ਕੋਲਕਾਤਾ ਕਾਂਡ ਨੂੰ ਲੈ ਕੇ ਫੈਮਾ ਦਿੱਲੀ ਦੇ ਜੰਤਰ-ਮੰਤਰ ਵਿਖੇ ਸ਼ਾਂਤਮਈ ਪ੍ਰਦਰਸ਼ਨ ਕਰੇਗੀ

ਕੋਲਕਾਤਾ ਕਾਂਡ ਨੂੰ ਲੈ ਕੇ ਫੈਮਾ ਦਿੱਲੀ ਦੇ ਜੰਤਰ-ਮੰਤਰ ਵਿਖੇ ਸ਼ਾਂਤਮਈ ਪ੍ਰਦਰਸ਼ਨ ਕਰੇਗੀ
ਨਵੀਂ ਦਿੱਲੀ : ਫੈਡਰੇਸ਼ਨ ਆਫ ਆਲ ਇੰਡੀਆ ਮੈਡੀਕਲ ਐਸੋਸੀਏਸ਼ਨ ਵੱਲੋਂ ਕੋਲਕਾਤਾ ਦੇ ਆਰ ਜੀ ਕਰ ਮੈਡੀਕਲ ਕਾਲਜ ਵਿੱਚ ਇੱਕ ਡਾਕਟਰ ਨਾਲ ਜਬਰ ਜਨਾਹ ਅਤੇ ਹੱਤਿਆ ਦੇ ਖ਼ਿਲਾਫ਼ ਜੰਤਰ-ਮੰਤਰ ਵਿਖੇ ਸ਼ਾਂਤਮਈ ਪ੍ਰਦਰਸ਼ਨ ਕੀਤਾ ਜਾਵੇਗਾ । ਫੈਮਾ ਵੱਲੋਂ ਜਾਰੀ ਬਿਆਨ ਦੇ ਅਨੁਸਾਰ ਪ੍ਰਦਰਸ਼ਨ ਦਾ ਉਦੇਸ਼ ਪੀੜਤ ਲਈ ਨਿਆਂ ਦੀ ਮੰਗ ਅਤੇ ਲੰਬੇ ਸਮੇਂ ਤੋਂ ਲੰਬਿਤ ਕੇਂਦਰੀ ਸਿਹਤ ਸੰਭਾਲ ਸੁਰੱਖਿਆ ਐਕਟ ਨੂੰ ਜਲਦੀ ਲਾਗੂ ਕਰਨ ਲਈ ਸਰਕਾਰ ‘ਤੇ ਦਬਾਅ ਪਾਉਣਾ ਹੈ । ਇਸ ਮੌਕੇ ਐਸੋਸੀਏਸ਼ਨ ਦੇ ਬੁਲਾਰੇ ਨੇ ਕਿਹਾ, “ਫੈਮਾ ਇਸ ਘਿਨਾਉਣੀ ਕਾਰਵਾਈ ਤੋਂ ਬਹੁਤ ਪ੍ਰੇਸ਼ਾਨ ਹੈ, ਜਿਸ ਨੇ ਨਾ ਸਿਰਫ਼ ਡਾਕਟਰੀ ਭਾਈਚਾਰੇ ਨੂੰ ਤੋੜਿਆ ਹੈ, ਸਗੋਂ ਸਿਹਤ ਸੰਭਾਲ ਪੇਸ਼ੇਵਰਾਂ ਨੂੰ ਰੋਜ਼ਾਨਾ ਸਾਹਮਣਾ ਕਰਨ ਵਾਲੀਆਂ ਚਿੰਤਾਜਨਕ ਕਮਜ਼ੋਰੀਆਂ ਨੂੰ ਵੀ ਉਜਾਗਰ ਕੀਤਾ ਹੈ । ਫੈਮਾ ਦੇ ਸੰਸਥਾਪਕ ਅਤੇ ਮੁੱਖ ਸਲਾਹਕਾਰ ਮਨੀਸ਼ ਜਾਂਗੜਾ ਨੇ ਕਿਹਾ ਕਿ ਜਦੋਂ ਤੱਕ ਇਨਸਾਫ ਨਹੀਂ ਮਿਲਦਾ ਸਾਡੀ ਲੜਾਈ ਉਦੋਂ ਤੱਕ ਜਾਰੀ ਰਹੇਗੀ । ਜਾਂਗੜਾ ਨੇ ਕਿਹਾ ਕਿ ਉਨ੍ਹਾਂ ਨੂੰ ਜੰਤਰ-ਮੰਤਰ ‘ਤੇ 3 ਤੋਂ 5 ਵਜੇ ਤੱਕ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਹੈ।
