Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 5:37 pm

+91 90915 01313 , +91 90916 01313

punjabbanni@gmail.com
punjabbani@yahoo.com

ਜੂਨੀਅਰ ਡਾਕਟਰਾਂ ਪੁਲਸ ਕਮਿਸ਼ਨਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਕੀਤਾ ਬੀਬੀ ਗਾਂਗੁਲੀ ਸਟਰੀਟ ਤੋਂ ਬੈਂਟਿੰਕ ਸਟ੍ਰੀਟ ਤੱਕ ਮਾਰਚ

ਜੂਨੀਅਰ ਡਾਕਟਰਾਂ ਪੁਲਸ ਕਮਿਸ਼ਨਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਕੀਤਾ ਬੀਬੀ ਗਾਂਗੁਲੀ ਸਟਰੀਟ ਤੋਂ ਬੈਂਟਿੰਕ ਸਟ੍ਰੀਟ ਤੱਕ ਮਾਰਚ

ਜੂਨੀਅਰ ਡਾਕਟਰਾਂ ਪੁਲਸ ਕਮਿਸ਼ਨਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਕੀਤਾ ਬੀਬੀ ਗਾਂਗੁਲੀ ਸਟਰੀਟ ਤੋਂ ਬੈਂਟਿੰਕ ਸਟ੍ਰੀਟ ਤੱਕ ਮਾਰਚ
ਕੋਲਕਾਤਾ : ਪੁਲਸ ਕਮਿਸ਼ਨਰ ਵਿਨੀਤ ਗੋਇਲ ਦੇ ਅਸਤੀਫੇ ਦੀ ਮੰਗ ਕਰ ਰਹੇ ਜੂਨੀਅਰ ਡਾਕਟਰਾਂ ਨੂੰ ਕੋਲਕਾਤਾ ਪੁਲਸ ਹੈੱਡਕੁਆਰਟਰ ਲਾਲ ਬਾਜ਼ਾਰ ਤੱਕ ਮਾਰਚ ਕਰਨ ਤੋਂ ਰੋਕੇ ਜਾਣ ਦੇ 24 ਘੰਟੇ ਬਾਅਦ ਪੁਲਸ ਨੇ ਅੱਜ ਬੈਰੀਕੇਡ ਹਟਾ ਦਿੱਤੇ ਅਤੇ ਡਾਕਟਰਾਂ ਨੂੰ ਬੀਬੀ ਗਾਂਗੁਲੀ ਸਟਰੀਟ ਤੋਂ ਬੈਂਟਿੰਕ ਸਟ੍ਰੀਟ ਤੱਕ ਮਾਰਚ ਕਰਨ ਦੀ ਇਜਾਜ਼ਤ ਦੇ ਦਿੱਤੀ। ਇਸ ਮਗਰੋਂ ਡਾਕਟਰਾਂ ਨੇ ਲਾਲ ਬਾਜ਼ਾਰ ਤੱਕ ਮਾਰਚ ਕੀਤਾ ਅਤੇ ਪੀੜਤ ਲਈ ਇਨਸਾਫ ਅਤੇ ਸਾਰਿਆਂ ਦੀ ਸੁਰੱਖਿਆ ਦੀ ਮੰਗ ਕਰਦਿਆਂ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀ ਜੂਨੀਅਰ ਡਾਕਟਰਾਂ ਨੇ ਵਿਨੀਤ ਗੋਇਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਦਿਆਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਲਈ ਕਿਹਾ। ਗੋਇਲ ਨਾਲ ਮੁਲਾਕਾਤ ਕਰਨ ਵਾਲੇ 22 ਜੂਨੀਅਰ ਡਾਕਟਰਾਂ ’ਚੋਂ ਇੱਕ ਨੇ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਦੱਸਿਆ, “ਵਿਨੀਤ ਗੋਇਲ ਨੇ ਮੰਨਿਆ ਕਿ ਪੁਲੀਸ ਦੀ ਅਣਗਹਿਲੀ ਸੀ ਜਿਸ ਕਾਰਨ 9 ਅਗਸਤ ਨੂੰ ਇਹ ਘਟਨਾ ਵਾਪਰੀ।’’ ਇਸ ਤੋਂ ਪਹਿਲਾਂ ਕੋਲਕਾਤਾ ਪੁਲੀਸ ਦੇ ਵਧੀਕ ਪੁਲੀਸ ਕਮਿਸ਼ਨਰ ਸੰਤੋਸ਼ ਪਾਂਡੇ ਹੋਰ ਅਧਿਕਾਰੀਆਂ ਨਾਲ ਮੌਕੇ ’ਤੇ ਪਹੁੰਚੇ ਤੇ ਡਾਕਟਰਾਂ ਨੂੰ ਸ਼ਾਂਤ ਕਰਨ ਲਈ ਗੱਲਬਾਤ ਕੀਤੀ। ਪ੍ਰਦਰਸ਼ਨਕਾਰੀਆਂ ਦਾ ਦੋਸ਼ ਹੈ ਕਿ 9 ਅਗਸਤ ਨੂੰ ਡਾਕਟਰ ਨਾਲ ਕਥਿਤ ਜਬਰ-ਜਨਾਹ ਅਤੇ ਹੱਤਿਆ ਦੀ ਘਟਨਾ ਦੀ ਜਾਂਚ ਕਰਦਿਆਂ ਪੁਲੀਸ ਨੇ ਢੁਕਵੇਂ ਕਦਮ ਨਹੀਂ ਚੁੱਕੇ। ਸਿਹਤ ਵਿਭਾਗ ਨੇ ਸਾਬਕਾ ਆਰ.ਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਸੀਬੀਆਈ ਵੱਲੋਂ ਘੋਸ਼ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਇੱਕ ਦਿਨ ਬਾਅਦ ਕੀਤੀ ਗਈ ਹੈ।

Advertisement
Advertisement
Advertisement
Advertisement
Scroll to Top