Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:41 am

+91 90915 01313 , +91 90916 01313

punjabbanni@gmail.com
punjabbani@yahoo.com

ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ 3 ਤਹਿਤ ਸੁਨਾਮ ਅਤੇ ਭਵਾਨੀਗੜ੍ਹ ਵਿਖੇ ਬਲਾਕ ਪੱਧਰੀ ਖੇਡਾਂ ਜੋਸ਼ੋ ਖਰੋਸ਼ ਨਾਲ ਸ਼ੁਰੂ

ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ 3 ਤਹਿਤ ਸੁਨਾਮ ਅਤੇ ਭਵਾਨੀਗੜ੍ਹ ਵਿਖੇ ਬਲਾਕ ਪੱਧਰੀ ਖੇਡਾਂ ਜੋਸ਼ੋ ਖਰੋਸ਼ ਨਾਲ ਸ਼ੁਰੂ

ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ 3 ਤਹਿਤ ਸੁਨਾਮ ਅਤੇ ਭਵਾਨੀਗੜ੍ਹ ਵਿਖੇ ਬਲਾਕ ਪੱਧਰੀ ਖੇਡਾਂ ਜੋਸ਼ੋ ਖਰੋਸ਼ ਨਾਲ ਸ਼ੁਰੂ
11 ਸਤੰਬਰ ਤੱਕ 8 ਬਲਾਕਾਂ ਵਿੱਚ ਹੋਣਗੇ ਦਿਲਚਸਪ ਖੇਡ ਮੁਕਾਬਲੇ
ਸੁਨਾਮ/ਭਵਾਨੀਗੜ੍ਹ/ਸੰਗਰੂਰ, 3 ਸਤੰਬਰ : ਖੇਡ ਵਿਭਾਗ ਪੰਜਾਬ ਵਲੋਂ ਖੇਡਾਂ ਵਤਨ ਪੰਜਾਬ ਦੀਆਂ (ਸੀਜ਼ਨ-3) ਅਧੀਨ ਬਲਾਕ ਪੱਧਰੀ ਖੇਡ ਮੁਕਾਬਲੇ ਅੱਜ ਤੋਂ ਆਰੰਭ ਹੋ ਗਏ ਹਨ। ਅੱਜ ਪਹਿਲੇ ਦਿਨ ਬਲਾਕ ਸੁਨਾਮ ਊਧਮ ਸਿੰਘ ਵਾਲਾ ਅਤੇ ਬਲਾਕ ਭਵਾਨੀਗੜ੍ਹ ਵਿਖੇ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਖਿਡਾਰੀਆਂ ਨੇ ਜੋਸ਼ੋ ਖਰੋਸ਼ ਨਾਲ ਹਿੱਸਾ ਲਿਆ । ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਹਨਾਂ ਖੇਡ ਮੁਕਾਬਲਿਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲਾ ਖੇਡ ਅਫਸਰ ਨਵਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੇ 8 ਬਲਾਕਾਂ ਵਿੱਚ ਵੱਖ-ਵੱਖ 7 ਖੇਡਾਂ ਐਥਲੈਟਿਕਸ, ਫੁੱਟਬਾਲ, ਖੋਹ-ਖੋਹ, ਕਬੱਡੀ (ਨੈਸ਼ਨਲ ਸਟਾਇਲ), ਕਬੱਡੀ (ਸਰਕਲ ਸਟਾਇਲ), ਵਾਲੀਬਾਲ (ਸ਼ੂਟਿੰਗ), ਵਾਲੀਬਾਲ (ਸਮੈਸਿੰਗ) ਖੇਡਾਂ ਕਰਵਾਈਆਂ ਜਾ ਰਹੀਆਂ ਹਨ ਅਤੇ ਬਲਾਕ ਪੱਧਰੀ ਖੇਡ ਮੁਕਾਬਲੇ 11 ਸਤੰਬਰ ਤੱਕ ਚੱਲਣਗੇ । ਉਹਨਾਂ ਦੱਸਿਆ ਕਿ ਬਲਾਕ ਭਵਾਨੀਗੜ੍ਹ ਦੇ ਪਿੰਡ ਪੰਨਵਾਂ ਦੇ ਬੈਰਾਗੀ ਬਾਬਾ ਬੰਦਾ ਸਿੰਘ ਬਹਾਦਰ ਸਟੇਡੀਅਮ ਵਿਖੇ ਬਲਾਕ ਪੱਧਰੀ ਖੇਡਾਂ ਦਾ ਉਦਘਾਟਨ ਰਾਹੁਲ ਕੌਸ਼ਲ, ਡੀ.ਐਸ.ਪੀ ਭਵਾਨੀਗੜ੍ਹ ਵਲੋਂ ਕੀਤਾ ਗਿਆ। ਇਸ ਮੌਕੇ ਨਰਿੰਦਰ ਸਿੰਘ ਪ੍ਰਧਾਨ ਨਗਰ ਕੌਂਸਲ ਭਵਾਨੀਗੜ੍ਹ ਅਤੇ ਗੁਰਪ੍ਰੀਤ ਸਿੰਘ ਫੱਗੂਵਾਲਾ ਪ੍ਰਧਾਨ ਟਰੱਕ ਯੂਨੀਅਨ ਵੀ ਮੌਜੂਦ ਸਨ ।
