵਿਚ ਕਿਸਾਨ ਹੀ ਨਹੀਂ ਬਲਕਿ ਓਲੰਪਿਕ ਪਹਿਲਵਾਨ ਵਿਨੇਸ਼ ਫੋਗਾਟ ਵੀ ਕਰ ਰਹੀ ਹੈ ਸਿ਼ਰਕਤ

ਕਿਸਾਨਾਂ ਵਲੋਂ 200 ਦਿਨ ਪੂਰੇ ਹੋਣ ਤੇ ਦਿੱਤੇ ਜਾਣ ਵਾਲੇ ਧਰਨੇ ਵਿਚ ਕਿਸਾਨ ਹੀ ਨਹੀਂ ਬਲਕਿ ਓਲੰਪਿਕ ਪਹਿਲਵਾਨ ਵਿਨੇਸ਼ ਫੋਗਾਟ ਵੀ ਕਰ ਰਹੀ ਹੈ ਸਿ਼ਰਕਤ
ਪਟਿਆਲਾ : ਪੰਜਾਬ-ਹਰਿਆਣਾ ਦੀਆਂ ਸਰਹੱਦਾਂ ਸ਼ੰਭੂ ਅਤੇ ਖਨੌਰੀ ਸਰਹੱਦ `ਤੇ ਚੱਲ ਰਹੇ ਕਿਸਾਨ ਧਰਨੇ ਦੇ 200 ਦਿਨ ਪੂਰੇ ਹੋਣ ਤੇ ਹਰਿਆਣਾ, ਪੰਜਾਬ ਅਤੇ ਹੋਰ ਸੂਬਿਆਂ ਤੋਂ ਹਜ਼ਾਰਾਂ ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ `ਤੇ ਕਿਸਾਨਾਂ ਵਲੋਂ ਕੀਤੇ ਜਾਣ ਵਾਲੇ ਪ੍ਰੋਗਰਾਮ ਅਤੇ ਧਰਨੇ ਵਿਚ ਜਿਥੇ ਵੱਡੀ ਗਿਣਤੀ ਵਿਚ ਕਿਸਾਨ ਪਹੁੰਚ ਰਹੇ ਹਨ ਵਿਚ ਇਸ ਮੌਕੇ ਓਲੰਪਿਕ ਪਹਿਲਵਾਨ ਵਿਨੇਸ਼ ਫੋਗਾਟ ਵੀ ਸ਼ਿਰਕਤ ਕਰ ਰਹੀ ਹੈ, ਜਿਸਦਾ ਕਿਸਾਨ ਜਥੇਬੰਦੀਆਂ ਸਟੇਜ `ਤੇ ਬੁਲਾ ਕੇ ਸਨਮਾਨ ਵੀ ਕੀਤਾ ਜਾਵੇਗਾ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅੱਜ ਕਿਸਾਨ ਅੰਦੋਲਨ ਨੂੰ 200 ਦਿਨ ਪੂਰੇ ਹੋ ਰਹੇ ਹਨ। ਵੱਡੀ ਗਿਣਤੀ ਵਿੱਚ ਆਉਣ ਵਾਲੇ ਕਿਸਾਨਾਂ ਲਈ ਸਟੇਜ ਤਿਆਰ ਕੀਤੀ ਗਈ ਹੈ। ਅੱਜ ਸ਼ੰਭੂ ਅਤੇ ਖਨੌਰੀ ਬਾਰਡਰ `ਤੇ ਹਜ਼ਾਰਾਂ-ਲੱਖਾਂ ਕਿਸਾਨ ਇਕੱਠੇ ਹੋਣਗੇ।
