Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 1:15 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਸੂ ਬਠਿੰਡਾ ਜ਼ਿਲ੍ਹੇ ਦੇ ਬੱਲੂਆਣਾ ਸਥਿਤ ਸੇਵਾ ਕੇਂਦਰ ਵਿਖੇ ਤਾਇਨਾਤ ਕੰਪਿਊਟਰ ਆਪਰੇਟਰ ਲਾਭਪ੍ਰੀਤ ਸਿੰਘ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਸੂ ਬਠਿੰਡਾ ਜ਼ਿਲ੍ਹੇ ਦੇ ਬੱਲੂਆਣਾ ਸਥਿਤ ਸੇਵਾ ਕੇਂਦਰ ਵਿਖੇ ਤਾਇਨਾਤ ਕੰਪਿਊਟਰ ਆਪਰੇਟਰ ਲਾਭਪ੍ਰੀਤ ਸਿੰਘ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਸੂ ਬਠਿੰਡਾ ਜ਼ਿਲ੍ਹੇ ਦੇ ਬੱਲੂਆਣਾ ਸਥਿਤ ਸੇਵਾ ਕੇਂਦਰ ਵਿਖੇ ਤਾਇਨਾਤ ਕੰਪਿਊਟਰ ਆਪਰੇਟਰ ਲਾਭਪ੍ਰੀਤ ਸਿੰਘ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਬੱਲੂਆਣਾ ਸਥਿਤ ਸੇਵਾ ਕੇਂਦਰ ਵਿਖੇ ਤਾਇਨਾਤ ਕੰਪਿਊਟਰ ਆਪਰੇਟਰ ਲਾਭਪ੍ਰੀਤ ਸਿੰਘ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਕੰਪਿਊਟਰ ਆਪਰੇਟਰ ਨੂੰ ਸ਼ਿਕਾਇਤਕਰਤਾ ਜਸਪ੍ਰੀਤ ਸਿੰਘ ਵਾਸੀ ਬੱਲੂਆਣਾ ਜ਼ਿਲ੍ਹਾ ਬਠਿੰਡਾ ਵੱਲੋਂ ਦਰਜ ਕਰਵਾਏ ਬਿਆਨ ਅਤੇ ਰਿਕਾਰਡਿੰਗ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਕੰਪਿਊਟਰ ਆਪਰੇਟਰ ਨੇ ਉਸਦੇ ਚਾਚੇ ਦੀ ਮੌਤ ਦਾ ਸਰਟੀਫਿਕੇਟ ਜਾਰੀ ਕਰਨ ਲਈ ਉਸਦੀ ਮਦਦ ਕਰਨ ਬਦਲੇ 12,000 ਰੁਪਏ ਦੀ ਮੰਗ ਕੀਤੀ ਸੀ। ਮੰਗ ਸਬੰਧੀ ਇਸ ਗੱਲਬਾਤ ਨੂੰ ਸ਼ਿਕਾਇਤਕਰਤਾ ਵੱਲੋਂ ਆਪਣੇ ਮੋਬਾਈਲ ਵਿੱਚ ਰਿਕਾਰਡ ਕਰ ਲਿਆ ਗਿਆ ਜੋ ਕਿ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤਾ । ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ, ਬਠਿੰਡਾ ਰੇਂਜ ਦੀ ਟੀਮ ਨੇ ਉਕਤ ਮੁਲਜ਼ਮ ਲਾਭਪ੍ਰੀਤ ਸਿੰਘ ਨੂੰ ਰੰਗੇ ਹੱਥੀਂ ਕਾਬੂ ਕਰਨ ਲਈ ਜਾਲ ਵਿਛਾਇਆ ਅਤੇ ਮੁਲਜ਼ਮ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 12,000 ਰੁਪਏ ਦੀ ਰਿਸ਼ਵਤ ਲੈਂਦਾ ਪਾਇਆ ਗਿਆ, ਪਰ ਉਹ ਮੋਟਰਸਾਈਕਲ ‘ਤੇ ਸਵਾਰ ਹੋ ਕੇ ਮੌਕੇ ਤੋਂ ਫਰਾਰ ਹੋ ਗਿਆ। ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਪਿੱਛਾ ਕਰਨ ਦੌਰਾਨ ਮੁਲਜ਼ਮ ਨੂੰ ਬਠਿੰਡਾ-ਸ੍ਰੀ ਮੁਕਤਸਰ ਸਾਹਿਬ ਰੋਡ ’ਤੇ ਸਥਿਤ ਕਿਲੀ ਨਿਹਾਲ ਸਿੰਘ ਵਾਲਾ ਬੱਸ ਸਟਾਪ ਨੇੜਿਓਂ ਕਾਬੂ ਕਰ ਲਿਆ ਗਿਆ ਅਤੇ ਉਸ ਦੇ ਕਬਜ਼ੇ ‘ਚੋਂ ਰਿਸ਼ਵਤ ਦੀ ਰਕਮ ਬਰਾਮਦ ਕਰ ਲਈ । ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਕੰਪਿਊਟਰ ਆਪਰੇਟਰ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ ।

Advertisement
Advertisement
Advertisement
Advertisement
Scroll to Top