Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 12:16 am

+91 90915 01313 , +91 90916 01313

punjabbanni@gmail.com
punjabbani@yahoo.com

ਬਾਸਮਤੀ ਚਾਵਲਾਂ ਦੀ ਗੁਣਵੱਤਾ ਵਿੱਚ ਸੁਧਾਰ ਲਈ ਪੰਜਾਬ ਸਰਕਾਰ ਵਲੋਂ 10 ਕੀਟਨਾਸ਼ਕ ਦਵਾਈਆਂ ਦੀ ਵਰਤੋਂ ਕਰਨ ’ਤੇ ਪਾਬੰਦੀ : ਮੁੱਖ ਖੇਤੀਬਾੜੀ ਅਫ਼ਸਰ

ਬਾਸਮਤੀ ਚਾਵਲਾਂ ਦੀ ਗੁਣਵੱਤਾ ਵਿੱਚ ਸੁਧਾਰ ਲਈ ਪੰਜਾਬ ਸਰਕਾਰ ਵਲੋਂ 10 ਕੀਟਨਾਸ਼ਕ ਦਵਾਈਆਂ ਦੀ ਵਰਤੋਂ ਕਰਨ ’ਤੇ ਪਾਬੰਦੀ : ਮੁੱਖ ਖੇਤੀਬਾੜੀ ਅਫ਼ਸਰ

