Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 5:37 pm

+91 90915 01313 , +91 90916 01313

punjabbanni@gmail.com
punjabbani@yahoo.com

ਮ੍ਰਿਤਕ ਕਰਮਚਾਰੀਆਂ ਦੇ ਆਸਰਿਤਾਂ ਨੇ ਪਾਵਰਕਾਮ ਦੇ ਮੁੱਖ ਦਫਤਰ ਦੇ ਗੇਟ ਬੰਦ ਕਰਕੇ ਕੀਤਾ ਰੋਸ਼ ਪ੍ਰਦਰਸ਼ਨ

ਮ੍ਰਿਤਕ ਕਰਮਚਾਰੀਆਂ ਦੇ ਆਸਰਿਤਾਂ ਨੇ ਪਾਵਰਕਾਮ ਦੇ ਮੁੱਖ ਦਫਤਰ ਦੇ ਗੇਟ ਬੰਦ ਕਰਕੇ ਕੀਤਾ ਰੋਸ਼ ਪ੍ਰਦਰਸ਼ਨ

ਮ੍ਰਿਤਕ ਕਰਮਚਾਰੀਆਂ ਦੇ ਆਸਰਿਤਾਂ ਨੇ ਪਾਵਰਕਾਮ ਦੇ ਮੁੱਖ ਦਫਤਰ ਦੇ ਗੇਟ ਬੰਦ ਕਰਕੇ ਕੀਤਾ ਰੋਸ਼ ਪ੍ਰਦਰਸ਼ਨ
ਪਟਿਆਲਾ : ਸ਼ਾਹੀ ਸ਼ਹਿਰ ਪਟਿਆਲਾ ਦੇ ਮਾਲ ਰੋਡ ਵਿਖੇ ਸਥਿਤ ਪਾਵਰਕਾਮ ਦੇ ਮ੍ਰਿਤਕ ਕਰਮਚਾਰੀਆਂ ਦੇ ਆਸਰਿਤਾਂ ਵੱਲੋਂ ਨੋਕਰੀ ਦੀ ਮੰਗ ਨੂੰ ਲੈ ਕੇ ਮੰਗਲਵਾਰ ਨੂੰ ਪਾਵਰਕਾਮ ਦੇ ਮੁੱਖ ਦਫਤਰ ਸਾਹਮਣੇ ਰੋਸ਼ ਪ੍ਰਦਰਸ਼ਨ ਕੀਤਾ। ਇਸ ਮੌਕੇ ਬੇਰੁਜਗਾਰ ਮ੍ਰਿਤਕ ਆਸਰਿਤ ਸੰਘਰਸ਼ ਕਮੇਟੀ ਪੰਜਾਬ ਦੇ ਬੈਨਰ ਹੇਠ ਇਕੱਤਰ ਹੋਏ ਧਰਨਾਕਾਰੀਆਂ ਨੇ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਖਿਲਾਫ਼ ਤੀਖੀ ਨਾਰੇਬਾਜੀ ਕਰਦਿਆ ਪਾਵਰਕਾਮ ਦਫਤਰ ਦੇ ਦੋਨੋ ਗੇਟ ਬੰਦ ਕਰ ਦਿੱਤੇ ਗਏ। ਮੁੱਖ ਦਫਤਰ ਦਾ ਮੇਨ ਗੇਟ ਸਵੇਰ ਵੇਲੇ ਹੀ ਬੰਦ ਕਰ ਦਿੱਤਾ ਗਿਆ ਅਤੇ ਦੁਪਹਿਰ ਤੱਕ ਦੂਜਾ ਗੇਟ ਵੀ ਬੰਦ ਕਰ ਦਿੱਤਾ ਗਿਆ, ਜਿਸ ਨਾਲ ਹੈਡ ਆਫਿਸ ’ਚ ਰੋਜਾਨਾਂ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਤੇ ਹੋਰਨਾਂ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਵੀ ਖੱਜਲ ਖੁਆਰੀਆਂ ਦਾ ਸਾਹਮਣਾ ਕਰਨਾ ਪਿਆ।
ਇਹ ਧਰਨਾਕਾਰੀ ਵਰਦੇ ਮੀਂਹ ’ਚ ਵੀ ਡਟੇ ਰਹੇ ਤੇ ਸਵੇਰ ਤੋਂ ਲੈ ਕੇ ਬਾਅਦ ਦੁਪਹਿਰ ਤੱਕ ਗੇਟ ਬੰਦ ਕਰਕੇ ਰੋਸ਼ ਪ੍ਰਦਰਸ਼ਨ ਕਰਦੇ ਰਹੇ। ਇਸ ਮੌਕੇ ਵੱਡੀ ਗਿਣਤੀ ’ਚ ਇਕੱਤਰ ਹੋਏ ਮ੍ਰਿਤਕਾਂ ਦੇ ਵਾਰਸਾਂ ਨੇ ਪੰਜਾਬ ਸਰਕਾਰ ਖਿਲਾਫ਼ ਨਾਰੇਬਾਜੀ ਕਰਦਿਆਂ ਆਖਿਆ ਕਿ ਉਨ੍ਹਾਂ ਦੀਆਂ ਮੰਗਾਂ ਸਬੰਧੀ ਪਿਛਲੀਆਂ ਸਰਕਾਰਾਂ ਵਾਂਗ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਲਾਰੇ ਲਗੇ ਕੇ ਡੰਗ ਟਪਾਈ ਕਰ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੇਰੁਜਗਾਰ ਮ੍ਰਿਤਕ ਆਸਰਿਤ ਸੰਘਰਸ਼ ਕਮੇਟੀ ਪੰਜਾਬ ਦੇ ਸਰਪ੍ਰਸਤ ਚਰਨਜੀਤ ਸਿੰਘ ਅਤੇ ਸੂਬੇ ਪ੍ਰਧਾਨ ਹਰਪ੍ਰੀਤ ਕੌਰ ਪਟਿਆਲਾ ਨੇ ਦੱਸਿਆ ਕਿ ਇਹ ਬੇਰੁਜਗਾਰ ਸਾਲ 2010 ਤੋਂ ਪਹਿਲਾਂ ਦੇ ਬਿਜਲੀ ਬੋਰਡ ਦੇ ਮ੍ਰਿਤਕ ਕਰਮਚਾਰੀਆਂ ਦੇ ਆਸਰਿਤ ਹਨ ਤੇ ਪਿਛਲੇ ਲੰਬੇ ਸਮੇਂ ਤੋਂ ਤਰਸ਼ ਦੇ ਅਧਾਰ ’ਤੇ ਨੋਕਰੀ ਦੀ ਮੰਗ ਕਰਦੇ ਆ ਰਹੇ ਹਨ ਪਰ ਸਮੇਂ ਦੀਆਂ ਸਰਕਾਰਾਂ ਵੱਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾਂਦੀ। ਆਗੂਆਂ ਨੇ ਕਿਹਾ ਕਿ ਉਹ 5 ਸੂਤਰੀ ਮੰਗਾਂ ਦੀ ਪੂਰਤੀ ਲਈ ਸੰਘਰਸ ਕਰ ਰਹੇ ਹਨ, ਜਿਨ੍ਹਾਂ ’ਚ ਮ੍ਰਿਤਕ ਕਰਮਚਾਰੀਆਂ ਦੀਆ ਵਿਧਵਾਵਾਂ ਨੂੰ ਦਿੱਤੀ ਹੋਈ ਸਪੈਸ਼ਲ ਪੈਨਸ਼ਨ ਦੀ ਛੋਟ ਦੇ ਕੇ ਸਿਰਫ ਸਲੇਸੀਅਮ ਦੀ ਰਕਮ ਤਿੰਨ ਲੱਖ ਰੁਪਏ ਨੂੰ 25-75 ਫਾਰਮੂਲੇ ਨਾਲ ਜਮਾਂ ਕਰਵਾਇਆ ਜਾਵੇ, ਕੇਸ ਪੁਰਾਣੇ ਹੋਣ ਕਾਰਨ ਉਨ੍ਹਾਂ ਨੂੰ ਉਮਰ ਹੱਦ ਸ਼ੀਮਾ ਖਤਮ ਕੀਤੀ ਜਾਵੇ, ਇੱਕ ਪਰਿਵਾਰ ਇੱਕ ਨੋਕਰੀ ਦੇ ਫਾਰਮੂਲੇ ਅਨੁਸਾਰ ਵਿਆਹਤਾ ਲੜਕੀ ਨੂੰ ਵੀ ਅਪਲਾਈ ਕਰਨ ਦਾ ਹੱਕ ਦਿੱਤਾ ਜਾਵੇ, ਆਨਲਾਈਨ ਪ੍ਰਕਿਰਿਆ ਦੁਬਾਰਾ ਖੋਲ੍ਹੀ ਜਾਵੇ, ਵਿਧਵਾਵਾਂ ਨੂੰ ਦਿੱਤੀ ਜਾ ਰਹੀ ਪੈਨਸ਼ਨ ਦੀ ਰਾਸ਼ੀ ਜਿਆਦਾ ਹੋਣ ਕਾਰਨ ਉਹ ਮੋੜਨ ਤੋਂ ਅਸਮਰਥ ਹਨ,ਨੂੰ ਮੁਆਫ ਕੀਤਾ ਜਾਵੇ ਆਦਿ ਮੰਗਾਂ ਸਬੰਧੀ ਕਈ ਵਾਰ ਧਰਨੇ ਪ੍ਰਦਰਸਨ ਕਰ ਚੁੱਕੇ ਹਨ ਤੇ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨਾਲ ਵੀ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਹਾਲੇ ਤੱਕ ਕੋਈ ਹੱਲ ਨਹੀਂ ਨਿਕਲਿਆ। ਪ੍ਰਦਰਸ਼ਨਕਾਰੀ ਬੇਰੁਜਗਾਰਾਂ ਨੇ ਆਖਿਆ ਕਿ ਜਦੋਂ ਤੱਕ ਉਨ੍ਹਾਂ ਨੂੰ ਨੌਕਰੀ ਨਹੀਂ ਦਿੱਤੀ ਜਾਵੇਗੀ ਤਾਂ ਉਨ੍ਹਾਂ ਸਮਾਂ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਦੌਰਾਨ ਪਾਵਰਕਾਮ ਮੈਨੇਜਮੈਂਟ ਵੱਲੋਂ ਰੋਸ਼ ਪ੍ਰਦਰਸ਼ਨ ਕਰ ਰਹੇ ਬੇਰੁਜਗਾਰ ਮ੍ਰਿਤਕ ਆਸਰਿਤ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਨੂੰ 5 ਸਤੰਬਰ ਨੂੰ ਮੁੱਖ ਦਫਤਰ ਵਿਖੇ ਮੈਨੇਜਮੈਂਟ ਨਾਲ ਬੈਠਕ ਹੋਣ ਸਬੰਧੀ ਲਿਖਤੀ ਪੱਤਰ ਸੋਂਪਣ ਉਪਰੰਤ ਧਰਨਾ ਸਮਾਪਤ ਕੀਤਾ ਗਿਆ ।

Advertisement
Advertisement
Advertisement
Advertisement
Scroll to Top