ਜੰਮੂ ਕਸ਼ਮੀਰ ਚੋਣਾਂ ਵਿਚ ਜਿੱਤ ਪ੍ਰਾਪਤ ਕਰਨ ਲਈ ਰਾਹੁਲ ਗਾਂਧੀ ਕੀਤਾ ਚੋਣ ਪ੍ਰਚਾਰ ਸ਼ੁਰੂ
ਦੁਆਰਾ: Punjab Bani ਪ੍ਰਕਾਸ਼ਿਤ :Wednesday, 04 September, 2024, 12:42 PM

ਜੰਮੂ ਕਸ਼ਮੀਰ ਚੋਣਾਂ ਵਿਚ ਜਿੱਤ ਪ੍ਰਾਪਤ ਕਰਨ ਲਈ ਰਾਹੁਲ ਗਾਂਧੀ ਕੀਤਾ ਚੋਣ ਪ੍ਰਚਾਰ ਸ਼ੁਰੂ
ਜੰਮੂ : ਭਾਰਤ ਦੇਸ਼ ਦੇ ਜੰਮੂ ਕਸ਼ਮੀਰ ਵਿਖੇ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਜਿੱਤ ਪ੍ਰਾਪਤ ਕਰਨ ਦੇ ਉਦੇਸ਼ ਦੇ ਤਹਿਤ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੇ ਅੱਜ ਜੰਮੂ ਕਸ਼ਮੀਰ ਵਿਖੇ ਪਹੁੰਚ ਕੇ ਵੱਖ ਵੱਖ ਚੋਣ ਪ੍ਰੋਗਰਾਮਾਂ ਵਿਚ ਸ਼ਮੂਲੀਅਤ ਕਰਨੀ ਸ਼ੁਰੂ ਕਰ ਦਿੱਤੀ ਹੈ। ਕਾਂਗਰਸ ਪਾਰਟੀ ਵਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਰਾਹੁਲ ਗਾਂਧੀ ਹੈਲੀਕਾਪਟਰ ਰਾਹੀਂ ਰਾਮਬਨ ਜਿਲ੍ਹੇ ਦੇ ਸਿੰਗਲਦਾਨ ਲਈ ਰਵਾਨਾ ਹੋਣਗੇ ਅਤੇ ਕਾਂਗਰਸੀ ਉਮੀਦਵਾਰ ਵਿਕਰ ਰਸੂਲ ਵਾਨੀ ਦੇ ਸਮਰਥਨ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ।