ਬਾਸਮਤੀ ਚਾਵਲਾਂ ਦੀ ਗੁਣਵੱਤਾ ਵਿੱਚ ਸੁਧਾਰ ਲਈ ਪੰਜਾਬ ਸਰਕਾਰ ਵਲੋਂ 10 ਕੀਟਨਾਸ਼ਕ ਦਵਾਈਆਂ ਦੀ ਵਰਤੋਂ ਕਰਨ ’ਤੇ ਪਾਬੰਦੀ : ਮੁੱਖ ਖੇਤੀਬਾੜੀ ਅਫ਼ਸਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਸਰਕਾਰ ਵੱਲੋਂ ਬਾਸਮਤੀ ਚੌਲਾਂ ਦੀ ਬਰਾਮਦ ਵਿੱਚ ਰੁਕਾਵਟ ਪਾਉਣ ਵਾਲੇ ਕੁਝ ਕੀਟਨਾਸ਼ਕਾਂ ਦੀ ਵਿਕਰੀ ਅਤੇ ਵਰਤੋਂ ਉਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹ ਨਿਰਦੇਸ਼ ਬਾਸਮਤੀ ਚੌਲਾਂ ਦੀ ਗੁਣਵੱਤਾ ਵਿੱਚ ਸੁਧਾਰ ਲਈ ਕਿਸਾਨਾਂ ਦੇ ਪੱਖ ਵਿੱਚ ਜਾਰੀ ਕੀਤੇ ਗਏ ਹਨ । ਜ਼ਿਲ੍ਹੇ ਦੇ ਸਮੂਹ ਕਿਸਾਨਾਂ ਅਤੇ ਕੀਟਨਾਸ਼ਕ ਡੀਲਰਾਂ/ਵਿਕ੍ਰੇਤਾਵਾਂ ਲਈ ਇਹ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਖੇਤੀਬਾੜੀ ਅਫਸਰ, ਐੱਸ.ਏ.ਐੱਸ ਨਗਰ ਨੇ ਦੱਸਿਆ ਕਿ ਇਨ੍ਹਾਂ ਕੀਟਨਾਸ਼ਕਾਂ ਵਿੱਚ ਐਸੀਫੇਟ, ਪ੍ਰੋਪੀਕੋਨਾਜ਼ੋਲ, ਥਾਇਆਮਿਥੋਕਸਮ, ਬੁਪਰੋਫੇਜਿਨ, ਪਰੋਫੀਨੋਫੋਸ, ਇਮਿਡਾਕਲੋਪਰੀਡ, ਕਾਰਬੈਡਿਜਮ, ਕਲੋਰਪਾਈਰੀਫਾਸ, ਹੈਕਸਾਕੋਨਾਜੋਲ, ਟਰਾਈਸਾਈਕਲਾਜ਼ੋਲ ਵਰਗੇ ਕੀਟਨਾਸ਼ਕਾਂ ਦੀ ਵਰਤੋਂ ’ਤੇ ਪਾਬੰਦੀ ਲਗਾਈ ਗਈ ਹੈ । ਉਨ੍ਹਾਂ ਦੱਸਿਆ ਕਿ ਇਨ੍ਹਾਂ ਕੀਟਨਾਸ਼ਕਾਂ ’ਤੇ ਪੰਜਾਬ ਵਿੱਚ 60 ਦਿਨਾਂ ਦੀ ਮਿਆਦ ਲਈ ਪਾਬੰਦੀ ਲਗਾਈ ਗਈ ਹੈ ਤਾਂ ਜੋ ਬਿਨਾਂ ਕਿਸੇ ਰਹਿੰਦ-ਖੂੰਹਦ ਦੇ ਵਧੀਆ ਗੁਣਵੱਤਾ ਵਾਲੇ ਬਾਸਮਤੀ ਚੌਲ ਪੈਦਾ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਮਾਹਿਰਾਂ ਅਨੁਸਾਰ ਇਨ੍ਹਾਂ ਖੇਤੀ ਰਸਾਇਣਾਂ ਦੀ ਵਰਤੋਂ ਕਰਨ ਨਾਲ ਬਾਸਮਤੀ ਚੌਲਾਂ ਵਿੱਚ ਨਿਰਧਾਰਿਤ ‘ਮੈਕਸੀਮਮ ਰੈਜ਼ੀਡਿਊਲ ਲੈਵਲ’ (ਐਮ ਆਰ ਐਲ) ਤੋਂ ਵੱਧ ਕੀਟਨਾਸ਼ਕ ਰਹਿੰਦ-ਖੂੰਹਦ ਹੋਣ ਦਾ ਖਤਰਾ ਹੈ। ਇਸ ਲਈ ਇਹ ਵਿਰਾਸਤੀ ਬਾਸਮਤੀ ਉਪਜ ਨੂੰ ਬਚਾਉਣ ਅਤੇ ਬਾਸਮਤੀ ਚੌਲਾਂ ਦੀ ਦੂਜੇ ਦੇਸ਼ਾਂ ਨੂੰ ਬਰਾਮਦ ਯਕੀਨੀ ਬਣਾਉਣ ਲਈ ਇਨ੍ਹਾਂ ਖੇਤੀ ਰਸਾਇਣਾਂ ਤੇ ਪਾਬੰਦੀ ਲਗਾਈ ਗਈ ਹੈ ਤਾਂ ਜੋ ਕਿਸਾਨਾਂ ਨੂੰ ਆਪਣੀ ਉਪਜ ਦਾ ਵੱਧ ਮੁੱਲ ਮਿਲ ਸਕੇ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋਵੇ । ਡਾ. ਗੁਰਮੇਲ ਸਿੰਘ ਨੇ ਕੀਟਨਾਸ਼ਕ ਵਿਕ੍ਰੇਤਾਵਾਂ ਅਤੇ ਬਾਸਮਤੀ ਉਤਪਦਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਕੀਟਨਾਸ਼ਕਾਂ ਦੀ ਵਿਕਰੀ/ਵਰਤੋਂ ਬਾਸਮਤੀ ਦੀ ਫ਼ਸਲ ਲਈ ਨਾ ਕੀਤੀ ਜਾਵੇ। ਜੇਕਰ ਕੋਈ ਕਿਸਾਨ ਇਨ੍ਹਾਂ ਕੀਟਨਾਸ਼ਕਾਂ ਦੀ ਮੰਗ ਕਰਦਾ ਹੈ ਤਾਂ ਉਸ ਨੂੰ ਪੀ.ਏ.ਯੂ ਲੁਧਿਆਣਾ ਵੱਲੋਂ ਸ਼ਿਫ਼ਾਰਿਸ਼ ਕੀਤੀਆਂ ਬਦਲਵੀਆਂ ਰਸਾਇਣਾਂ ਦਿੱਤੀਆ ਜਾਣ ।

Advertisement
Advertisement
Advertisement
Advertisement
Scroll to Top