Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 10:40 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿਧਾਨ ਸਭਾ ਵੱਲੋਂ "ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024" ਸਰਬਸੰਮਤੀ ਨਾਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ "ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024" ਸਰਬਸੰਮਤੀ ਨਾਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ “ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024” ਸਰਬਸੰਮਤੀ ਨਾਲ ਪਾਸ
ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੇਸ਼ ਕੀਤਾ ਬਿੱਲ
ਚੰਡੀਗੜ੍ਹ, 3 ਸਤੰਬਰ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਪੇਸ਼ ਕੀਤੇ ਗਏ “ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024” ਨੂੰ ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ । ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024 ਪੇਸ਼ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ‘ਦਿ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਵਿੱਚ ਸੋਧ ਕਰਨ ਦਾ ਫ਼ੈਸਲਾ ਲਿਆ ਹੈ ਜਿਸ ਤਹਿਤ ਵਿੱਤੀ ਸਹਾਇਤਾ 10,000 ਰੁਪਏ ਸਾਲਾਨਾ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ‘ਦਿ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਤਹਿਤ ਉਨ੍ਹਾਂ ਮਾਪਿਆਂ ਨੂੰ ਵਿੱਤੀ ਸਹਾਇਤਾ ਵਜੋਂ ਜੰਗੀ ਜਗੀਰ ਪ੍ਰਦਾਨ ਕਰਦੀ ਹੈ, ਜਿਨ੍ਹਾਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ 1962 ਅਤੇ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ। ਮੌਜੂਦਾ ਸਮੇਂ 83 ਲਾਭਪਾਤਰੀ ਇਸ ਨੀਤੀ ਤਹਿਤ ਲਾਭ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜਿਨ੍ਹਾਂ ਮਾਪਿਆਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਜੋ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ-1962 ਅਤੇ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ, ਉਨ੍ਹਾਂ ਨੂੰ ‘ਦਿ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਤਹਿਤ ਦਿੱਤੀ ਜਾਣ ਵਾਲੀ ਜੰਗੀ ਜਗੀਰ ਦੀ ਰਾਸ਼ੀ 10,000 ਰੁਪਏ ਸਾਲਾਨਾ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕੀਤੀ ਜਾਵੇਗੀ। ਇਸ ਬਿਲ ‘ਤੇ ਵਿਚਾਰ ਕਰਨ ਤੋਂ ਬਾਅਦ ਇਸ ਬਿਲ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

Advertisement
Advertisement
Advertisement
Advertisement
Scroll to Top