Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 12:32 pm

+91 90915 01313 , +91 90916 01313

punjabbanni@gmail.com
punjabbani@yahoo.com

ਚੰਡੀਗੜ੍ਹ ਵਿਚ ਡਾਕਟਰਾਂ ਦੀ ਸੁਰੱਖਿਆ ਲਈ ਚੁੱਕੇ ਗਏ ਕਦਮਾਂ ਤਹਿਤ ਟਾਸਕ ਫੋਰਸ ਦਾ ਗਠਨ

ਚੰਡੀਗੜ੍ਹ ਵਿਚ ਡਾਕਟਰਾਂ ਦੀ ਸੁਰੱਖਿਆ ਲਈ ਚੁੱਕੇ ਗਏ ਕਦਮਾਂ ਤਹਿਤ ਟਾਸਕ ਫੋਰਸ ਦਾ ਗਠਨ

ਚੰਡੀਗੜ੍ਹ ਵਿਚ ਡਾਕਟਰਾਂ ਦੀ ਸੁਰੱਖਿਆ ਲਈ ਚੁੱਕੇ ਗਏ ਕਦਮਾਂ ਤਹਿਤ ਟਾਸਕ ਫੋਰਸ ਦਾ ਗਠਨ
ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਡਾਕਟਰਾਂ ਦੀ ਸੁਰੱਖਿਆ ਨੂੰ ਪਹਿਲ ਦਿੰਦਿਆਂ ਪੀਜੀਆਈ ਨੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ 12 ਮੈਂਬਰੀ ਟਾਸਕ ਫੋਰਸ ਦਾ ਗਠਨ ਕੀਤਾ ਹੈ। ਇਸ ਟਾਸਕ ਫੋਰਸ ਤਹਿਤ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਕਰਨ ਲਈ 5 ਸਬ-ਕਮੇਟੀਆਂ ਵੀ ਬਣਾਈਆਂ ਗਈਆਂ ਹਨ। ਟਾਸਕ ਫੋਰਸ ਦੇ ਮੁਖੀ ਅਤੇ ਪੀਜੀਆਈ ਦੇ ਡਿਪਟੀ ਡਾਇਰੈਕਟਰ ਪੰਕਜ ਰਾਏ ਅਨੁਸਾਰ ਇਨ੍ਹਾਂ ਸਬ-ਕਮੇਟੀਆਂ ਵਿੱਚ ਡਾਕਟਰਾਂ ਦੀਆਂ ਯੂਨੀਅਨਾਂ, ਪੈਰਾ-ਮੈਡੀਕਲ ਸਟਾਫ਼, ਨਰਸਿੰਗ ਅਤੇ ਵੱਖ-ਵੱਖ ਵਿਭਾਗਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸਦਾ ਉਦੇਸ਼ ਜ਼ਮੀਨੀ ਪੱਧਰ `ਤੇ ਸੁਧਾਰ ਦੀ ਗੁੰਜਾਇਸ਼ ਦੀ ਪਛਾਣ ਕਰਨਾ ਹੈ। ਇਸ ਪਹਿਲਕਦਮੀ ਤਹਿਤ ਕੈਂਪਸ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਸਾਰੇ ਕਰਮਚਾਰੀਆਂ ਤੋਂ ਸੁਝਾਅ ਮੰਗੇ ਜਾ ਰਹੇ ਹਨ। ਹੁਣ ਤੱਕ ਇੱਕ ਮੀਟਿੰਗ ਹੋ ਚੁੱਕੀ ਹੈ ਅਤੇ ਆਉਣ ਵਾਲੇ ਇੱਕ ਮਹੀਨੇ ਵਿੱਚ ਹੋਰ ਸੁਝਾਅ ਇਕੱਠੇ ਕੀਤੇ ਜਾਣਗੇ।ਸੁਰੱਖਿਆ ਉਪਾਵਾਂ ਨੂੰ ਬਿਹਤਰ ਬਣਾਉਣ ਲਈ, ਹਸਪਤਾਲ ਦੀਆਂ ਮੁੱਖ ਲੋੜਾਂ ਜਿਵੇਂ ਕਿ ਮਨੁੱਖੀ ਸ਼ਕਤੀ, ਰਾਤ ਦੀਆਂ ਸ਼ਿਫਟਾਂ ਵਿੱਚ ਕੰਮ ਕਰਨ ਵਾਲੀਆਂ ਮਹਿਲਾ ਸਟਾਫ ਲਈ ਬੱਸ ਸੇਵਾ, ਅਤੇ ਸੀਸੀਟੀਵੀ ਕਵਰੇਜ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਕਰੀਬ 900 ਸੀਸੀਟੀਵੀ ਕੈਮਰਿਆਂ ਦੀ ਸਮੀਖਿਆ ਕੀਤੀ ਗਈ ਹੈ ਅਤੇ 300 ਨਵੇਂ ਕੈਮਰਿਆਂ ਦਾ ਆਰਡਰ ਵੀ ਦਿੱਤਾ ਗਿਆ ਹੈ, ਜੋ ਕਿ 3 ਕਰੋੜ ਰੁਪਏ ਦੇ ਬਜਟ ਨਾਲ ਪੀਜੀਆਈ ਦੇ ਵੱਖ-ਵੱਖ ਖੇਤਰਾਂ ਵਿੱਚ ਲਗਾਏ ਜਾਣਗੇ। ਮਹਿਲਾ ਕਰਮਚਾਰੀਆਂ ਦੀ ਸੁਰੱਖਿਆ ਲਈ ਹਰ ਮੰਜ਼ਿਲ `ਤੇ ਮਹਿਲਾ ਡਿਊਟੀ ਰੂਮਾਂ `ਚ ਐਮਰਜੈਂਸੀ ਅਲਰਟ ਸਿਸਟਮ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਿਸਟਮ ਨੂੰ ਐਮਐਸ ਕੰਟਰੋਲ ਰੂਮ ਅਤੇ ਮੁੱਖ ਸੁਰੱਖਿਆ ਅਧਿਕਾਰੀ ਨਾਲ ਜੋੜਿਆ ਜਾਵੇਗਾ, ਤਾਂ ਜੋ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ।

Advertisement
Advertisement
Advertisement
Advertisement
Scroll to Top