Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 12:32 pm

+91 90915 01313 , +91 90916 01313

punjabbanni@gmail.com
punjabbani@yahoo.com

ਬੁੱਢਾ ਡਰੇਨ ਦਾ ਮੁੱਦਾ ਉਠਾਉਣ ਲਈ ਚੰਡੀਗੜ੍ਹ `ਚ ਪ੍ਰਦਰਸ਼ਨ ਕਰਨ ਗਏ ਲੱਖਾ ਸਿਧਾਣਾ ਸਮੇਤ ਪੰਜ ਵਿਅਕਤੀ ਹਿਰਾਸਤ `ਚ

ਬੁੱਢਾ ਡਰੇਨ ਦਾ ਮੁੱਦਾ ਉਠਾਉਣ ਲਈ ਚੰਡੀਗੜ੍ਹ `ਚ ਪ੍ਰਦਰਸ਼ਨ ਕਰਨ ਗਏ ਲੱਖਾ ਸਿਧਾਣਾ ਸਮੇਤ ਪੰਜ ਵਿਅਕਤੀ ਹਿਰਾਸਤ `ਚ

ਬੁੱਢਾ ਡਰੇਨ ਦਾ ਮੁੱਦਾ ਉਠਾਉਣ ਲਈ ਚੰਡੀਗੜ੍ਹ `ਚ ਪ੍ਰਦਰਸ਼ਨ ਕਰਨ ਗਏ ਲੱਖਾ ਸਿਧਾਣਾ ਸਮੇਤ ਪੰਜ ਵਿਅਕਤੀ ਹਿਰਾਸਤ `ਚ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਮਾਨਸੂਨ ਇਜਲਾਸ ਦੌਰਾਨ ਜਦੋਂ ਕਿਸਾਨ ਆਗੂ ਤੇ ਸਮਾਜ ਸੇਵੀ ਲੱਖਾ ਸਿਧਾਣਾ ਸਮੇਤ ਕਈ ਲੋਕ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕਰਨ ਲਈ ਪੁੱਜੇ ਤਾਂ ਪੁਲਸ ਨੇ ਉਨ੍ਹਾਂ ਨੂੰ ਰੋਕ ਲਿਆ। ਪੁਲਸ ਨਾਲ ਹੋਈ ਤਕਰਾਰ ਤੋਂ ਬਾਅਦ ਪੁਲਸ ਨੇ ਲੱਖਾ ਸਿਧਾਣੇ ਸਮੇਤ 5 ਵਿਅਕਤੀਆਂ ਨੂੰ ਕਾਬੂ ਕਰਕੇ ਥਾਣੇ ਲਿਆਂਦਾ . ਜਿੱਥੇ ਉਸ ਨੂੰ ਪੁਲਸ ਨੇ ਹਿਰਾਸਤ `ਚ ਲੈ ਲਿਆ ਹੈ।ਸਮਾਜ ਸੇਵੀ ਲੱਖਾ ਸਿਧਾਣਾ ਪਿਛਲੇ ਕੁਝ ਦਿਨਾਂ ਤੋਂ ਬੁੱਢਾ ਡਰੇਨ ਦਾ ਮੁੱਦਾ ਉਠਾ ਰਹੇ ਹਨ, ਜਿਸ ਕਾਰਨ ਅੱਜ ਜਦੋਂ ਉਹ ਆਪਣੇ ਸਾਥੀਆਂ ਸਮੇਤ ਚੰਡੀਗੜ੍ਹ ਵਿਖੇ ਸਰਕਾਰ ਦਾ ਘਿਰਾਓ ਕਰਨ ਲਈ ਆਏ ਸਨ ਤਾਂ ਪੁਲਸ ਨੇ ਉਨ੍ਹਾਂ ਨੂੰ ਰੋਕ ਲਿਆ। ਪੁਲਸ ਨਾਲ ਹੋਏ ਝਗੜੇ ਤੋਂ ਬਾਅਦ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ। ਲੱਖਾ ਸਿਧਾਣਾ ਨੇ ਕਿਹਾ ਕਿ ਬੁੱਢਾ ਨਾਲਾ ਗੰਭੀਰ ਸਮੱਸਿਆ ਬਣ ਗਿਆ ਹੈ। ਸਰਕਾਰ ਵੱਲੋਂ ਇਸ ਸਮੱਸਿਆ ਦਾ ਕੋਈ ਹੱਲ ਨਹੀਂ ਕੱਢਿਆ ਜਾ ਰਿਹਾ ਅਤੇ ਪਾਣੀ ਦੇ ਲਗਾਤਾਰ ਦੂਸ਼ਿਤ ਹੋਣ ਕਾਰਨ ਲੋਕ ਬਿਮਾਰੀਆਂ ਦਾ ਵੀ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਲੋਕਾਂ ਵਿਰੁੱਧ ਆਵਾਜ਼ ਬੁਲੰਦ ਕਰਨ ਆਏ ਹਨ ਕਿ ਸਰਕਾਰ ਧੱਕੇਸ਼ਾਹੀ ਕਰ ਰਹੀ ਹੈ।

Advertisement
Advertisement
Advertisement
Advertisement
Scroll to Top