ਅੰਮ੍ਰਿਤਪਾਲ ਸਿੰਘ ਦੀ ਸੜਕ ਹਾਦਸੇ ਵਿਚ ਅਮਰੀਕਾ ਵਿੱਚ ਹੋਈ ਮੌਤ

ਦੁਆਰਾ: Punjab Bani ਪ੍ਰਕਾਸ਼ਿਤ :Saturday, 31 August, 2024, 01:03 PM

ਅੰਮ੍ਰਿਤਪਾਲ ਸਿੰਘ ਦੀ ਸੜਕ ਹਾਦਸੇ ਵਿਚ ਅਮਰੀਕਾ ਵਿੱਚ ਹੋਈ ਮੌਤ
ਚੰਡੀਗੜ੍ਹ : ਹਰਿਆਣਾ ਦੇ ਸ਼ਹਿਰ ਕਰਨਾਲ ਦੇ ਜਲਮਾਣਾ ਇਲਾਕੇ ਦੇ ਪਿੰਡ ਪਰਜਾ ਮਾਜਰਾ ਦੇ ਰਹਿਣ ਵਾਲੇ ਨੌਜਵਾਨ ਅੰਮ੍ਰਿਤਪਾਲ ਸਿੰਘ ਦੀ ਅਮਰੀਕਾ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਹ ਆਪਣੀ ਪਤਨੀ ਨਾਲ ਅਮਰੀਕਾ ਦੇ ਸੈਕਰਾਮੈਂਟੋ ਇਲਾਕੇ ‘ਚ ਰਹਿ ਰਿਹਾ ਸੀ। ਅੰਮ੍ਰਿਤਪਾਲ ਸਿੰਘ ਇੱਕ ਟਰੱਕ ਡਰਾਈਵਰ ਸੀ ਅਤੇ ਆਪਣੇ ਸਹਿ-ਡਰਾਈਵਰ ਨਾਲ ਟਰੱਕ ਵਿੱਚ ਕੰਮ ਉਤੇ ਜਾ ਰਿਹਾ ਸੀ। ਜਦੋਂ ਸਾਥੀ ਡਰਾਈਵਰ ਨੂੰ ਅਚਾਨਕ ਨੀਂਦ ਆ ਗਈ ਤਾਂ ਟਰੱਕ ਅਸੰਤੁਲਿਤ ਹੋ ਗਿਆ ਅਤੇ ਖਾਈ ਵਿੱਚ ਜਾ ਡਿੱਗਾ। ਇਸ ਕਾਰਨ ਅੰਮ੍ਰਿਤਪਾਲ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ।