Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 1:12 am

+91 90915 01313 , +91 90916 01313

punjabbanni@gmail.com
punjabbani@yahoo.com

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਾਈਬਰ ਕੈਫ਼ੇ ਦੇ ਮਾਲਕਾਂ ਲਈ ਦਿਸ਼ਾ ਨਿਰਦੇਸ਼ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਾਈਬਰ ਕੈਫ਼ੇ ਦੇ ਮਾਲਕਾਂ ਲਈ ਦਿਸ਼ਾ ਨਿਰਦੇਸ਼ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਾਈਬਰ ਕੈਫ਼ੇ ਦੇ ਮਾਲਕਾਂ ਲਈ ਦਿਸ਼ਾ ਨਿਰਦੇਸ਼ ਜਾਰੀ
ਸੰਗਰੂਰ, 31 ਅਗਸਤ: ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਅਮਿਤ ਬੈਂਬੀ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ (ਬੀ.ਐਨ.ਐਸ.ਐਸ.), 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸੰਗਰੂਰ ਦੀ ਹਦੂਦ ਅੰਦਰ ਸਾਈਬਰ ਕੈਫ਼ੇ ਦੇ ਮਾਲਕਾਂ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕਿਸੇ ਅਣਜਾਣ ਵਿਅਕਤੀ ਨੂੰ ਜਿਸਦੀ ਪਹਿਚਾਣ ਕੈਫੇ ਦੇ ਮਾਲਕ ਵੱਲੋਂ ਨਹੀ ਕੀਤੀ ਗਈ, ਸਾਈਬਰ ਕੈਫੇ ਦੀ ਵਰਤੋਂ ਕਰਨ ਤੇ ਰੋਕ ਲਗਾਈ ਜਾਵੇ । ਸਾਈਬਰ ਕੈਫ਼ੇ ’ਤੇ ਪ੍ਰਾਪਤ ਸਹੂਲਤਾਂ ਦੀ ਵਰਤੋਂ ਕਰਨ ਵਾਲੇ ਵਿਅਕਤੀ ਦੀ ਪਛਾਣ ਦੇ ਰਿਕਾਰਡ ਲਈ ਰਜਿਸਟਰ ਲਗਾਇਆ ਜਾਵੇ। ਸਾਈਬਰ ਕੈਫੇ ’ਤੇ ਆਉਣ ਵਾਲੇ, ਵਰਤੋਂ ਕਰਨ ਵਾਲੇ ਵਿਅਕਤੀ ਦੀ ਸ਼ਨਾਖਤ ਉਸਦੇ ਪਛਾਣ ਪੱਤਰ, ਵੋਟਰ ਕਾਰਡ, ਰਾਸ਼ਨ ਕਾਰਡ, ਡਰਾਈਵਿੰਗ ਲਾਇਸੰਸ, ਪਾਸਪੋਰਟ, ਕਰੈਡਿਟ ਕਾਰਡ ਆਦਿ ਵੇਖ ਕੇ ਕੀਤੀ ਜਾਵੇ। ਸਾਈਬਰ ਕੈਫੇ ਵਿੱਚ ਸਥਿਤ ਵਿਅਕਤੀ ਆਪਣੇ ਹੱਥ ਨਾਲ ਆਪਣਾ ਨਾਮ, ਘਰ ਦਾ ਪਤਾ, ਟੈਲੀਫੋਨ ਨੰਬਰ ਅਤੇ ਪਹਿਚਾਣ ਸਬੰਧੀ ਸਬੂਤ ਇੰਦਰਾਜ ਕਰੇਗਾ ਅਤੇ ਰਜਿਸਟਰ ਵਿੱਚ ਹਸਤਾਖਰ ਕਰੇਗਾ। ਹੁਕਮਾਂ ’ਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਸਾਈਬਰ ਕੈਫੇ ਵਿੱਚ ਆਉਣ ਵਾਲੇ ਕਿਸੇ ਵੀ ਵਿਅਕਤੀ ਦੀ ਗਤੀਵਿਧੀ ਸਾਈਬਰ ਕੈਫੇ ਦੇ ਮਾਲਕ ਨੂੰ ਸ਼ੱਕੀ ਲਗਦੀ ਹੈ ਤਾਂ ਉਹ ਸਬੰਧਤ ਥਾਣੇ ਨੂੰ ਸੂਚਿਤ ਕਰੇਗਾ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸੰਗਰੂਰ ਜ਼ਿਲ੍ਹੇ ਵਿੱਚ ਬਹੁਤ ਸਾਰੀਆਂ ਦੁਕਾਨਾਂ ਅਤੇ ਕਮਰਸ਼ੀਅਲ ਸਥਾਨ ਹੋਂਦ ਵਿੱਚ ਆ ਰਹੇ ਹਨ, ਜੋ ਕਿ ਸਾਈਬਰ ਕੈਫ਼ੇ ਦੇ ਤੌਰ ’ਤੇ ਜਾਣੇ ਜਾਂਦੇ ਹਨ। ਇਨ੍ਹਾਂ ਸਥਾਨਾਂ ਤੋਂ ਮੁਹੱਈਆ ਕੀਤੀ ਜਾਣ ਵਾਲੀ ਈ-ਮੇਲ ਸੁਵਿਧਾ ਸਹਿਤ ਹੋਰ ਸੁਵਿਧਾਵਾਂ ਦੀ ਵਰਤੋਂ ਲਈ ਬਹੁਤ ਸਾਰੇ ਲੋਕ ਇਨ੍ਹਾਂ ਸਥਾਨਾਂ ’ਤੇ ਜਾਂਦੇ ਹਨ ਅਤੇ ਕੁਝ ਗੈਰ-ਸਮਾਜਿਕ ਤੱਤ, ਅੱਤਵਾਦੀ ਅਤੇ ਅਪਰਾਧੀ ਵੀ ਇਨ੍ਹਾਂ ਸੁਵਿਧਾਵਾਂ ਦੀ ਸੁਰੱਖਿਆ/ਜਾਂਚ ਪੜਤਾਲ ਏਜੰਸੀਆਂ ਨੂੰ ਗੁੰਮਰਾਹ ਕਰਨ, ਜਨਤਾ ਵਿੱਚ ਡਰ ਪੈਦਾ ਕਰਨ, ਆਮ ਜਨਤਾ, ਵੀ.ਆਈ.ਪੀਜ਼ ਅਤੇ ਸਰਕਾਰੀ ਸੰਸਥਾਵਾਂ ਦੀ ਸੁਰੱਖਿਆ ਨੂੰ ਖਤਰੇ ਵਿੱਚ ਪਾਉਣ ਅਤੇ ਅੱਤਵਾਦੀ ਗਤੀਵਿਧੀਆਂ ਦੀ ਮਦਦ ਕਰਕੇ ਸਿੱਧੇ ਤੌਰ ’ਤੇ ਰਾਜ ਦੀ ਸੁਰੱਖਿਆ ’ਤੇ ਅਸਰ ਪਾਉਣ ਲਈ ਵਰਤੋਂ ਕਰ ਸਕਦੇ ਹਨ। ਇਸ ਲਈ ਮਨੁੱਖੀ ਜ਼ਿੰਦਗੀਆਂ ਨੂੰ ਖਤਰਿਆਂ ਤੋਂ ਅਤੇ ਕਿਸੇ ਵੀ ਅਜਿਹੀ ਸਥਿਤੀ ਤੋਂ ਬਚਾਉਣ ਲਈ ਤੁਰੰਤ ਕਾਰਵਾਈ ਕਰਨ ਦੀ ਲੋੜ ਹੈ। ਇਹ ਹੁਕਮ 27 ਅਕਤੂਬਰ 2024 ਤੱਕ ਲਾਗੂ ਰਹਿਣਗੇ।

Advertisement
Advertisement
Advertisement
Advertisement
Scroll to Top