ਅੱਜ ਦੇ ਖੇਡਾਂ ਸਬੰਧੀ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਬਲਾਕ ਭਵਾਨੀਗੜ੍ਹ ਵਿਖੇ ਖੋਹ-ਖੋਹ (ਅੰ-14 ਲੜਕੇ) ਦੇ ਮੁਕਾਬਲੇ ਵਿੱਚ ਸ.ਸ.ਸ.ਸਕੂਲ ਮਾਝੀ ਦੀ ਟੀਮ ਜੇਤੂ ਰਹੀ।
ਗੇਮ ਕਬੱਡੀ (ਨੈਸ਼ਨਲ ਸਟਾਇਲ) ਅੰ-17 ਲੜਕੇ ਦੇ ਮੁਕਾਬਲੇ ਦੌਰਾਨ ਪਿੰਡ ਪੰਨਵਾ ਦੀ ਟੀਮ ਨੇ ਪਿੰਡ ਬਲਿਆਲ ਦੀ ਟੀਮ ਨੂੰ 45-38 ਪੁਆਇੰਟਾਂ ਨਾਲ ਹਰਾ ਕੇ ਪਹਿਲਾ ਸਥਾਨ ਹਾਸਿਲ ਕੀਤਾ। ਉਨ੍ਹਾਂ ਦੱਸਿਆ ਕਿ ਬਲਾਕ ਸੁਨਾਮ ਵਿਖੇ ਕਬੱਡੀ (ਸਰਕਲ ਸਟਾਇਲ) ਅੰ-14 (ਲੜਕੇ) ਦੇ ਮੁਕਾਬਲੇ ਦੌਰਾਨ ਸ.ਸ.ਸ.ਸਕੂਲ (ਸਕੂਲ ਆਫ ਐਮੀਨੈਂਸ) ਛਾਜਲੀ, ਸਰਕਾਰੀ ਹਾਈ ਸਕੂਲ ਮੋਜੋਵਾਲ ਅਤੇ ਸਰਕਾਰੀ ਹਾਈ ਸਕੂਲ ਰਾਮਗੜ੍ਹ ਜਵੰਧੇ ਦੀ ਟੀਮ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ ।
ਵਾਲੀਬਾਲ (ਸਮੈਸ਼ਿੰਗ)- ਅੰ-14 (ਲੜਕੀਆਂ) ਦੇ ਮੁਕਾਬਲੇ ਦੌਰਾਨ ਸੰਤ ਈਸਰ ਸਿੰਘ ਪਬਲਿਕ ਸਕੂਲ, ਛਾਹੜ ਦੀ ਟੀਮ ਨੇ ਪਹਿਲਾ ਅਤੇ ਸਰਕਾਰੀ ਹਾਈ ਸਕੂਲ, ਛਾਜਲੀ ਨੇ ਦੂਸਰਾ ਸਥਾਨ ਹਾਸਿਲ ਕੀਤਾ। ਐਥਲੈਟਿਕਸ- ਅੰ-14 (ਲੜਕੇ) ਈਵੈਂਟ ਸ਼ਾਟ ਪੁੱਟ ਵਿੱਚ ਪਰਵੀਰ ਸਿੰਘ, ਜੋਬਨਪ੍ਰੀਤ ਸਿੰਘ ਅਤੇ ਰੂਪਰਾਮ ਸਿੰਘ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। ਅੰ-14 (ਲੜਕੀਆਂ) ਈਵੈਂਟ ਸ਼ਾਟਪੁੱਟ ਵਿੱਚ ਜਪਲੀਨ ਕੌਰ, ਵੀਰਪਾਲ ਕੌਰ ਅਤੇ ਪਲਕਪ੍ਰੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। ਅੰ-17 (ਲੜਕੀਆਂ) ਈਵੈਂਟ ਸ਼ਾਟਪੁੱਟ ਵਿੱਚ ਰਾਜਦੀਪ ਕੌਰ, ਜਸਲੀਨ ਕੌਰ ਅਤੇ ਸਿਮਰਨ ਕੌਰ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। ਅੰ-21 (ਵੂਮੈਨ) ਈਵੈਂਟ ਸ਼ਾਟਪੁੱਟ ਵਿੱਚ ਅਰਸ਼ਪ੍ਰੀਤ ਕੌਰ, ਰਾਜਪ੍ਰੀਤ ਕੌਰ ਅਤੇ ਕਿਰਨਜੋਤ ਕੌਰ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ । ਕਬੱਡੀ (ਨੈਸ਼ਨਲ ਸਟਾਇਲ)- ਅੰ-14(ਲੜਕੀਆਂ) ਦੇ ਹੋਏ ਫਾਈਨਲ ਮੁਕਾਬਲੇ ਦੌਰਾਨ ਅਕਾਲ ਅਕੈਡਮੀ ਗੰਢੂਆਂ ਦੀ ਟੀਮ ਨੇ ਪਿੰਡ ਘਾਸੀਵਾਲਾ ਦੀ ਟੀਮ ਨੂੰ ਹਰਾ ਕੇ ਪਹਿਲਾ ਸਥਾਨ ਹਾਸਿਲ ਕੀਤਾ।

Advertisement
Advertisement
Advertisement
Advertisement
Scroll to Top