ਗੁਰੂ ਨਾਨਕ ਹਸਪਤਾਲ ਦੇ ਰੈਜ਼ੀਡੈਂਟ ਡਾਕਟਰ ਨਾਲ ਦੋ ਨੌਜਵਾਨਾਂ ਕੀਤੀ ਛੇੜਛਾੜ

ਦੁਆਰਾ: Punjab Bani ਪ੍ਰਕਾਸ਼ਿਤ :Wednesday, 04 September, 2024, 01:36 PM

ਗੁਰੂ ਨਾਨਕ ਹਸਪਤਾਲ ਦੇ ਰੈਜ਼ੀਡੈਂਟ ਡਾਕਟਰ ਨਾਲ ਦੋ ਨੌਜਵਾਨਾਂ ਕੀਤੀ ਛੇੜਛਾੜ
ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਦੇ ਰੈਜ਼ੀਡੈਂਟ ਡਾਕਟਰ ਨਾਲ ਦੋ ਨੌਜਵਾਨਾਂ ਵੱਲੋਂ ਛੇੜਛਾੜ ਕੀਤੇ ਜਾਣ ਦਾ ਭਾਣਾ ਵਾਪਰਨ ਤੇ ਪੁਲਸ ਵਲੋਂ ਛੇੜਛਾੜ ਕਰਨ ਵਾਲੇ ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਹੈ ਤੇ ਪੁਲਸ ਵਲੋਂ ਕੇਸ ਦਰਜ ਕਰ ਲਿਆ ਗਿਆ ਹੈ। ਦੱਸਣਯੋਗ ਹੈ ਕਿ ਰੈਜ਼ੀਡੈਂਟ ਮਹਿਲਾ ਡਾਕਟਰ ਆਪਣੀ ਡਿਊਟੀ ਖਤਮ ਕਰਕੇ ਆਪਣੇ ਕਮਰੇ ਵਿਚ ਜਾ ਰਹੀ ਸੀ ਕਿ ਮੋਟਰਸਾਈਕਲ ‘ਤੇ ਸਵਾਰ ਦੋ ਨੌਜਵਾਨਾਂ ਨੇ ਉਸ ਨਾਲ ਛੇੜਛਾੜ ਕੀਤੀ, ਜਿਸ ਤੇ ਰੈਜ਼ੀਡੈਂਟ ਡਾਕਟਰ ਨੇ ਭੱਜ ਕੇ ਆਪਣੀ ਜਾਨ ਬਚਾਈ।